15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

ਅਜੀਤ ਡੈਸਕ 30-12-2025
ਨਡਾਲਾ, 29 ਦਸੰਬਰ (ਰਘਬਿੰਦਰ ਸਿੰਘ)-ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਗੁਰਬਾਣੀ ਕੀਰਤਨ ਸੇਵਾ ਟਰੱਸਟ ਨਡਾਲਾ ਵੱਲੋਂ ਕੀਰਤਨ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਕਥਾਵਾਚਕ ਜਗਦੇਵ ਸਿੰਘ ਗੋਇੰਦਵਾਲ ਸਾਹਿਬ, ਕਥਾਵਾਚਕ ਭਾਈ ਪ੍ਰੇਮਜੀਤ ਸਿੰਘ ਅਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਗੁਰਬਾਣੀ ਕੀਰਤਨ ਸੇਵਾ ਟਰੱਸਟ, ਸੰਤ ਬਾਬਾ ਬਿਸ਼ਨ ਸਿੰਘ ਮੁਰਾਲੇ ਵਾਲੇ ਗੁਰਮਤਿ ਵਿਦਿਆਲਾ ਕਮਰਾਏ ਦੇ ਕੀਰਤਨੀਆਂ ਵੱਲੋਂ ਆਈ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਮੰਚ ਦਾ ਸੰਚਾਲਨ ਭਾਈ ਰਣਜੀਤ ਸਿੰਘ ਨੇ ਕੀਤਾ | ਸਮਾਗਮ ਦੇ ਅਖੀਰ ਵਿਚ ਬਾਬਾ ਮੱਖਣ ਸ਼ਾਹ ਲੁਬਾਣਾ ਵੈੱਲਫੇਅਰ ਸੁਸਾਇਟੀ ਨਡਾਲਾ ਵੱਲੋਂ ਟਰੱਸਟ ਦੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ਗਿਆ | ਇਸ ਮੌਕੇ ਜਸਪ੍ਰੀਤ ਸਿੰਘ, ਬਲਵਿੰਦਰ ਸਿੰਘ, ਸੁਰਜੀਤ ਸਿੰਘ. ਗੁਰਦਿਆਲ ਸਿੰਘ. ਦਲਜੀਤ ਸਿੰਘ ਖੱਖ, ਪਲਵਿੰਦਰ ਸਿੰਘ ਘੋਤੜਾ ਸੁਰਿੰਦਰ ਸਿੰਘ ਹਰਜਿੰਦਰ ਸਿੰਘ, ਮਨਿੰਦਰ ਸਿੰਘ ਮਿਰਜ਼ਾਪੁਰ, ਪ੍ਰੀਤਮ ਸਿੰਘ, ਪ੍ਰੇਮਜੀਤ ਸਿੰਘ, ਜਗਦੇਵ ਸਿੰਘ, ਗੁਰਪ੍ਰੀਤ ਸਿੰਘ ਸੋਢੀ, ਰਣਜੀਤ ਸਿੰਘ, ਕਰਮਜੀਤ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਗੁਰਕੀਰਤ ਸਿੰਘ, ਗੁਰਚਰਨ ਸਿੰਘ, ਬਲਜੀਤ ਸਿੰਘ, ਰਮਨਪ੍ਰੀਤ ਕੌਰ ਤਲਵੰਡੀ ਪੁਰਦਲ ਅਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਫਗਵਾੜਾ-ਹੁਸ਼ਿਆਰਪੁਰ ਰੋਡ 'ਤੇ ਦੇਰ ਰਾਤ ਢਾਬੇ ਦੀ ਭੰਨਤੋੜ ਕਰਕੇ ਚਲਾਈਆਂ ਗੋਲੀਆਂ ਅਗਲੀ ਖ਼ਬਰ ਭਾਕਿਯੂ ਕਾਦੀਆਂ ਬਲਾਕ ਨਡਾਲਾ ਤੇ ਬੇਗੋਵਾਲ ਵਲੋਂ ਗਾਇਕ ਬੱਬੂ ਮਾਨ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।