15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਗੁਰਦੁਆਰਾ ਸਾਹਿਬ ਬਾਬਾ ਕਰਮ ਸਿੰਘ ਹੋਤੀ ਮਰਦਾਨ ਵਿਖੇ 10 ਰੋਜ਼ਾ ਕਥਾ ਕੀਰਤਨ ਸਮਾਗਮ

ਅਜੀਤ ਡੈਸਕ 30-12-2025
ਕਪੂਰਥਲਾ, 29 ਦਸੰਬਰ (ਸਡਾਨਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਤੇ ਬੇਅੰਤ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਹਾਨ ਸ਼ਹੀਦੀ ਸਮਾਗਮ ਗੁਰਦੁਆਰਾ ਸਾਹਿਬ ਡੇਰਾ ਬਾਬਾ ਕਰਮ ਸਿੰਘ ਹੋਤੀ ਮਰਦਾਨ ਅਜੀਤ ਨਗਰ ਵਿਖੇ 18 ਤੋਂ 27 ਦਸੰਬਰ ਤੱਕ ਕਰਵਾਏ ਗਏ | ਮੌਜੂਦਾ ਮੁਖੀ ਸੰਤ ਬਾਬਾ ਤਰਲੋਕ ਸਿੰਘ ਦੇ ਊਧਮ ਸਦਕਾ ਕਰਵਾਏ ਇਨ੍ਹਾਂ ਸਮਾਗਮਾਂ ਦੌਰਾਨ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਚਾਰਕ ਭਾਈ ਹਰਵਿੰਦਰ ਸਿੰਘ ਨੇ ਰੋਜ਼ਾਨਾ ਸੰਗਤਾਂ ਨੂੰ ਸਾਹਿਬਜ਼ਾਦਿਆਂ ਦੇ ਸ਼ਹੀਦੀ ਇਤਿਹਾਸ ਦੀ ਲੜੀਵਾਰ ਕਥਾ ਸਰਵਣ ਕਰਵਾਈ ਅਤੇ ਗਿਆਨੀ ਗੁਰਮੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਡੇਰਾ ਬਾਬਾ ਕਰਮ ਸਿੰਘ ਹੋਤੀ ਮਰਦਾਨ ਵਾਲਿਆਂ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ | ਸਮਾਗਮ ਦੇ ਅੰਤਿਮ ਦਿਨ ਪੰਥ ਪ੍ਰਸਿੱਧ ਢਾਡੀ ਭਾਈ ਸਤਪਾਲ ਸਿੰਘ ਤਾਜ ਦੇ ਜਥੇ ਨੇ ਸੰਗਤਾਂ ਨੂੰ ਬੀਰ ਰਸ ਦੀਆਂ ਵਾਰਾਂ ਤੇ ਗੁਰਇਤਿਹਾਸ ਸਰਵਣ ਕਰਵਾਇਆ | ਸਮਾਗਮ ਦੌਰਾਨ ਪ੍ਰਬੰਧਕਾਂ ਵਲੋਂ ਰਾਗੀ ਢਾਡੀ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਦੇਵ ਸਿੰਘ, ਨਿਰਮਲ ਸਿੰਘ ਬੈਂਕ ਮੈਨੇਜਰ, ਜਸਪਾਲ ਸਿੰਘ ਬਲਬੀਰ ਸਿੰਘ, ਲਖਵਿੰਦਰ ਸਿੰਘ, ਮਨਜੀਤ ਸਿੰਘ ਫੌਜੀ, ਹਰਜਿੰਦਰ ਸਿੰਘ, ਰਵੇਲ ਸਿੰਘ, ਰਮੇਲ ਸਿੰਘ, ਤਜਿੰਦਰਪਾਲ ਸਿੰਘ, ਟਹਿਲ ਸਿੰਘ, ਡਾ. ਨਰਿੰਦਰ ਸਿੰਘ, ਡਾ. ਜਸਵਿੰਦਰ ਸਿੰਘ, ਡਾ. ਗੁਰਭੇਜ ਸਿੰਘ, ਕੁਲਦੀਪ ਸਿੰਘ, ਨਰਿੰਦਰ ਸਿੰਘ, ਮਾਸਟਰ ਪਰਮਜੀਤ ਸਿੰਘ, ਦਲਬੀਰ ਸਿੰਘ, ਇਕਬਾਲ ਸਿੰਘ, ਭਾਈ ਦਲੇਰ ਸਿੰਘ, ਭਾਈ ਦਲਜਿੰਦਰ ਸਿੰਘ, ਕੁਲਵੰਤ ਸਿੰਘ, ਪਿਆਰਾ ਸਿੰਘ, ਮਨਜੀਤ ਸਿੰਘ, ਹਜ਼ਾਰਾ ਸਿੰਘ, ਪਰਮਜੀਤ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕਥਾ ਸਮਾਗਮਾਂ ਦੀ ਸਮਾਪਤੀ ਅਗਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਨੇ ਭਾਜਪਾ ਸਰਕਾਰ ਵਿਰੁੱਧ 'ਜੀ ਰਾਮ ਜੀ' ਬਿਲ ਦੀਆਂ ਕਾਪੀਆਂ ਸਾੜੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।