19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਹਰਿਆਣਾ ਸਰਕਾਰ ਵਲੋਂ ਪ੍ਰੀਖਿਆਵਾਂ ਦੌਰਾਨ 'ਕਿਰਪਾਨ' ਪਹਿਨਣ ਦੀ ਇਜਾਜ਼ਤ

ਅਜੀਤ ਡੈਸਕ 21-01-2026
ਚੰਡੀਗੜ੍ਹ, 20 ਜਨਵਰੀ (ਪੀ. ਟੀ. ਆਈ.)-ਹਰਿਆਣਾ ਸਰਕਾਰ ਨੇ ਅੱਜ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਸੂਬੇ ਭਰ ਵਿਚ ਵੱਖ-ਵੱਖ ਏਜੰਸੀਆਂ ਦੁਆਰਾ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਨੂੰ 'ਕਿਰਪਾਨ' ਰੱਖਣ ਅਤੇ 'ਮੰਗਲਸਤੂਰ' ਪਹਿਨਣ ਦੀ ਇਜਾਜ਼ਤ ਦੇ ਦਿੱਤੀ ਹੈ | ਸਿੱਖ ਵਿਦਿਆਰਥੀਆਂ ਅਤੇ ਵਿਆਹੁਤਾ ਮਹਿਲਾ ਉਮੀਦਵਾਰਾਂ ਨੂੰ ਵਾਰ-ਵਾਰ ਪੇਸ਼ ਆਉਂਦੀਆਂ ਦਰਪੇਸ਼ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦੇ ਹੋਏ, ਰਾਜ ਸਰਕਾਰ ਨੇ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਭਰਤੀ ਏਜੰਸੀਆਂ ਦੁਆਰਾ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਲਈ ਵਿਸਤਿ੍ਤ ਨਿਰਦੇਸ਼ ਜਾਰੀ ਕਰ ਦਿੱਤੇ ਹਨ | ਮੁੱਖ ਸਕੱਤਰ ਦਫ਼ਤਰ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪ੍ਰੀਖਿਆ ਦੇਣ ਵਾਲੇ ਸਿੱਖ ਵਿਦਿਆਰਥੀਆਂ ਅਤੇ ਉਮੀਦਵਾਰਾਂ ਨੂੰ ਕਿਰਪਾਨ ਪਹਿਨਣ ਅਤੇ ਰੱਖਣ ਦੀ ਇਜਾਜ਼ਤ ਹੋਵੇਗੀ, ਜੋ ਕਿ ਨਿਰਧਾਰਤ ਸੀਮਾਵਾਂ ਦੇ ਅਧੀਨ ਹੋਵੇਗੀ | ਕਿਰਪਾਨ ਦੀ ਕੁੱਲ ਲੰਬਾਈ 9 ਇੰਚ (22.86 ਸੈਂਟੀਮੀਟਰ) ਤੋਂ ਵੱਧ ਨਹੀਂ ਹੋਣੀ ਚਾਹੀਦੀ, ਅਤੇ ਬਲੇਡ ਦੀ ਲੰਬਾਈ 6 ਇੰਚ (15.24 ਸੈਂਟੀਮੀਟਰ) ਤੋਂ ਵੱਧ ਨਹੀਂ ਹੋਣੀ ਚਾਹੀਦੀ | ਨੋਟੀਫ਼ਿਕੇਸ਼ਨ ਅਨੁਸਾਰ ਅਜਿਹੇ ਉਮੀਦਵਾਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਨਿਰਧਾਰਤ ਸਮੇਂ ਤੋਂ ਘੱਟੋ-ਘੱਟ ਇਕ ਘੰਟਾ ਪਹਿਲਾਂ ਪ੍ਰੀਖਿਆ ਕੇਂਦਰ 'ਤੇ ਪਹੁੰਚਣ | ਇਕ ਅਧਿਕਾਰਤ ਬਿਆਨ ਅਨੁਸਾਰ ਨੋਟੀਫਿਕੇਸ਼ਨ 'ਚ ਅੱਗੇ ਕਿਹਾ ਗਿਆ ਹੈ ਕਿ ਮੰਗਲਸੂਤਰ ਪਹਿਨਣ ਵਾਲੀਆਂ ਵਿਆਹੁਤਾ ਮਹਿਲਾ ਉਮੀਦਵਾਰਾਂ ਨੂੰ ਵੀ ਪ੍ਰੀਖਿਆ ਦੌਰਾਨ ਇਸ ਨੂੰ ਪਹਿਨਣ ਦੀ ਆਗਿਆ ਹੋਵੇਗੀ¢ ਉਨ੍ਹਾਂ ਨੂੰ ਨਿਰਧਾਰਤ ਸਮੇਂ ਤੋਂ ਘੱਟੋ-ਘੱਟ 30 ਮਿੰਟ ਪਹਿਲਾਂ ਪ੍ਰੀਖਿਆ ਕੇਂਦਰ ਪਹੁੰਚਣਾ ਚਾਹੀਦਾ ਹੈ | ਇਹ ਫ਼ੈਸਲਾ ਦਿੱਲੀ ਹਾਈ ਕੋਰਟ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵੱਖ-ਵੱਖ ਫ਼ੈਸਲਿਆਂ ਦੇ ਮੱਦੇਨਜ਼ਰ ਲਿਆ ਗਿਆ ਹੈ, ਜਿਨ੍ਹਾਂ ਨੇ ਪ੍ਰੀਖਿਆਵਾਂ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਂਦੇ ਹੋਏ ਧਾਰਮਿਕ ਅਤੇ ਸੱਭਿਆਚਾਰਕ ਅਧਿਕਾਰਾਂ ਦੀ ਰੱਖਿਆ 'ਤੇ ਜ਼ੋਰ ਦਿੱਤਾ ਹੈ |

ਪਿਛਲੀ ਖ਼ਬਰ ਪੰਜਾਬ 'ਚ ਗੈਂਗਸਟਰਵਾਦ ਲਈ ਕੋਈ ਥਾਂ ਨਹੀਂ-ਮੁੱਖ ਮੰਤਰੀ ਅਗਲੀ ਖ਼ਬਰ ਲਾਵਾਰਸ ਕੁੱਤਿਆਂ ਦੇ ਮੁੱਦੇ 'ਤੇ ਮੇਨਕਾ ਗਾਂਧੀ ਵਲੋਂ ਕੀਤੀ ਆਲੋਚਨਾ ਤੋਂ ਸੁਪਰੀਮ ਕੋਰਟ ਨਾਰਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।