15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਪੇਂਡੂ ਮਜ਼ਦੂਰ ਯੂਨੀਅਨ ਨੇ ਭਾਜਪਾ ਸਰਕਾਰ ਵਿਰੁੱਧ 'ਜੀ ਰਾਮ ਜੀ' ਬਿਲ ਦੀਆਂ ਕਾਪੀਆਂ ਸਾੜੀਆਂ

ਅਜੀਤ ਡੈਸਕ 30-12-2025
ਸੁਲਤਾਨਪੁਰ ਲੋਧੀ, 29 ਦਸੰਬਰ (ਨਰੇਸ਼ ਹੈਪੀ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਸੂਬਾਈ ਸੱਦੇ ਤਹਿਤ ਪਿੰਡ ਮੇਵਾ ਸਿੰਘ ਵਾਲਾ ਵਿਖੇ ਰੋਸ ਪ੍ਰਦਰਸ਼ਨ ਕਰਕੇ ਮਗਨਰੇਗਾ ਸਕੀਮ ਨੂੰ ਖਤਮ ਕਰਨ ਅਤੇ ਵੈਬ- ਜੀ ਰਾਮ ਜੀ ਸਕੀਮ ਤਹਿਤ ਸਹੂਲਤ ਖੋਹਣ ਲਈ ਅਤੇ ਸਰਕਾਰ ਵਲੋਂ ਲਿਆਂਦੇ ਇਨ੍ਹਾਂ ਕਾਲੇ ਕਾਨੂੰਨਾਂ ਤਹਿਤ ਬਿਜਲੀ ਬਿੱਲ 2025, ਕਿਰਤ ਕਾਨੂੰਨਾਂ ਨੂੰ ਤਬਦੀਲ ਕਰਕੇ ਬਣਾਏ ਕਿਰਤ ਕੋਡ ਅਤੇ ਨਾਂ ਬਦਲ ਕੇ ਮਗਨਰੇਗਾ ਨੂੰ ਖ਼ਤਮ ਕਰਨ ਵਿਰੁੱਧ ਤਿੱਖਾ ਵਿਰੋਧ ਕਰਦਿਆਂ ਇਹਨਾਂ ਕਾਲ਼ੇ ਕਾਨੂੰਨਾਂ ਕਾਪੀਆਂ ਫ਼ੂਕ ਕੇ ਕੀਤੀ ਨਾਅਰੇਬਾਜ਼ੀ | ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ ਅਤੇ ਤਹਿਸੀਲ ਸਕੱਤਰ ਗੁਰਦੀਪ ਸਿੰਘ ਨਬੀਪੁਰ ਨੇ ਕੇਂਦਰ ਸਰਕਾਰ ਵਲੋਂ ਇੱਕ ਤੋਂ ਬਾਅਦ ਇੱਕ ਲਿਆਂਦੇ ਜਾ ਰਹੇ ਲੋਕ ਵਿਰੋਧੀ ਕਾਨੂੰਨਾਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਕਿਰਤ ਕਾਨੂੰਨਾਂ ਵਿਚ ਕੀਤੀਆਂ ਗਈਆਂ ਮਜ਼ਦੂਰ ਵਿਰੋਧੀ ਤਬਦੀਲੀਆਂ ਅਤੇ ਹੁਣ ਬਿਜਲੀ ਸੋਧ ਬਿਲ 2025 ਅਤੇ ਵੈਬ-ਜੀ ਰਾਮ ਜੀ ਕਾਨੂੰਨ ਲਿਆ ਕੇ ਮਨਰੇਗਾ ਦਾ ਸਿਰਫ਼ ਨਾਮ ਹੀ ਨਹੀਂ ਬਦਲਿਆ ਜਾ ਰਿਹਾ ਸਗੋਂ ਇਸ ਵਿਚ ਕੀਤੀਆਂ ਮਜ਼ਦੂਰ ਮਾਰੂ ਸੋਧਾਂ ਨੂੰ ਇਸ ਕਾਨੂੰਨ ਤਹਿਤ ਮਜ਼ਦੂਰ ਵਰਗ ਨੂੰ ਮਿਲਦਾ ਨਾ ਮਾਤਰ ਰੁਜ਼ਗਾਰ ਖੋਹ ਕੇ ਕਿਰਤੀ ਲੋਕਾਂ ਦੇ ਚੁੱਲ੍ਹੇ ਠੰਢੇ ਕਰਨ ਦੀ ਸਾਜ਼ਿਸ਼ ਘੜੀ ਹੈ | ਉਨ੍ਹਾਂ ਕੇਂਦਰ ਸਰਕਾਰ ਵਲੋਂ ਲਿਆਂਦੇ ਲੋਕ ਵਿਰੋਧੀ ਬਿੱਲਾਂ, ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਸਮੁੱਚੇ ਲੋਕਾਂ ਨੂੰ ਇੱਕਮੁੱਠ ਹੋ ਕੇ ਸੰਘਰਸ਼ ਤੇਜ਼ ਕਰਨ ਦਾ ਸੱਦਾ ਦਿੱਤਾ | ਉਨ੍ਹਾਂ ਇਹ ਐਲਾਨ ਵੀ ਕੀਤਾ ਕਿ ਕੇਂਦਰ ਸਰਕਾਰ ਦੇ ਇਸ ਕਦਮ ਵਿਰੁੱਧ ਜਿੱਥੇ ਸੰਘਰਸ਼ ਤੇਜ਼ ਕੀਤਾ ਜਾਵੇਗਾ, ਉੱਥੇ ਹੱਕੀ ਮਜ਼ਦੂਰ ਮੰਗਾਂ ਨੂੰ ਲੈ ਕੇ 6 ਤੇ 7 ਜਨਵਰੀ ਨੂੰ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਦਿੱਤੇ ਜਾ ਰਹੇ ਧਰਨਿਆਂ ਦੌਰਾਨ ਇਸ ਕਦਮ ਨੂੰ ਵਾਪਸ ਲੈਣ ਸਬੰਧੀ ਵੀ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਜਾਵੇਗੀ | ਇਸ ਮੌਕੇ ਯੂਨੀਅਨ ਦੇ ਤਹਿਸੀਲ ਆਗੂ ਗੁਰਦੀਪ ਸਿੰਘ ਨਬੀਪੁਰ, ਬਲਵਿੰਦਰ ਸਿੰਘ ਗਾਜੀਪੁਰ, ਕੁਲਵੰਤ ਕੌਰ ਤੇ ਪਰਮਜੀਤ ਕੌਰ ਮੇਵਾ ਸਿੰਘ ਵਾਲਾ ਆਦਿ ਆਗੂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਬਾਬਾ ਕਰਮ ਸਿੰਘ ਹੋਤੀ ਮਰਦਾਨ ਵਿਖੇ 10 ਰੋਜ਼ਾ ਕਥਾ ਕੀਰਤਨ ਸਮਾਗਮ ਅਗਲੀ ਖ਼ਬਰ ਅਣਪਛਾਤੇ ਲੁਟੇਰੇ ਇੱਕੋ ਰਾਤ ਦੋ ਪੈਟਰੋਲ ਪੰਪਾਂ ਤੋਂ ਨਕਦੀ ਲੁੱਟ ਕੇ ਫਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।