ਨਵੀਂ ਦਿੱਲੀ, 29 ਜਨਵਰੀ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਵੀਰਵਾਰ ਨੂੰ ਬਿਹਾਰ ਵਿੱਚ ਵੋਟਰ ਸੂਚੀ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਨੂੰ ਚੁਣÏਤੀ ਦੇਣ ਵਾਲੀਆਂ ਕਈ ਪਟੀਸ਼ਨਾਂ 'ਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ, ਜਿਨ੍ਹਾਂ ਵਿੱਚ ਐੱਨ.ਜੀ.ਓ. ਐਸੋਸੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਜ਼ ਦੁਆਰਾ ਦਾਇਰ ਕੀਤੀ ਗਈ ਇੱਕ ਪਟੀਸ਼ਨ ਵੀ ਸ਼ਾਮਲ ਹੈ | ਚੀਫ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੋਇਮਲਿਆ ਬਾਗਚੀ ਦੇ ਬੈਂਚ ਨੇ ਕਪਿਲ ਸਿੱਬਲ, ਅਭਿਸ਼ੇਕ ਸਿੰਘਵੀ, ਪ੍ਰਸ਼ਾਂਤ ਭੂਸ਼ਣ ਅਤੇ ਗੋਪਾਲ ਸ਼ੰਕਰਨਾਰਾਇਣਨ ਸਮੇਤ ਕਈ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅੰਤਿਮ ਸੁਣਵਾਈ ਪੂਰੀ ਕੀਤੀ¢ ਬੈਂਚ ਨੇ ਆਪਣਾ ਫੈਸਲਾ ਰਾਖਵਾਂ ਰੱਖਣ ਤੋਂ ਪਹਿਲਾਂ ਪਟੀਸ਼ਨਰਾਂ ਦੀਆਂ ਜਵਾਬੀ ਦਲੀਲਾਂ ਸੁਣੀਆਂ |