15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਭਾਕਿਯੂ ਕਾਦੀਆਂ ਬਲਾਕ ਨਡਾਲਾ ਤੇ ਬੇਗੋਵਾਲ ਵਲੋਂ ਗਾਇਕ ਬੱਬੂ ਮਾਨ ਦਾ ਸਨਮਾਨ

ਅਜੀਤ ਡੈਸਕ 30-12-2025
ਨਡਾਲਾ, 29 ਦਸੰਬਰ (ਰਘਬਿੰਦਰ ਸਿੰਘ)-ਬੀਤੇ ਦਿਨੀ ਪੰਜਾਬ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਬਲਾਕ ਨਡਾਲਾ ਦੇ ਪਿੰਡ ਟਾਂਡੀ ਦਾਖਲੀ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਵਿਚ ਗਰਮ ਸੂਟ, ਕੰਬਲ, ਕੋਟ, ਬੱਚਿਆਂ ਆਦਿ ਦੇ ਕੱਪੜੇ ਦੇਣ ਪੁੱਜੇ ਹੋਏ ਸਨ | ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਨਡਾਲਾ ਪ੍ਰਧਾਨ ਜੋਗਾ ਸਿੰਘ ਅਤੇ ਬਲਾਕ ਬੇਗੋਵਾਲ ਪ੍ਰਧਾਨ ਨਿਰਮਲ ਸਿੰਘ ਮੰਡ ਵੱਲੋਂ ਗਾਇਕ ਬੱਬੂ ਮਾਨ ਦਾ ਕਿਸਾਨੀ ਸਿਰਪਾਓ ਭੇਟ ਕਰਕੇ ਮਾਨ ਸਨਮਾਨ ਕੀਤਾ ਗਿਆ | ਸਨਮਾਨ ਕਰਦਿਆਂ ਯੂਨੀਅਨ ਦੇ ਆਗੂਆਂ ਨੇ ਆਖਿਆ ਕਿ ਬੱਬੂ ਮਾਨ ਨੇ ਜਿੱਥੇ ਆਪਣੀ ਗਾਇਕੀ ਜਰੀਏ ਪੰਜਾਬ ਦਾ ਨਾਮ ਰੋਸ਼ਨ ਕੀਤਾ, ਉੱਥੇੇ ਇਨ੍ਹਾਂ ਕਿਸਾਨੀ ਅੰਦੋਲਨ ਵਿਚ ਵੀ ਅਹਿਮ ਯੋਗਦਾਨ ਪਾਇਆ ਸੀ | ਇਸਤੋਂ ਇਲਾਵਾ ਹੜ੍ਹ ਪੀੜਤਾਂ ਦੀ ਮਦਦ ਲਈ ਹਮੇਸ਼ਾ ਤਤਪਰ ਰਹਿ ਕੇ ਮਨੁੱਖਤਾ ਦੀ ਸੇਵਾ ਵਿਚ ਵਡਮੁੱਲਾ ਯੋਗਦਾਨ ਪਾਇਆ ਹੈ | ਇਸ ਮੌਕੇ ਸਾਬਕਾ ਸਰਪੰਚ ਕੁਲਦੀਪ ਸਿੰਘ ਟਾਂਡੀ, ਬਲਾਕ ਪ੍ਰਧਾਨ ਨਡਾਲਾ ਜੋਗਾ ਸਿੰਘ ਇਬਰਾਹੀਮਵਾਲ, ਬਲਾਕ ਪ੍ਰਧਾਨ ਬੇਗੋਵਾਲ ਨਿਰਮਲ ਸਿੰਘ ਮੰਡ, ਨਿਸ਼ਾਨ ਸਿੰਘ ਇਬਰਾਹੀਮਵਾਲ, ਚੇਅਰਮੈਨ ਰਣਜੀਤ ਸਿੰਘ ਬਿੱਲਾ, ਸੇਵਾ ਮੁਕਤ ਡੀਐਸਪੀ ਲਖਵਿੰਦਰ ਸਿੰਘ, ਜਸਵਿੰਦਰ ਸਿੰਘ ਕੂਕਾ ਅਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਸਬੰਧ 'ਚ ਗੁਰਦੁਆਰਾ ਖੋਜੇਵਾਲ 'ਚ ਦੁੱਧ ਦਾ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।