ਪੁਣੇ, 28 ਜਨਵਰੀ (ਪੀ.ਟੀ.ਆਈ.)-ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੀ ਜਹਾਜ਼ ਹਾਦਸੇ 'ਚ ਹੋਈ ਮੌਤ ਤੋਂ ਬਾਅਦ ਇਸ ਹਾਦਸੇ ਸੰਬੰਧੀ ਐਨ.ਸੀ.ਪੀ. (ਐਸ.ਪੀ.) ਮੁਖੀ ਸ਼ਰਦ ਪਵਾਰ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ | ਉਨ੍ਹਾਂ ਨੇ ਇਸ ਨੂੰ ਹਾਦਸਾ ਕਰਾਰ ਦਿੰਦੇ ਹੋਏ ਕਿਹਾ ਕਿ ਇਸ ਸੰਬੰਧੀ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼ਰਦ ਪਵਾਰ ਕਾਫ਼ੀ ਦੁਖੀ ਨਜ਼ਰ ਆ ਰਹੇ ਸਨ | ਉਨ੍ਹਾਂ ਨੇ ਕਿਹਾ ਕਿ ਇਹ ਇਕ ਹਾਦਸਾ ਹੈ ਅਤੇ ਇਸ ਸੰਬੰਧੀ ਰਾਜਨੀਤੀ ਨਹੀਂ ਹੋਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਨੇ ਇਕ ਅਜਿਹਾ ਨੇਤਾ ਖੋਹ ਦਿੱਤਾ ਜਿਸ ਦੀ ਭਰਪਾਈ ਕਦੇ ਵੀ ਨਹੀਂ ਹੋ ਸਕਦੀ ਹੈ | ਇਹ ਸਿਰਫ਼ ਪਾਰਟੀ ਦਾ ਹੀ ਨਹੀਂ ਸਗੋਂ ਪੂਰੇ ਸੂਬੇ ਦਾ ਬਹੁਤ ਵੱਡਾ ਨੁਕਸਾਨ ਹੈ |