15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਨਗਰ ਪੰਚਾਇਤ ਨਡਾਲਾ ਨੇ ਪਲਾਸਟਿਕ ਦੇ ਲਿਫ਼ਾਫ਼ੇ ਕੀਤੇ ਜ਼ਬਤ <br/>

ਅਜੀਤ ਡੈਸਕ 30-12-2025
ਨਡਾਲਾ, 29 ਦਸੰਬਰ (ਰਘਬਿੰਦਰ ਸਿੰਘ) ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਏਡੀਸੀ ਨਵਨੀਤ ਕੌਰ ਬੱਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਪ੍ਰਧਾਨ ਬਲਜੀਤ ਕੌਰ ਵਾਲੀਆ ਤੇ ਕਾਰਜ ਸਾਧਕ ਅਫ਼ਸਰ ਬਲਜੀਤ ਸਿੰਘ ਨਗਰ ਪੰਚਾਇਤ ਨਡਾਲਾ ਦੇ ਉਪਰਾਲਾ ਸਦਕਾ ਸੈਨੇਟਰੀ ਇੰਸਪੈਕਟਰ ਭੁਪਿੰਦਰ ਸਿੰਘ ਦੀ ਅਗਵਾਈ ਵਿਚ ਨਗਰ ਪੰਚਾਇਤ ਨਡਾਲਾ ਦੇ ਵੱਖ-ਵੱਖ ਬਾਜ਼ਾਰਾਂ ਵਿਚ ਚੈਕਿੰਗ ਕੀਤੀ ਗਈ ਜਿਸ ਵਿਚ ਸਿੰਗਲ ਯੂਜ ਪਲਾਸਟਿਕ ਦੇ ਲਿਫਾਫੇ, ਥਰਮੋਕੋਲ ਤੋਂ ਬਣੀਆਂ ਵਸਤੂਆਂ ਅਤੇ ਹੋਰ ਪਲਾਸਟਿਕ ਦੇ ਸਮਾਨ ਨੂੰ ਦੁਕਾਨਾਂ ਤੋਂ ਜ਼ਬਤ ਕੀਤਾ ਗਿਆ | ਇਸ ਦੌਰਾਨ ਮੌਕੇ ਤੇ ਕੁੱਝ ਦੁਕਾਨਦਾਰਾਂ ਦੇ ਚਲਾਨ ਵੀ ਕੱਟੇ ਗਏ, ਕੁੱਝ ਦੁਕਾਨਦਾਰਾਂ ਨੂੰ ਵਾਰਨਿੰਗ ਦੇ ਕੇ ਵੀ ਛੱਡਿਆ ਗਿਆ ਅਤੇ ਅੱਗੋਂ ਤੋਂ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਤੋਂ ਮਨਾਹੀ ਕੀਤੀ ਗਈ | ਨਗਰ ਪੰਚਾਇਤ ਦੇ ਪ੍ਰਧਾਨ ਬਲਜੀਤ ਕੌਰ ਵਾਲੀਆ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਆਪਣੇ ਘਰਾਂ ਅਤੇ ਦੁਕਾਨਾਂ ਦਾ ਕੂੜਾ ਬਾਹਰ ਖੁੱਲੇ ਪਲਾਟਾਂ ਸੜਕਾਂ ਅਤੇ ਗਲੀਆਂ ਵਿਚ ਨਾ ਸੁੱਟਿਆ ਜਾਵੇ, ਆਪਣਾ ਕੂੜਾ ਡਸਟਬਿਨ ਵਿਚ ਪਾ ਕੇ ਕੇਵਲ ਨਗਰ ਪੰਚਾਇਤ ਦੇ ਸਫ਼ਾਈ ਕਰਮਚਾਰੀਆਂ ਨੂੰ ਹੀ ਦਿੱਤਾ ਜਾਵੇ | ਇਸ ਮੌਕੇ ਅਵਤਾਰ ਸਿੰਘ ਵਾਲੀਆ, ਇੰਦਰਜੀਤ ਸਿੰਘ ਖੱਖ, ਤਰਨੇਂਦਰਜੀਤ ਸਿੰਘ, ਅੰਚਲ, ਮਨੋਜ ਕੁਮਾਰ ਸੀਐਫ, ਹਰਪ੍ਰੀਤ ਸਿੰਘ, ਵਿਕਾਸ ਕੁਮਾਰ,ਕੁਲਦੀਪ ਸਿੰਘ ਅਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਮਨਰੇਗਾ ਸਕੀਮ ਬੰਦ ਕਰਕੇ ਕੇਂਦਰ ਸਰਕਾਰ ਨੇ ਮਾਰੇ ਗਰੀਬਾਂ ਦੇ ਹੱਕ- ਐਡਵੋਕੇਟ ਗਗਨ ਸੁੱਖ <br/> ਅਗਲੀ ਖ਼ਬਰ ਕੈਮਿਸਟ ਦੀ ਦੁਕਾਨ ਤੋਂ ਚੋਰ ਦੋ ਲੱਖ ਦੀ ਨਕਦੀ ਚੋਰੀ ਕਰਕੇ ਹੋਏ ਫ਼ਰਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।