20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਭਾਈ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ 'ਤੇ ਸੁਣਵਾਈ 11 ਮਾਰਚ ਤੱਕ ਮੁਲਤਵੀ

ਅਜੀਤ ਡੈਸਕ 18-02-2026
ਨਵੀਂ ਦਿੱਲੀ, 17 ਫਰਵਰੀ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ 'ਤੇ ਸੁਣਵਾਈ 11 ਮਾਰਚ ਤੱਕ ਲਈ ਮੁਲਤਵੀ ਕਰ ਦਿੱਤੀ ਹੈ¢ ਇਸ ਪਟੀਸ਼ਨ ਵਿਚ ਭਾਈ ਹਵਾਰਾ ਨੇ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਵੀ ਜੇਲ੍ਹ ਵਿਚ ਤਬਦੀਲ ਕਰਨ ਦੀ ਮੰਗ ਕੀਤੀ ਸੀ¢ ਜਸਟਿਸ ਐੱਮ.ਐੱਮ. ਸੁੰਦਰੇਸ਼ ਅਤੇ ਜਸਟਿਸ ਐਨ.ਕੋਟਿਸ਼ਵਰ ਸਿੰਘ ਦੇ ਬੈਂਚ ਨੇ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਦੀ ਅਪੀਲ 'ਤੇ ਮਾਮਲੇ ਨੂੰ ਅੱਗੇ ਦੀ ਤਰੀਕ ਲਈ ਮੁਲਤਵੀ ਕਰ ਦਿੱਤਾ¢ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਉਹ (ਹਵਾਰਾ) ਪੰਜਾਬ ਦੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦਾ ਨਿਵਾਸੀ ਹੈ ਅਤੇ ਉਨ੍ਹਾਂ ਦੇ ਖ਼ਿਲਾਫ਼ ਦਿੱਲੀ ਵਿਚ ਕੋਈ ਮਾਮਲਾ ਲੰਬਿਤ ਨਹੀਂ ਹੈ, ਇਸ ਲਈ ਉਨ੍ਹਾਂ ਨੂੰ ਪੰਜਾਬ ਦੀ ਜੇਲ੍ਹ ਵਿਚ ਰੱਖਿਆ ਜਾਣਾ ਚਾਹੀਦਾ ਹੈ¢ ਪਟੀਸ਼ਨ ਵਿਚ ਇਹ ਦਾਅਵਾ ਵੀ ਕੀਤਾ ਗਿਆ ਹੈ ਕਿ ਜੇਲ੍ਹ ਵਿਚ ਉਨ੍ਹਾਂ ਦਾ ਵਿਵਹਾਰ ਪਿਛਲੇ 19 ਸਾਲਾਂ ਵਿਚ ਸੰਤੋਸ਼ਜਨਕ ਰਿਹਾ ਹੈ¢ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਸਾਮਾਨ ਮਾਮਲੇ 'ਚ ਦੋਸ਼ੀ ਇੱਕ ਹੋਰ ਕੈਦੀ ਨੂੰ ਤਿਹਾੜ ਜੇਲ੍ਹ ਤੋਂ ਚੰਡੀਗੜ੍ਹ ਜੇਲ੍ਹ ਭੇਜਿਆ ਜਾ ਚੁੱਕਾ ਹੈ¢

ਪਿਛਲੀ ਖ਼ਬਰ ਬੰਗਲਾਦੇਸ਼ ਦੀ ਬੀ.ਐੱਨ.ਪੀ. ਸਰਕਾਰ ਦਾ ਸਮਰਥਨ ਕਰਨ ਲਈ ਤਿਆਰ ਹੈ ਭਾਰਤ-ਬਿਰਲਾ ਅਗਲੀ ਖ਼ਬਰ ਅਗਲੇ ਮਹੀਨੇ ਹੋ ਸਕਦੈ ਬੰਗਾਲ ਸਮੇਤ 5 ਰਾਜਾਂ 'ਚ ਚੋਣਾਂ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।