15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਮਨਰੇਗਾ ਖਤਮ ਕਰਕੇ ਕੇਂਦਰ ਸਰਕਾਰ ਨੇ ਗਰੀਬਾਂ ਦਾ ਰੋਜ਼ਗਾਰ ਖੋਹਿਆ: ਚੀਮਾ

ਅਜੀਤ ਡੈਸਕ 30-12-2025
ਡਡਵਿੰਡੀ, 29 ਦਸੰਬਰ (ਦਿਲਬਾਗ ਸਿੰਘ ਝੰਡ)- ਪ੍ਰਵਾਸੀ ਭਾਰਤੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਚੀਮਾ ਆਸਟਰੀਆ ਨੇ ਕਿਹਾ ਹੈ ਕਿ ਮਨਰੇਗਾ ਸਕੀਮ ਖਤਮ ਕਰਕੇ ਕੇਂਦਰ ਸਰਕਾਰ ਨੇ ਬਿਨਾਂ ਇਲਜ਼ਾਮ ਆਪਣੇ ਸਿਰ ਲਏ ਗਰੀਬਾਂ ਕੋਲੋਂ 40 ਫ਼ੀਸਦੀ ਰੋਜ਼ਗਾਰ ਖੋਹ ਲਿਆ ਹੈ, ਜਿਸ ਨਾਲ ਮਜ਼ਦੂਰਾਂ ਦੇ ਰੋਜ਼ਗਾਰ ਦਾ ਅਧਿਕਾਰ ਖੇਤਰ ਸੁੰਗੜ ਗਿਆ ਹੈ | ਉਨ੍ਹਾਂ ਕਿਹਾ ਕਿ ਗਰੀਬ ਲੋਕਾਂ ਦਾ ਰੋਜ਼ਗਾਰ ਘਟਾਉਣ ਦੀ ਕੋਸ਼ਿਸ਼ ਕੇਂਦਰ ਸਰਕਾਰ ਦੀ ਕਿਸਾਨ ਮਜ਼ਦੂਰ ਵਿਰੋਧੀ ਮਾਨਸਿਕਤਾ ਦੀ ਨਿਸ਼ਾਨੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਧਰਮ ਨੂੰ ਢਾਲ ਬਣਾ ਕੇ ਲੋਕਾਂ ਦੇ ਹੱਕ ਮਾਰਨ ਦਾ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਨਵੀਂ ਸਕੀਮ ਤਹਿਤ 40 ਫ਼ੀਸਦੀ ਫੰਡ ਘਟਾ ਦਿੱਤਾ ਹੈ ਕਿਉਂਕਿ ਕਰਜ਼ੇ ਦੇ ਜੰਜਾਲ ਵਿਚ ਫਸੇ ਰਾਜ ਕਦੀ ਵੀ 30-40 ਹਜ਼ਾਰ ਕਰੋੜ ਦਾ ਬਜਟ ਨਹੀਂ ਰੱਖ ਸਕਦੇ | ਉਨ੍ਹਾਂ ਕਿਹਾ ਕਿ ਸਮੁੱਚੇ ਦੇਸ਼ ਵਾਸੀਆਂ ਨੂੰ ਕੇਂਦਰ ਵੱਲੋਂ ਲਏ ਜਾ ਰਹੇ ਕਿਸਾਨ ਮਜ਼ਦੂਰ ਵਿਰੋਧੀ ਫ਼ੈਸਲਿਆਂ ਦਾ ਡੱਟ ਕੇ ਵਿਰੋਧ ਕਰਨਾ ਚਾਹੀਦਾ ਹੈ |

ਪਿਛਲੀ ਖ਼ਬਰ ਪਿੰਡ ਗੋਪੀਪੁਰ ਦਾ ਸਰਪੰਚ ਤੇ ਇਕ ਪੰਚ ਮੁਅੱਤਲ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਡਵਿੰਡੀ ਵਿਖੇ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।