14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸੁਪਰੀਮ ਕੋਰਟ ਵਲੋਂ ਭਾਈ ਰਾਜੋਆਣਾ ਦੀ ਪਟੀਸ਼ਨ 'ਤੇ ਸੁਣਵਾਈ 18 ਮਾਰਚ ਨੂੰ

ਅਜੀਤ ਡੈਸਕ 19-02-2026
ਨਵੀਂ ਦਿੱਲੀ, 18 ਫਰਵਰੀ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ 18 ਮਾਰਚ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਮੌਤ ਦੀ ਸਜ਼ਾ ਨੂੰ ਉਮਰਕੈਦ 'ਚ ਤਬਦੀਲ ਕਰਨ ਦੀ ਬਲਵੰਤ ਸਿੰਘ ਰਾਜੋਆਣਾ ਦੀ ਅਪੀਲ 'ਤੇ ਸੁਣਵਾਈ ਕਰੇਗੀ | ਬੁੱਧਵਾਰ ਨੂੰ ਸੁਪਰੀਮ ਕੋਰਟ ਨੇ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਰਾਜੋਆਣਾ ਦੀ ਅਪੀਲ ਸੁਣੀ ਜਿਸ 'ਚ ਉਸਨੇ ਰਹਿਮ ਦੀ ਪਟੀਸ਼ਨ 'ਤੇ ਫੈਸਲੇ 'ਚ ਹੋਈ ਦੇਰੀ ਕਾਰਨ ਉਸਦੀ ਮੌਤ ਦੀ ਸਜ਼ਾ ਨੂੰ ਉਮਰਕੈਦ 'ਚ ਬਦਲਣ ਦੀ ਅਪੀਲ ਕੀਤੀ ਸੀ | ਰਾਜੋਆਣਾ ਵਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਮੁਕੁਲ ਰੋਹਤਗੀ ਨੇ ਸੁਪਰੀਮ ਕੋਰਟ ਦੇ 24 ਸਤੰਬਰ 2025 ਦੇ ਆਦੇਸ਼ ਦਾ ਹਵਾਲਾ ਦਿੱਤਾ ਜਿਸ 'ਚ ਕਿਹਾ ਗਿਆ ਸੀ ਕਿ ਰਹਿਮ ਪਟੀਸ਼ਨ ਦੇ ਵਿਚਾਰ ਲਈ ਹੋਰ ਸਮਾਂ ਮੰਗਣ ਲਈ ਅੱਗੇ ਕਿਸੇ ਵੀ ਪਟੀਸ਼ਨ 'ਤੇ ਵਿਚਾਰ ਨਹੀਂ ਕੀਤਾ ਜਾਵੇਗਾ | ਰੋਹਤਗੀ ਦੀ ਇਹ ਟਿੱਪਣੀ ਕੇਂਦਰ ਸਰਕਾਰ ਵਲੋਂ ਪੇਸ਼ ਵਕੀਲ ਵਲੋਂ ਕੀਤੀ ਉਸ ਟਿੱਪਣੀ ਤੋਂ ਬਾਅਦ ਆਈ ਜਿਸ 'ਚ ਉਨ੍ਹਾਂ ਪਟੀਸ਼ਨ 'ਤੇ ਵਿਚਾਰ ਲਈ ਹੋਰ ਸਮੇਂ ਦੀ ਮੰਗ ਕੀਤੀ ਸੀ |

ਪਿਛਲੀ ਖ਼ਬਰ ਮਨੁੱਖਤਾ ਦੀ ਭਲਾਈ ਲਈ ਹੋਣੀ ਚਾਹੀਦੀ ਹੈ ਏ.ਆਈ. ਦੀ ਵਰਤੋਂ-ਮੈਕਰੋਨ <br/> ਅਗਲੀ ਖ਼ਬਰ ਇਮਰਾਨ ਖ਼ਾਨ ਦੀ ਸਿਹਤ ਨੂੰ ਲੈ ਕੇ ਪਾਕਿਸਤਾਨ 'ਚ ਰਾਜਨੀਤੀ ਪੂਰੀ ਤਰ੍ਹਾਂ ਭਖੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।