20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਅਗਲੇ ਮਹੀਨੇ ਹੋ ਸਕਦੈ ਬੰਗਾਲ ਸਮੇਤ 5 ਰਾਜਾਂ 'ਚ ਚੋਣਾਂ ਦਾ ਐਲਾਨ

ਅਜੀਤ ਡੈਸਕ 18-02-2026
ਨਵੀਂ ਦਿੱਲੀ, 17 ਫਰਵਰੀ (ਉਪਮਾ ਡਾਗਾ ਪਾਰਥ)-ਚੋਣ ਕਮਿਸ਼ਨ ਨੇ ਪੱਛਮੀ ਬੰਗਾਲ ਸਮੇਤ 5 ਰਾਜਾਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸੋਮਵਾਰ ਨੂੰ ਇਨ੍ਹਾਂ ਰਾਜਾਂ ਦਾ ਦੌਰਾ ਸ਼ੁਰੂ ਕਰ ਦਿੱਤਾ ਹੈ | ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਅਗਵਾਈ ਹੇਠ ਸੋਮਵਾਰ ਨੂੰ ਚੋਣ ਕਮਿਸ਼ਨ ਦੀ ਟੀਮ ਗੁਹਾਟੀ ਪਹੁੰਚੀ ਜਿਥੋਂ ਉਨ੍ਹਾਂ ਦੀ ਵਾਪਸੀ 18 ਫਰਵਰੀ ਨੂੰ ਹੋਵੇਗੀ | ਇਸ ਤੋਂ ਬਾਅਦ ਤਾਮਿਲਨਾਡੂ ਅਤੇ ਪੱਛਮੀ ਬੰਗਾਲ ਸਮੇਤ ਹੋਰਨਾਂ ਰਾਜਾਂ ਦਾ ਦੌਰਾ ਕੀਤਾ ਜਾਵੇਗਾ | ਹਲਕਿਆਂ ਮੁਤਾਬਿਕ ਫਰਵਰੀ ਮਹੀਨੇ 'ਚ ਰਾਜਾਂ ਦੇ ਦੌਰੇ ਤੋਂ ਬਾਅਦ ਮਾਰਚ ਦੇ ਪਹਿਲੇ ਹਫਤੇ ਤੋਂ ਬਾਅਦ ਚੋਣਾਂ ਦਾ ਐਲਾਨ ਹੋਣ ਦੀ ਉਮੀਦ ਹੈ | ਚੋਣ ਕਮਿਸ਼ਨ ਵਲੋਂ ਸਾਰੇ ਚੋਣ ਮੁਖੀ ਰਾਜਾਂ ਦਾ ਦੌਰਾ ਕਰ ਕੇ ਉਥੋਂ ਦੀ ਕਾਨੂੰਨ ਵਿਵਸਥਾ ਤੋਂ ਲੈ ਕੇ ਸ਼ਾਂਤੀਪੂਰਨ ਚੋਣ ਅਮਲ ਮੁਕੰਮਲ ਕਰਵਾਉਣ ਲਈ ਤਿਆਰੀਆਂ ਦਾ ਜਾਇਜ਼ਾ ਲਿਆ ਜਾਂਦਾ ਹੈ | ਕਮਿਸ਼ਨ ਵਲੋਂ ਸਾਰੀਆਂ ਸਿਆਸੀ ਪਾਰਟੀਆਂ, ਪੁਲਿਸ-ਪ੍ਰਸ਼ਾਸਨ ਅਤੇ ਹੋਰ ਸੰਬੰਧਿਤ ਧਿਰਾਂ ਨਾਲ ਮੀਟਿੰਗ ਕੀਤੀ ਜਾਂਦੀ ਹੈ | ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਬੂਥਾਂ ਦੀ ਗਿਣਤੀ ਪਤਾ ਕੀਤੀ ਜਾਂਦੀ ਹੈ ਅਤੇ ਵੋਟਿੰਗ ਲਈ ਲੋੜੀਂਦੇ ਪੋਿਲੰਗ ਬੂਥਾਂ ਬਾਰੇ ਵੀ ਚਰਚਾ ਕੀਤੀ ਜਾਂਦੀ ਹੈ |

ਪਿਛਲੀ ਖ਼ਬਰ ਭਾਈ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ 'ਤੇ ਸੁਣਵਾਈ 11 ਮਾਰਚ ਤੱਕ ਮੁਲਤਵੀ ਅਗਲੀ ਖ਼ਬਰ ਜੰਮੂ ਦੇ ਬਾਲ ਸੁਧਾਰ ਘਰ ਤੋਂ ਭੱਜਣ ਵਾਲੇ ਦੋ ਪਾਕਿ ਨਾਗਰਿਕ ਅੰਬਾਲਾ 'ਚ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।