22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਪਿੰਡ ਮੰਡ ਮੌੜ 'ਚ ਲੱਖਾਂ ਰੁਪਏ ਦੇ ਗਹਿਣੇ ਤੇ ਲੱਖ ਰੁਪਏ ਦੀ ਨਕਦੀ ਚੋਰੀ

ਅਜੀਤ ਡੈਸਕ 29-12-2025
ਕਿਸ਼ਨਗੜ੍ਹ, 28 ਦਸੰਬਰ (ਹੁਸਨ ਲਾਲ)-ਪੁਲਿਸ ਚੌਕੀ ਕਿਸ਼ਨਗੜ੍ਹ ਅਧੀਨ ਪੈਂਦੇ ਪਿੰਡ ਮੰਡ ਮੌੜ ਵਿਖੇ ਬੀਤੀ ਰਾਤ ਬੇਖੌਫ ਚੋਰਾਂ ਨੇ ਘਰ ਦੇ ਕਮਰਿਆਂ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦੇ ਸੋਨੇ ਤੇ ਚਾਂਦੀ ਦੇ ਗਹਿਣੇ ਤੇ ਇਕ ਲੱਖ ਰੁਪਏ ਦੀ ਨਕਦੀ ਚੋਰੀ ਕਰਕੇ ਰਫੂ ਚੱਕਰ ਹੋਣ ਦੀ ਖਬਰ ਹੈ | ਜਾਣਕਾਰੀ ਦਿੰਦੇ ਹੋਏ ਕੁਲਦੀਪ ਕੁਮਾਰ ਪੁੱਤਰ ਸ੍ਰੀ ਰੂਪ ਲਾਲ ਨਿਵਾਸੀ ਪਿੰਡ ਮੰਡ ਮੌੜ ਨੇ ਦੱਸਿਆ ਕਿ ਪਿੰਡ ਵਿਚ ਹੀ ਇਕ ਦਰਬਾਰ 'ਤੇ ਧਾਰਮਿਕ ਸਮਾਗਮ 'ਚ ਸ਼ਾਮਿਲ ਹੋਣ ਲਈ ਉਹ ਰਾਤ ਕਰੀਬ 10 ਵਜੇ ਪਰਿਵਾਰ ਸਮੇਤ ਗਏ ਹੋਏ ਸਨ | ਜਦ ਉਹ ਸਵੇਰੇ 5 ਵਜੇ ਘਰ ਵਾਪਸ ਆਏ ਤਾਂ ਉਨ੍ਹਾਂ ਦੇਖਿਆ ਕਿ ਕਮਰਿਆਂ ਦੇ ਤਾਲੇ ਟੁੱਟੇ ਹੋਏ ਸਨ | ਉਨ੍ਹਾਂ ਅੰਦਰ ਦਾਖਲ ਹੋ ਕੇ ਦੇਖਿਆ ਤਾਂ ਕਮਰਿਆਂ 'ਚ ਪਈਆਂ ਅਲਮਾਰੀਆਂ ਬੋਕਸ ਬੈਡ 'ਚੋਂ ਸਾਮਾਨ ਬਾਹਰ ਕੱਢ ਕੇ ਫਰੋਲਾ ਫਰਾਲੀ ਕੀਤੀ ਗਈ ਸੀ | ਉਨ੍ਹਾਂ ਦੱਸਿਆ ਕਿ ਚੋਰ ਉਨ੍ਹਾਂ ਦੀਆਂ ਅਲਮਾਰੀਆਂ 'ਚੋਂ 10 ਤੋਲੇ ਸੋਨੇ ਦੇ ਗਹਿਣੇ ਤੇ 15 ਤੋਲੇ ਚਾਂਦੀ ਦੇ ਗਹਿਣੇ ਅਤੇ ਇਕ ਲੱਖ ਰੁਪਏ ਦੀ ਨਕਦੀ ਚੋਰ ਚੋਰੀ ਕਰਕੇ ਲੈ ਗਏ | ਜਾਂਦੇ ਸਮੇਂ ਚੋਰ ਉਨ੍ਹਾਂ ਦੇ ਘਰ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦਾ ਡੀ. ਵੀ. ਆਰ. ਵੀ ਨਾਲ ਹੀ ਲੈ ਗਏ | ਕੁਲਦੀਪ ਕੁਮਾਰ ਨੇ ਦੱਸਿਆ ਕਿ ਚੋਰ ਘਰ ਦੀਆਂ ਟੱਪ ਕੇ ਘਰ ਅੰਦਰ ਦਾਖਲ ਹੋਏ ਤੇ ਇਸ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ |
ਇਸ ਸੰਬੰਧੀ ਉਨ੍ਹਾਂ ਪੁਲਿਸ ਚੌਕੀ ਕਿਸ਼ਨਗੜ੍ਹ ਵਿਖੇ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ | ਇਸ ਸੰਬੰਧੀ ਪੁਲਿਸ ਚੌਕੀ ਕਿਸ਼ਨਗੜ੍ਹ ਦੇ ਇੰਚਾਰਜ ਏ. ਐਸ. ਆਈ. ਨਰਿੰਦਰ ਸਿੰਘ ਨੇ ਕਿਹਾ ਕਿ ਪਿੰਡ ਤੇ ਘਰ ਨਜ਼ਦੀਕ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਜ਼ਿਲ੍ਹਾ ਭਾਸ਼ਾ ਅਫ਼ਸਰ ਵਲੋਂ ਪ੍ਰਸਿੱਧ ਲੇਖਕ ਅੱਬਾਸ ਧਾਲੀਵਾਲ ਨਾਲ ਉਰਦੂ ਭਾਸ਼ਾ ਦੇ ਵਿਕਾਸ ਸੰਬੰਧੀ ਵਿਚਾਰ ਚਰਚਾ <br/... ਅਗਲੀ ਖ਼ਬਰ ਲਾਇਨਜ਼ ਪਬਲਿਕ ਸਕੂਲ 'ਚ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਵਿੱਦਿਅਕ ਗਤੀਵਿਧੀਆਂ ਕਰਵਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।