ਕੋਕਰਾਝਾਰ/ਗੁਹਾਟੀ, 20 ਜਨਵਰੀ (ਪੀ.ਟੀ.ਆਈ.) ਅਸਾਮ ਦੇ ਕੋਕਰਾਝਾਰ ਵਿੱਚ ਮੰਗਲਵਾਰ ਨੂੰ ਬੋਡੋ ਅਤੇ ਆਦਿਵਾਸੀਆਂ ਵਿਚਕਾਰ ਝੜਪਾਂ ਹੋਣ ਦੀ ਰਿਪੋਰਟ ਹੈ, ਜਿਸ ਤੋਂ ਇੱਕ ਦਿਨ ਪਹਿਲਾਂ ਭੀੜ ਦੀ ਹਿੰਸਾ ਵਿੱਚ ਇੱਕ ਵਿਅਕਤੀ ਦੀ ਮÏਤ ਹੋ ਗਈ ਸੀ¢ ਅਧਿਕਾਰੀਆਂ ਨੇ ਦੱਸਿਆ ਕਿ ਰੈਪਿਡ ਐਕਸ਼ਨ ਫੋਰਸ (ਆਰ ਏ ਐੱਫ) ਨੂੰ ਤਾਇਨਾਤ ਕੀਤਾ ਗਿਆ ਸੀ ਅਤੇ ਦੋਵਾਂ ਜ਼ਿਲਿ੍ਹਆਂ ਵਿੱਚ ਇੰਟਰਨੈਟ ਅਤੇ ਮੋਬਾਈਲ ਡਾਟਾ ਸੇਵਾਵਾਂ ਨੂੰ ਅਸਥਾਈ ਤÏਰ 'ਤੇ ਮੁਅੱਤਲ ਕਰ ਦਿੱਤਾ ਗਿਆ ਸੀ¢ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਕਿਹਾ ਕਿ ਫÏਜ ਤਾਇਨਾਤ ਕਰਨ ਦੇ ਪ੍ਰਬੰਧ ਕੀਤੇ ਜਾ ਰਹੇ ਹਨ, ਜਦੋਂ ਕਿ ਕੋਕਰਾਝਾਰ ਜ਼ਿਲ੍ਹੇ ਵਿੱਚ ਝੜਪਾਂ ਅਤੇ ਭੀੜ ਹਿੰਸਾ ਤੋਂ ਬਾਅਦ ਰੈਪਿਡ ਐਕਸ਼ਨ ਫੋਰਸ (ਆਰ ਏ ਐੱਫ) ਪਹਿਲਾਂ ਹੀ ਮÏਕੇ 'ਤੇ ਮÏਜੂਦ ਹੈ¢ਸਰਮਾ ਨੇ ਕਿਹਾ ਕਿ ਕੋਕਰਾਝਾਰ ਅਤੇ ਗੁਆਂਢੀ ਚਿਰਾਂਗ ਜ਼ਿਲ੍ਹੇ ਵਿੱਚ ਇੰਟਰਨੈੱਟ ਅਤੇ ਮੋਬਾਈਲ ਡਾਟਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ¢ ਉਨ੍ਹਾਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਸਰਕਾਰ ਨੂੰ ਇਹ ਯਕੀਨੀ ਬਣਾਉਣ ਵਿੱਚ ਮਦਦ ਕਰਨ ਦੀ ਅਪੀਲ ਕੀਤੀ ਕਿ ਜ਼ਿਲ੍ਹੇ ਵਿੱਚ ਜਲਦੀ ਤੋਂ ਜਲਦੀ ਸ਼ਾਂਤੀ ਬਹਾਲ ਕੀਤੀ ਜਾਵੇ¢ ਮੁੱਖ ਮੰਤਰੀ, ਜੋ ਇਸ ਸਮੇਂ ਵਿਸ਼ਵ ਆਰਥਿਕ ਫੋਰਮ (ਡਬਲਯੂ ਈ ਐੱਫ) ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਦਾਵੋਸ ਵਿੱਚ ਹਨ, ਨੇ ਐਕਸ 'ਤੇ ਇੱਕ ਪੋਸਟ ਵਿੱਚ ਕਿਹਾ ਕਿ ਉਹ ਰਾਜ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਥਿਤੀ ਜਲਦੀ ਹੀ ਆਮ ਹੋ ਜਾਵੇ¢