20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਪਿੰਡ ਬੋਹਾਨੀ 'ਚ ਦੁਕਾਨ 'ਤੇ ਤਕਰਾਰ ਦੌਰਾਨ ਹਵਾਈ ਫ਼ਾਈਰਿੰਗ, ਇਕ ਕਾਬੂ <br/>

ਅਜੀਤ ਡੈਸਕ 29-12-2025
ਫਗਵਾੜਾ, 28 ਦਸੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਪਿੰਡ ਬੋਹਾਨੀ ਵਿਖੇ ਮਾਮੂਲੀ ਤਕਰਾਰ ਤੋਂ ਬਾਅਦ ਇਕ ਗਾਰਮੈਂਟਸ ਦੀ ਦੁਕਾਨ ਦੇ ਬਾਹਰ ਹਵਾਈ ਫਾਇਰਿੰਗ ਹੋਣ ਦੀ ਘਟਨਾ ਸਾਹਮਣੇ ਆਈ ਹੈ ਜਿਸ ਸਬੰਧ 'ਚ ਪੁਲਿਸ ਨੇ ਕਾਰਵਾਈ ਕਰਦਿਆਂ ਗੋਲੀ ਚਲਾਉਣ ਵਾਲੇ ਨੂੰ ਕਾਬੂ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੋਹਾਨੀ ਪਿੰਡ ਦਾ ਰਹਿਣ ਵਾਲਾ ਸੁਖਵਿੰਦਰ ਸਿੰਘ ਲਵ ਕੂਲੈਕਸ਼ਨ ਨਾਮਕ ਇੱਕ ਕੱਪੜੇ ਦੀ ਦੁਕਾਨ ਚਲਾਉਂਦਾ ਹੈ | ਸੁਖਵਿੰਦਰ ਸਿੰਘ ਦਾ ਇਕ ਦੋਸਤ, ਹਰਵਿੰਦਰ ਸਿੰਘ ਉਰਫ਼ ਲਾਡੀ ਜੋ ਕਿ ਜਲੰਧਰ ਦੇ ਪਿੰਡ ਨੰਗਲ ਦਾ ਰਹਿਣ ਵਾਲਾ ਹੈ, ਆਪਣੇ ਐਕਟਿਵਾ ਸਕੂਟਰ 'ਤੇ ਪੁੱਜਿਆ ਤੇ ਬਹਿਸ ਹੋ ਗਈ | ਝਗੜੇ ਦੌਰਾਨ ਹਰਵਿੰਦਰ ਸਿੰਘ ਉਰਫ਼ ਲਾਡੀ ਨੇ ਆਪਣਾ ਰਿਵਾਲਵਰ ਕੱਢਿਆ ਤੇ ਹਵਾ 'ਚ ਗੋਲੀ ਚਲਾਈ ਤੇ ਮੌਕੇ ਤੋਂ ਭੱਜ ਗਿਆ | ਗੋਲੀ ਚੱਲਣ ਨਾਲ ਇਲਾਕੇ 'ਚ ਦਹਿਸ਼ਤ ਫ਼ੈਲ ਗਈ | ਰਾਵਲਪਿੰਡੀ ਦੇ ਐਸ.ਐਚ.ਓ ਮੇਜਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਸਬੰਧ 'ਚ ਟੀਮਾਂ ਬਣਾਈਆਂ ਗਈਆਂ ਹਨ ਤੇ ਜਲੰਧਰ ਦੇ ਪਿੰਡ ਨੰਗਲ ਦੇ ਰਹਿਣ ਵਾਲੇ ਹਰਵਿੰਦਰ ਸਿੰਘ ਉਰਫ਼ ਲਾਡੀ ਨੂੰ ਗਿ੍ਫ਼ਤਾਰ ਕਰ ਲਿਆ ਹੈ ਤੇ ਉਸ ਖ਼ਿਲਾਫ਼ ਧਾਰਾ 109, 125 ਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ ਨੇ ਦੱਸਿਆ ਕਿ ਪੁਲਿਸ ਜਾਂਚ ਤੋਂ ਬਾਅਦ ਲੱਗੇਗਾ ਕਿ ਰਿਵਾਲਵਰ ਲਾਇਸੈਂਸੀ ਸੀ ਜਾਂ ਨਹੀਂ |

ਪਿਛਲੀ ਖ਼ਬਰ ਪੰਜਾਬੀ ਗਾਇਕ ਬੱਬੂ ਮਾਨ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਵੰਡੀ <br/> ਅਗਲੀ ਖ਼ਬਰ ਫ਼ਿਲਮ 'ਚਾਰ ਸਾਹਿਬਜ਼ਾਦੇ ਭਾਗ-2' ਦਿਖਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।