14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਜੰਮੂ-ਕਸ਼ਮੀਰ 'ਚ ਆਈ.ਈ.ਡੀ. ਬਰਾਮਦ <br/>

ਅਜੀਤ ਡੈਸਕ 19-02-2026
ਸ੍ਰੀਨਗਰ, 18 ਫਰਵਰੀ (ਏਜੰਸੀ)-ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਸ੍ਰੀਨਗਰ-ਬਾਰਾਮੂਲਾ ਹਾਈਵੇਅ 'ਤੇ ਅੱਤਵਾਦੀਆਂ ਵਲੋਂ ਲਗਾਇਆ ਗਿਆ ਇਕ ਆਈ.ਈ.ਡੀ. ਬਰਾਮਦ ਕਰਕੇ ਉਸ ਨੂੰ ਨਸ਼ਟ ਕਰ ਦਿੱਤਾ ਗਿਆ ਹੈ | ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਸਵੇਰੇ ਕਰੀਬ 7 ਵਜੇ ਹਾਈਵੇਅ 'ਤੇ ਨਰਬਲ ਨੇੜੇ ਸੜਕ ਕਿਨਾਰੇ ਰੱਖਿਆ ਇਕ ਬ੍ਰੀਫਕੇਸ ਦੇਖਿਆ | ਇਸ ਤੋਂ ਤੁਰੰਤ ਬਾਅਦ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਤੇ ਹਾਈਵੇਅ 'ਤੇ ਆਵਾਜਾਈ ਨੂੰ ਕੁਝ ਸਮੇਂ ਲਈ ਰੋਕ ਕੇ ਬੰਬ ਨਿਰੋਧਕ ਦਸਤੇ ਨੂੰ ਮੌਕੇ 'ਤੇ ਬੁਲਾਇਆ ਗਿਆ | ਪੂਰੇ ਇਲਾਕੇ ਦੀ ਜਾਂਚ ਕਰਨ ਤੋਂ ਬਾਅਦ ਬੰਬ ਨਿਰੋਧਕ ਦਸਤੇ ਨੇ ਬਿਨਾਂ ਕਿਸੇ ਨੁਕਸਾਨ ਦੇ ਆਈ.ਈ.ਡੀ. ਨੂੰ ਸਫਲਤਾਪੂਰਵਕ ਨਸ਼ਟ ਕਰ ਦਿੱਤਾ |


ਪਿਛਲੀ ਖ਼ਬਰ ਮੋਦੀ ਸਰਕਾਰ ਨੇ ਏ.ਆਈ. ਵਿਸ਼ਵ ਸੰਮੇਲਨ ਨੂੰ ਬਣਾ ਦਿੱਤਾ ਤਮਾਸ਼ਾ-ਰਾਹੁਲ ਗਾਂਧੀ <br/> ਅਗਲੀ ਖ਼ਬਰ ਡੀ.ਜੀ.ਪੀ. ਤੇ ਮੁੱਖ ਮੰਤਰੀ ਅਸਤੀਫ਼ਾ ਦੇਣ-ਮਜੀਠੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।