ਕਪਿਲ ਵਧਵਾ
ਐੱਸ. ਏ. ਐੱਸ. ਨਗਰ, 28 ਜਨਵਰੀ-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਅੱਜ ਬਾਅਦ ਦੁਪਹਿਰ ਕਰੀਬ 3 ਵਜੇ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਐਸ. ਐਸ. ਪੀ. ਦਫ਼ਤਰ ਦੇ ਗੇਟ ਨਜ਼ਦੀਕ ਅਣਪਛਾਤੇ ਹਮਲਾਵਰਾਂ ਨੇ ਇਕ ਨੌਜਵਾਨ 'ਤੇ ਤਾਬੜ-ਤੋੜ ਗੋਲੀਆਂ ਚਲਾ ਦਿੱਤੀਆਂ | ਇਸ ਹਮਲੇ ਦੌਰਾਨ ਤਹਿਸੀਲ ਖਰੜ ਦੇ ਪਿੰਡ ਰੁੜਕੀ ਦੇ ਰਹਿਣ ਵਾਲੇ ਨੌਜਵਾਨ ਗੁਰਵਿੰਦਰ ਸਿੰਘ ਦੀ ਸਿਰ 'ਚ ਗੋਲੀਆਂ ਲੱਗਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ | ਗੁਰਵਿੰਦਰ ਸਿੰਘ ਜੋ ਕਿ ਆਪਣੀ ਪਤਨੀ ਨਾਲ ਮੁਹਾਲੀ ਅਦਾਲਤ 'ਚ ਆਇਆ ਹੋਇਆ ਸੀ | ਜਦੋਂ ਇਹ ਹਮਲਾ ਹੋਇਆ ਤਾਂ ਉਸ ਵੇਲੇ ਵੀ ਉਸ ਦੀ ਪਤਨੀ ਉਸ ਦੇ ਨਾਲ ਸੀ ਅਤੇ ਹਮਲਾਵਰਾਂ ਵਲੋਂ ਉਸ 'ਤੇ ਵੀ ਪਿਸਤੌਲ ਤਾਣੀ ਗਈ ਪਰ ਗੋਲੀ ਨਹੀਂ ਚਲਾਈ ਗਈ | ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਹਮਲਾਵਰ ਮੋਟਰਸਾਈਕਲ 'ਤੇ ਬੈਠ ਕੇ ਮੌਕੇ ਤੋਂ ਫ਼ਰਾਰ ਹੋ ਗਏ | ਗੋਲਬਾਰੀ ਦੀ ਸੂਚਨਾ ਮਿਲਦੇ ਸਾਰ ਹੀ ਥਾਣਾ ਸੋਹਾਣਾ ਦੀ ਪੁਲਿਸ ਸਮੇਤ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ | ਸੁਰੱਖਿਆ ਦੇ ਮੱਦੇਨਜ਼ਰ ਕੁਝ ਸਮੇਂ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਰੇ ਗੇਟ ਬੰਦ ਕਰ ਦਿੱਤੇ ਗਏ ਅਤੇ ਆਵਾਜਾਈ ਰੋਕ ਦਿੱਤੀ ਗਈ | ਫੋਰੈਂਸਿਕ ਟੀਮ ਦੇ ਮਾਹਿਰਾਂ ਵਲੋਂ ਵੀ ਮੌਕੇ 'ਤੇ ਪਹੁੰਚ ਕੇ ਸਬੂਤ ਇਕੱਠੇ ਕੀਤੇ ਗਏ ਅਤੇ ਜ਼ਿਲ੍ਹਾ ਪੁਲਿਸ ਨੇ ਸ਼ਹਿਰ 'ਚ ਨਾਕਾਬੰਦੀ ਕਰਕੇ ਫ਼ਰਾਰ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ | ਇਸ ਮੌਕੇ ਡੀ. ਆਈ. ਜੀ. ਨਾਨਕ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਗੁਰਵਿੰਦਰ ਸਿੰਘ ਥਾਣਾ ਸਦਰ ਖਰੜ ਵਿਖੇ ਸਾਲ 2024 ਵਿਚ ਦਰਜ ਅਫ਼ੀਮ ਦੇ ਇਕ ਮਾਮਲੇ ਸੰਬੰਧੀ ਮੁਹਾਲੀ ਅਦਾਲਤ ਵਿਚ ਪੇਸ਼ੀ 'ਤੇ ਆਇਆ ਹੋਇਆ ਸੀ | ਅਦਾਲਤੀ ਅਤੇ ਪ੍ਰਬੰਧਕੀ ਕੰਪਲੈਕਸ ਤੋਂ ਬਾਹਰ ਨਿਕਲਦੇ ਹੀ ਅਣਪਛਾਤੇ ਹਮਲਾਵਰਾਂ ਨੇ ਉਸ 'ਤੇ ਗੋਲੀਆਂ ਚਲਾ ਕੇ ਹੱਤਿਆ ਕਰ ਦਿੱਤੀ | ਉਨ੍ਹਾਂ ਦੱਸਿਆ ਕਿ ਹਮਲਾਵਰਾਂ ਨੂੰ ਲੱਭਣ ਲਈ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਅਤੇ ਜਲਦ ਹੀ ਹਮਲਾਵਰਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ | ਸੂਤਰਾਂ ਅਨੁਸਾਰ ਗੁਰਵਿੰਦਰ ਸਿੰਘ ਅਕਸਰ ਅਦਾਲਤ ਵਿਚ ਪੇਸ਼ੀ ਦੌਰਾਨ ਬਿਨਾਂ ਇਤਲਾਹ ਦਿੱਤੇ ਗ਼ੈਰਹਾਜ਼ਰ ਰਹਿੰਦਾ ਸੀ, ਜਿਸ ਕਾਰਨ ਜੱਜ ਪ੍ਰਸ਼ਾਂਤ ਵਰਮਾ ਦੀ ਅਦਾਲਤ ਵਲੋਂ 6 ਜਨਵਰੀ ਨੂੰ ਪਿਛਲੀ ਸੁਣਵਾਈ ਦੌਰਾਨ ਉਸ ਖ਼ਿਲਾਫ਼ 10 ਹਜ਼ਾਰ ਰੁਪਏ ਦੇ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ | ਇਸ ਹੱਤਿਆ ਦੀ ਜ਼ਿੰਮੇਵਾਰੀ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਗੋਲਡੀ ਬਰਾੜ ਗੈਂਗ ਵਲੋਂ ਲਏ ਜਾਣ ਦੀ ਪੋਸਟ ਸਾਹਮਣੇ ਆਈ ਹੈ, ਜਿਸ ਦੀ ਅਦਾਰਾ 'ਅਜੀਤ' ਪੁਸ਼ਟੀ ਨਹੀਂ ਕਰਦਾ | ਸੂਤਰ ਦੱਸਦੇ ਹਨ ਕਿ ਗੁਰਲਾਲ ਬਰਾੜ ਦੇ ਕਤਲ ਮਾਮਲੇ 'ਚ ਗੁਰਵਿੰਦਰ ਸਿੰਘ ਦੀ ਸ਼ਮੂਲੀਅਤ ਕਾਰਨ ਗੋਲਡੀ ਬਰਾੜ ਉਸ ਨਾਲ ਰੰਜਿਸ਼ ਰੱਖਦਾ ਸੀ, ਜਿਸ ਦੇ ਚਲਦੇ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ | ਇਸ ਸੰਬੰਧ 'ਚ ਥਾਣਾ ਸੋਹਾਣਾ ਦੀ ਪੁਲਿਸ ਨੇ ਮਿ੍ਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਕਤਲ ਸਮੇਤ ਬੀ. ਐਨ. ਐਸ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਇਸ ਦੌਰਾਨ ਮੁਹਾਲੀ ਪੁਲਿਸ ਵਲੋਂ ਵਿਦੇਸ਼ ਵਸਦੇ ਗੈਂਗਸਟਰ ਅਤੇ ਹੈਂਡਲਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿਚ ਐਫ਼. ਆਈ. ਆਰ. ਦਰਜ ਕੀਤੀ ਗਈ ਹੈ | ਘਟਨਾ ਦੇ ਵੇਰਵੇ ਸਾਂਝੇ ਕਰਦਿਆਂ ਡੀ.ਆਈ.ਜੀ. ਰੂਪਨਗਰ ਰੇਂਜ ਨਾਨਕ ਸਿੰਘ ਨੇ ਐਸ.ਐਸ. ਪੀ. ਐਸ. ਏ. ਐਸ. ਨਗਰ ਹਰਮਨਦੀਪ ਸਿੰਘ ਹਾਂਸ ਦੀ ਮੌਜੂਦਗੀ ਵਿਚ ਕਿਹਾ ਕਿ ਮਿ੍ਤਕ ਦੀ ਪਤਨੀ ਦੇ ਬਿਆਨ ਦੇ ਆਧਾਰ 'ਤੇ ਥਾਣਾ ਸੋਹਾਣਾ ਵਿਚ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਮੁੱਢਲੇ ਤÏਰ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਸ਼ਿਕਾਇਤਕਰਤਾ (ਮਿ੍ਤਕ ਦੀ ਪਤਨੀ) ਅਨੁਸਾਰ ਗੁਰਵਿੰਦਰ ਸਿੰਘ ਨੂੰ ਗੋਲਡੀ ਬਰਾੜ ਵਲੋਂ ਧਮਕੀਆਂ ਮਿਲ ਰਹੀਆਂ ਸਨ ਕਿਉਂਕਿ ਉਹ ਗੁਰਲਾਲ ਬਰਾੜ ਦੇ ਕਤਲ ਮਾਮਲੇ ਵਿਚ ਨਾਮਜ਼ਦ ਮੁਲਜ਼ਮ ਸੀ, ਜੋ ਕਿ ਗੋਲਡੀ ਬਰਾੜ ਦਾ ਰਿਸ਼ਤੇਦਾਰੀ 'ਚੋਂ ਭਰਾ ਸੀ | ਡੀ.ਆਈ.ਜੀ. ਨਾਨਕ ਸਿੰਘ ਨੇ ਕਿਹਾ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗਿ੍ਫ਼ਤਾਰ ਕਰਨ ਲਈ ਤਕਨੀਕੀ ਜਾਂਚ, ਵਿਗਿਆਨਕ ਜਾਂਚ ਅਤੇ ਹਿਊਮਨ ਇੰਟੈਲੀਜੈਂਸ ਤਹਿਤ ਕੰਮ ਕਰਨ ਕਈ ਟੀਮਾਂ ਦਾ ਗਠਨ ਕੀਤਾ ਗਿਆ ਹੈ |
ਗੁਰਲਾਲ ਸਿੰਘ ਬਰਾੜ ਦੀ ਹੱਤਿਆ ਮਾਮਲੇ 'ਚ ਸਾਲ 2024 'ਚ ਗੁਰਵਿੰਦਰ ਸਿੰਘ ਨੂੰ ਬਰੀ ਕਰ ਦਿੱਤਾ ਗਿਆ ਸੀ | ਦੱਸ ਦੇਈਏ ਕਿ ਚੰਡੀਗੜ੍ਹ ਸਥਿਤ ਸਿਟੀ ਐਂਮਪੋਰੀਅਮ ਮਾਲ ਵਿਖੇ ਸਾਲ 2020 'ਚ ਗੈਂਗਸਟਰ ਗੋਲਡੀ ਬਰਾੜ ਦੇ ਰਿਸ਼ਤੇਦਾਰ ਤੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਆਗੂ ਗੁਰਲਾਲ ਬਰਾੜ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ | ਇਸ ਮਾਮਲੇ 'ਚ ਚੰਡੀਗੜ੍ਹ ਪੁਲਿਸ ਵਲੋਂ ਕਰੀਬ 6 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ | ਇਸ ਮਾਮਲੇ ਦੀ ਸੁਣਵਾਈ ਦੌਰਾਨ ਅੱਜ ਹਲਾਕ ਕੀਤੇ ਗਏ ਗੁਰਵਿੰਦਰ ਸਿੰਘ ਤੋਂ ਇਲਾਵਾ ਤਿੰਨ ਹੋਰਨਾ ਮੁਲਜ਼ਮਾਂ ਦੀ ਚਸ਼ਮਦੀਦਾਂ ਵਲੋਂ ਸ਼ਨਾਖਤ
ਐਸ.ਐਸ.ਪੀ. ਮੁਹਾਲੀ ਦਫ਼ਤਰ ਦੇ ਬਾਹਰ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ <br/>
ਅਜੀਤ ਡੈਸਕ
29-01-2026