19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਦਿੱਲੀ ਸਥਿਤ ਪੰਜਾਬ ਭਵਨ 'ਚ ਲਗਾਈਆਂ 20 ਲੇਖਕਾਂ ਤੇ ਵਿਦਵਾਨਾਂ ਦੀਆਂ ਤਸਵੀਰਾਂ

ਅਜੀਤ ਡੈਸਕ 18-02-2026
ਨਵੀਂ ਦਿੱਲੀ, 17 ਫਰਵਰੀ (ਉਪਮਾ ਡਾਗਾ ਪਾਰਥ)-ਭਾਸ਼ਾ ਵਿਭਾਗ ਪੰਜਾਬ ਵਲੋਂ ਪਿਛਲੇ ਸਾਲ ਤੋਂ ਦਿੱਲੀ ਸਥਿਤ ਪੰਜਾਬ ਭਵਨ 'ਚ ਪੰਜਾਬੀ ਦਾਨਿਸ਼ਵਰਾਂ ਦੀਆਂ ਤਸਵੀਰਾਂ ਸਥਾਪਿਤ ਕਰਨ ਦੀ ਕਵਾਇਦ ਹੇਠ 20 ਹੋਰ ਸਵਰਗੀ ਲੇਖਕਾਂ ਤੇ ਵਿਦਵਾਨਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ, ਜਿਨ੍ਹਾਂ 'ਚ ਪਿ੍ੰ. ਤੇਜਾ ਸਿੰਘ, ਗਿਆਨੀ ਸੋਹਣ ਸਿੰਘ ਸ਼ੀਤਲ, ਡਾ. ਦੀਵਾਨ ਸਿੰਘ ਕਾਲੇਪਾਣੀ, ਪਿ੍ੰ. ਸੁਜਾਨ ਸਿੰਘ, ਜਸਵੰਤ ਸਿੰਘ ਕੰਵਲ, ਨਾਨਕ ਸਿੰਘ, ਡਾ. ਹਰਭਜਨ ਸਿੰਘ, ਦਲੀਪ ਕÏਰ ਟਿਵਾਣਾ, ਬਲਰਾਜ ਸਾਹਨੀ, ਬਾਵਾ ਬੁੱਧ ਸਿੰਘ, ਸੁਖਵੰਤ ਕÏਰ ਮਾਨ, ਮਹਿੰਦਰ ਸਿੰਘ ਸਰਨਾ, ਦੀਪਕ ਜੈਤੋਈ, ਮਹਿੰਦਰ ਕÏਰ ਗਿੱਲ, ਰਾਮ ਸਰੂਪ ਅਣਖੀ, ਡਾ. ਰਤਨ ਸਿੰਘ ਜੱਗੀ, ਮੋਹਨਜੀਤ, ਪਰਮਿੰਦਰਜੀਤ ਤੇ ਪ੍ਰੋ. ਅਜਮੇਰ ਅÏਲਖ ਸ਼ਾਮਿਲ ਹਨ | ਇਹ ਤਸਵੀਰਾਂ ਪੰਜਾਬ ਭਵਨ ਦੇ ਬੀ ਬਲਾਕ ਦੀ ਡਿਓੜੀ ਤੇ ਉੱਪਰਲੀਆਂ ਮੰਜ਼ਿਲਾਂ ਦੇ ਵਰਾਂਡਿਆਂ 'ਚ ਲਗਾਈਆਂ ਗਈਆਂ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਤਕਰੀਬਨ 40 ਤਸਵੀਰਾਂ ਪੰਜਾਬ ਭਵਨ 'ਚ ਲਾਈਆਂ ਜਾ ਚੁੱਕੀਆਂ ਹਨ | ਰਜਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਭਵਨ ਦੇ ਕਰਮਚਾਰੀਆਂ ਵਲੋਂ ਇਹ ਕਾਰਜ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਤੇ ਡਿਪਟੀ ਡਾਇਰੈਕਟਰ ਆਲੋਕ ਚਾਵਲਾ ਦੀ ਨਿਗਰਾਨੀ 'ਚ ਕੀਤਾ ਗਿਆ | ਇਸ ਤੋਂ ਪਹਿਲਾਂ ਵਿਭਾਗ ਦੇ ਅਧਿਕਾਰੀਆਂ ਵਲੋਂ ਪਿ੍ੰਸੀਪਲ ਰੈਜੀਡੈਂਟ ਕਮਿਸ਼ਨਰ ਡਾ. ਐਸ ਕਰੁਣਾ ਰਾਜੂ ਨਾਲ ਮੁਲਾਕਾਤ ਕਰਕੇ ਪੰਜਾਬ ਭਵਨ 'ਚ ਪੰਜਾਬੀਅਤ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਦਰਸ਼ਿਤ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ |

ਪਿਛਲੀ ਖ਼ਬਰ ਬੇਸਿੱਟਾ ਰਹੀ ਰੂਸ-ਯੂਕਰੇਨ ਸ਼ਾਂਤੀ ਵਾਰਤਾ, Zelenskyy ਨੇ Trump 'ਤੇ ਕੱਢੀ ਭੜਾਸ, ਵੇਖੋ ਪ੍ਰਦੇਸਾਂ ਦੀਆਂ ਖ਼ਬਰਾਂ ਅਗਲੀ ਖ਼ਬਰ ਏ.ਆਈ. ਸਿਖ਼ਰ ਸੰਮੇਲਨ 'ਚ ਅਮਨਦੀਪ ਸਿੰਘ ਗਿੱਲ ਸੰਯੁਕਤ ਰਾਸ਼ਟਰ ਦੀ ਕਰ ਰਹੇ ਹਨ ਨੁਮਾਇੰਦਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।