22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ ਖ਼ਰੀਦੀ 9 ਏਕੜ ਤੋਂ ਵੱਧ ਜ਼ਮੀਨ

ਅਜੀਤ ਡੈਸਕ 30-01-2026

ਕੈਬਨਿਟ ਮੰਤਰੀ ਚੀਮਾ, ਕਟਾਰੂਚੱਕ ਤੇ ਟੀਨੂੰ ਨੇ ਸੌਂਪੇ ਜ਼ਮੀਨ ਮਾਲਕਾਂ ਨੂੰ ਚੈੱਕ
ਜਲੰਧਰ, 29 ਜਨਵਰੀ (ਜਸਪਾਲ ਸਿੰਘ)-ਸ੍ਰੀ ਗੁਰੂ ਰਵਿਦਾਸ ਜੀ ਵਲੋਂ ਕਰੀਬ ਛੇ ਸਦੀਆਂ ਪਹਿਲਾਂ ਸਮਾਜਿਕ-ਆਰਥਿਕ ਤੇ ਰਾਜਨੀਤਕ ਬਰਾਬਰਤਾ ਦੇ ਦਿੱਤੇ ਸੰਦੇਸ਼ ਨੂੰ ਅਗਲੀਆਂ ਪੀੜ੍ਹੀਆਂ ਤੱਕ ਲਿਜਾਣ ਅਤੇ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਪ੍ਰਚਾਰ-ਪ੍ਰਸਾਰ ਲਈ ਪੰਜਾਬ ਸਰਕਾਰ ਵਲੋਂ ਕੀਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ ਵਿਚ ਡੇਰਾ ਸਚਖੰਡ ਬੱਲਾਂ ਦੇ ਨਜ਼ਦੀਕ ਜਲਦ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਬਣਾਇਆ ਜਾਵੇਗਾ¢ ਇਹ ਜਾਣਕਾਰੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੰਜਾਬ ਸਰਕਾਰ ਵਲੋਂ ਸਾਢੇ 10 ਕਰੋੜ ਰੁਪਏ ਦੀ ਲਾਗਤ ਨਾਲ 9 ਏਕੜ ਤੋਂ ਵੱਧ ਜ਼ਮੀਨ ਅਧਿਐਨ ਸੈਂਟਰ ਦੇ ਨਾਂਅ ਦਰਜ ਕਰਵਾਉਣ ਮੌਕੇ ਦਿੰਦਿਆਂ ਕਿਹਾ ਕਿ ਦੇਸ਼ ਭਰ ਵਿਚ ਇਹ ਆਪਣੇ ਆਪ ਵਿਚ ਇੱਕ ਵਿਸ਼ੇਸ਼ ਉਪਰਾਲਾ ਹੈ ਤੇ ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਵਿਚਾਰਧਾਰਾ ਨੂੰ ਪੂਰੀ ਦੁਨੀਆ ਤੱਕ ਪਹੁੰਚਾਉਣ ਲਈ ਵਚਨਬੱਧ ਹੈ | ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਅੱਗੇ ਵਧਾਉਣ ਲਈ ਸੂਬੇ ਦੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਸ. ਚੀਮਾ ਨੇ ਦੱਸਿਆ ਕਿ ਇਸ ਮਕਸਦ ਲਈ ਅੱਜ ਕੁੱਲ ਤਿੰਨ ਰਜਿਸਟਰੀਆਂ ਕ੍ਰਮਵਾਰ ਪਿੰਡ ਨÏਗਜਾ (64 ਕਨਾਲ 5 ਮਰਲੇ-ਲਾਗਤ 5,40,98,500/- ਰੁਪਏ), ਪਿੰਡ ਫਰੀਦਪੁਰ ਪਹਿਲੀ ਰਜਿਸਟਰੀ (2 ਕਨਾਲ- ਲਾਗਤ 16,74000/- ਰੁਪਏ) ਅਤੇ ਪਿੰਡ ਫਰੀਦਪੁਰ ਵਿਖੇ ਦੂਜੀ ਰਜਿਸਟਰੀ (10 ਕਨਾਲ 14 ਮਰਲੇ- ਲਾਗਤ 1, 44, 62, 150/- ਰੁਪਏ) ਕੀਤੀ ਗਈ ਹੈ ¢ ਉਨ੍ਹਾਂ ਦੱਸਿਆ ਕਿ ਕੁੱਲ ਤਿੰਨ ਰਜਿਸਟਰੀਆਂ 76 ਕਨਾਲ 19 ਮਰਲੇ ਹੈ ਅਤੇ ਕੁੱਲ ਲਾਗਤ 7,02,54,659/- ਰੁਪਏ ਹੈ¢ ਸ. ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਨੇਕ ਕਾਰਜ ਵਿਚ ਯੋਗਦਾਨ ਪਾਉਣ 'ਤੇ ਮਾਣ ਹੈ | ਉਨ੍ਹਾਂ ਅੱਗੇ ਕਿਹਾ ਕਿ ਇਹ ਅਧਿਐਨ ਕੇਂਦਰ ਜਿੱਥੇ ਆਉਣ ਵਾਲੀਆਂ ਪੀੜ੍ਹੀਆਂ ਦਾ ਸਦੀਆਂ ਤੱਕ ਰਾਹ ਰੁਸ਼ਨਾਉਂਦਾ ਰਹੇਗਾ, ਉੱਥੇ ਉਨ੍ਹਾਂ ਨੂੰ ਇਤਿਹਾਸ ਤੋਂ ਜਾਣੂ ਕਰਵਾਉਂਦਾ ਹੋਇਆ ਸਮਾਜਿਕ ਤੇ ਆਰਥਿਕ ਪਾੜੇ ਨੂੰ ਖਤਮ ਕਰਨ ਦੀ ਦਿਸ਼ਾ ਵਿਚ ਵੀ ਮਹੱਤਵਪੂਰਨ ਯੋਗਦਾਨ ਪਾਏਗਾ | ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਉਦੇਸ਼ ਸੈਮੀਨਾਰਾਂ, ਪ੍ਰਕਾਸ਼ਨਾਂ ਅਤੇ ਭਾਈਚਾਰੇ ਆਧਾਰਿਤ ਪ੍ਰੋਗਰਾਮਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਖੋਜ, ਸੰਭਾਲ ਅਤੇ ਪ੍ਰਚਾਰ ਕਰਨਾ ਹੈ ¢

ਪਿਛਲੀ ਖ਼ਬਰ ਚਾਂਦੀ ਦੀ ਕੀਮਤ ਨੇ 4 ਲੱਖ ਰੁਪਏ ਪ੍ਰਤੀ ਕਿੱਲੋਗ੍ਰਾਮ ਦੇ ਅੰਕੜੇ ਨੂੰ ਕੀਤਾ ਪਾਰ ਅਗਲੀ ਖ਼ਬਰ ਸੀਤ ਲਹਿਰ ਤੇ ਸੰਘਣੀ ਧੁੰਦ ਕਾਰਨ ਪੰਜਾਬ, ਹਰਿਆਣਾ 'ਚ ਰਾਤ ਸਮੇਂ ਠੰਢ ਮੁੜ ਵਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।