14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਅਗਨੀਵੀਰਾਂ ਨੂੰ ਸੇਵਾਮੁਕਤੀ ਮਗਰੋਂ ਪੰਜਾਬ ਸਰਕਾਰ ਦੇਵੇਗੀ ਸਰਕਾਰੀ ਨੌਕਰੀ-ਮੋਹਿੰਦਰ ਭਗਤ <br/>

ਅਜੀਤ ਡੈਸਕ 19-02-2026
ਚੰਡੀਗੜ੍ਹ, 18 ਫਰਵਰੀ (ਵਿਕਰਮਜੀਤ ਸਿੰਘ ਮਾਨ)-ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਪੰਜਾਬ ਦੇ ਅਗਨੀਵੀਰਾਂ ਨੂੰ ਨੌਕਰੀ ਦੇਵੇਗੀ | ਉਨ੍ਹਾਂ ਕਿਹਾ ਕਿ ਅਗਨੀਵੀਰਾਂ ਨੂੰ ਵੀ ਉਹੀ ਦਰਜਾ ਮਿਲੇਗਾ, ਜੋ ਕਿਸੇ ਸਾਬਕਾ ਸੈਨਿਕਾਂ ਨੂੰ ਦਿੱਤਾ ਜਾਂਦਾ ਹੈ ਤੇ ਜੋ ਸਹੂਲਤਾਂ ਸਾਬਕਾ ਸੈਨਿਕਾਂ ਨੂੰ ਦਿੱਤੀਆਂ ਜਾਂਦੀਆਂ ਹਨ, ਅਗਨੀਵੀਰ ਨੂੰ ਵੀ ਉਹੀ ਮਿਲਣਗੀਆਂ | ਉਨ੍ਹਾਂ ਕਿਹਾ ਕਿ ਜੋ ਅਗਨੀਵੀਰ 'ਚੋਂ ਪਹਿਲਾ ਬੈਚ ਸੇਵਾਮੁਕਤ ਹੋ ਕੇ ਵਾਪਸ ਆ ਰਿਹਾ ਹੈ, ਉਸ 'ਚੋਂ ਕੇਂਦਰ ਸਰਕਾਰ ਜਿੰਨਿਆਂ ਨੂੰ ਨੌਕਰੀ ਦੇ ਦੇਵੇਗੀ ਠੀਕ ਹੈ ਤੇ ਬਾਕੀ ਪੰਜਾਬ ਦੇ ਅਗਨੀਵੀਰਾਂ ਨੂੰ ਪੰਜਾਬ ਸਰਕਾਰ ਵਲੋਂ ਨੌਕਰੀ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਲਗਭਗ 1300 ਕਰੋੜ ਰੁਪਏ ਦੇ ਪ੍ਰਸਤਾਵਿਤ ਨਿਵੇਸ਼ ਨਾਲ ਬਾਗ਼ਬਾਨੀ ਖੇਤਰ 'ਚ ਵੱਡੀ ਸਕਾਰਾਤਮਕ ਤਬਦੀਲੀ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹੈ | ਇਸ ਦੇ ਨਾਲ ਜਿੱਥੇ ਕਿਸਾਨਾਂ ਦੀ ਆਮਦਨ 'ਚ ਵਾਧਾ ਹੋਵੇਗਾ, ਉੱਥੇ ਨਵੇਂ ਨਿਰਯਾਤ ਮੌਕਿਆਂ ਲਈ ਵੀ ਰਾਹ ਪੱਧਰਾ ਹੋਵੇਗਾ | ਉਨ੍ਹਾਂ ਮਹਾਰਾਸ਼ਟਰ ਦੇ ਨਾਸਿਕ ਵਿਚ ਸਹਿਯਾਦਰੀ ਕਿਸਾਨ ਉਤਪਾਦਕ ਕੰਪਨੀ ਲਿਮਟਿਡ ਦੇ ਆਪਣੇ ਹਾਲੀਆ ਦੌਰੇ ਦੇ ਨਤੀਜੇ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਵੀ ਮਹਾਰਾਸ਼ਟਰ ਵਾਂਗ ਵਿਗਿਆਨਕ ਫ਼ਸਲ ਯੋਜਨਾਬੰਦੀ, ਬਿਹਤਰ ਗੁਣਵੱਤਾ ਨਿਯੰਤਰਨ ਤੇ ਮਜ਼ਬੂਤ ਬਾਜ਼ਾਰ ਸੰਪਰਕਾਂ ਤੋਂ ਲਾਭ ਲੈ ਸਕਦੇ ਹਨ |

ਪਿਛਲੀ ਖ਼ਬਰ ਚੀਨੀ ਰੋਬੋਟ ਵਿਵਾਦ ਕਾਰਨ ਏ.ਆਈ. ਸੰਮੇਲਨ 'ਚ ਖਾਲੀ ਕਰਵਾਇਆ ਗਲਗੋਟੀਆ ਯੂਨੀਵਰਸਿਟੀ ਦਾ ਸਟਾਲ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਡੀ.ਐਸ.ਪੀ. ਤੇ ਐਸ.ਐਚ.ਓ. ਮੁਅੱਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।