04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਕਰੰਟ ਲੱਗਣ ਕਾਰਨ ਝੁਲਸੇ ਵਿਅਕਤੀ ਦੀ ਇਲਾਜ ਦੌਰਾਨ ਮੌਤ

ਅਜੀਤ ਡੈਸਕ 23-12-2025
ਕਪੂਰਥਲਾ, 22 ਦਸੰਬਰ (ਅਮਨਜੋਤ ਸਿੰਘ ਵਾਲੀਆ)-ਬੀਤੇ ਦਿਨ ਆਰ.ਸੀ.ਐਫ. ਵਿਖੇ ਕੰਮ ਕਰਦੇ ਵਿਅਕਤੀ ਨੂੰ ਕਰੰਟ ਲੱਗ ਗਿਆ ਸੀ, ਜਿਸ ਕਾਰਨ ਅੱਜ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇੰਦਰਮਨੀ ਪੁੱਤਰ ਦਇਆਨੰਦ ਸ਼ਰਮਾ ਜੋ ਕਿ ਆਰ.ਸੀ.ਐਫ. ਵਿਖੇ ਬਿਜਲੀ ਵਿਭਾਗ ਵਿਚ ਕੰਮ ਕਰਦਾ ਸੀ ਅਤੇ ਡਿਊਟੀ ਦੌਰਾਨ ਉਸ ਨੂੰ ਕਰੰਟ ਲੱਗਣ ਕਾਰਨ ਉਹ ਬੁਰੀ ਤਰ੍ਹਾਂ ਝੁਲਸ ਗਿਆ | ਜਿਸ ਨੂੰ ਇਲਾਜ ਲਈ ਆਰ.ਸੀ.ਐਫ. ਦੇ ਲਾਲਾ ਲਾਜਪਤ ਰਾਏ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਰੈਫਰ ਕਰ ਦਿੱਤੇ, ਜਿੱਥੇ ਅੱਜ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ | ਮਿ੍ਤਕ ਵਿਅਕਤੀ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰਖਵਾ ਦਿੱਤਾ ਗਿਆ ਹੈ | ਇਸ ਸੰਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਜਸਟਿਸ ਨੇ ਕੀਤਾ ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦਾ ਦੌਰਾ ਅਗਲੀ ਖ਼ਬਰ ਸੰਘਣੀ ਧੁੰਦ ਕਾਰਨ ਟੋਲ ਪਲਾਜ਼ਾ ਅਧਿਕਾਰੀਆਂ ਨੇ ਵਾਹਨਾਂ ਪਿੱਛੇ ਰਿਫਲੈਕਟਰ ਲਗਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।