14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਭੁਲੱਥ ਦੇ ਕੇਬਲ ਆਪਰੇਟਰ ਦਾ ਮੋਟਰਸਾਈਕਲ ਤੇ ਕੀਮਤੀ ਸਾਮਾਨ ਚੋਰੀ

ਅਜੀਤ ਡੈਸਕ 30-12-2025
ਭੁਲੱਥ, 29 ਦਸੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਕੇਬਲ ਆਪਰੇਟਰ ਵਜੋਂ ਸੇਵਾ ਨਿਭਾਅ ਰਹੇ ਕੁਲਬੀਰ ਸਿੰਘ ਉਰਫ਼ ਰਿੰਕੂ ਵਾਸੀ ਮਹੱਲਾ ਕਮਰਾਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ 6 ਵਜੇ ਤੋਂ ਬਾਅਦ ਜਦੋਂ ਉਹ ਮੁਹੱਲਾ ਬਿੱਲੂ ਚੱਕੀ ਵਾਲੇ ਦੇ ਸਾਹਮਣੇ ਵਾਲੀ ਗਲੀ ਵਿਚ ਆਪਣਾ ਪਲਸਰ ਮੋਟਰਸਾਈਕਲ ਕਾਲੇ ਰੰਗ ਦਾ ਨੰਬਰ ਪੀ.ਬੀ. 57 ਬੀ. 5825 ਖਿਲਾਰ ਕੇ ਕਿਸੇ ਦੇ ਘਰ ਕੰਮ ਕਰਨ ਵਾਸਤੇ ਗਿਆ | ਜਦੋਂ ਉਹ 15 ਮਿੰਟ ਬਾਅਦ ਵਾਪਸ ਆਇਆ ਤਾਂ ਕੋਈ ਅਣਪਛਾਤਾ ਵਿਅਕਤੀ ਉਨ੍ਹਾਂ ਦਾ ਮੋਟਰਸਾਈਕਲ ਚੋਰੀ ਕਰਕੇ ਲਿਜਾ ਚੁੱਕਾ ਸੀ | ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਦੇ ਬੈਗ ਵਿਚ ਉਨ੍ਹਾਂ ਦਾ ਕੀਮਤੀ ਸਮਾਨ ਡਾਇਰੀ ਤੇ ਰਸੀਦ ਬੁੱਕਾਂ ਵੀ ਸਨ, ਇਸ ਘਟਨਾ ਦੀ ਇਤਲਾਹ ਥਾਣਾ ਭੁਲੱਥ ਪੁਲਿਸ ਨੂੰ ਦੇ ਦਿੱਤੀ ਗਈ ਹੈ | ਜ਼ਿਕਰਯੋਗ ਹੈ ਕਿ ਕਸਬਾ ਭੁਲੱਥ ਅੰਦਰ ਮੋਟਰਸਾਈਕਲ ਤੇ ਐਕਟਿਵਾ ਚੋਰੀ ਦੀਆਂ ਅਣਗਿਣਤ ਘਟਨਾਵਾਂ ਵਾਪਰ ਚੁੱਕੀਆਂ ਹਨ, ਲੇਕਿਨ ਚੋਰ ਹਲੇ ਤੱਕ ਪੁਲਿਸ ਦੀ ਗਿ੍ਫ਼ਤ ਵਿਚੋਂ ਬਾਹਰ ਹਨ |
ਪਿਛਲੀ ਖ਼ਬਰ ਸਿਆਟਲ ਦੇ ਵੱਖ-ਵੱਖ ਗੁਰੂ ਘਰਾਂ ਵਿਚ ਸ਼ਹੀਦੀ ਸਮਾਗਮ ਕਰਵਾਏ <br/> ਅਗਲੀ ਖ਼ਬਰ ਮਨਰੇਗਾ ਕਾਨੂੰਨ ਖ਼ਤਮ ਕੀਤੇ ਜਾਣ ਦੇ ਵਿਰੋਧ 'ਚ ਨਰੇਗਾ ਮੁਲਾਜ਼ਮਾਂ ਨੇ ਕੱਢਿਆ ਰੋਸ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।