22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਨਸ਼ਿਆਂ ਦੇ ਖ਼ਾਤਮੇ ਲਈ ਖੇਡਾਂ ਸਭ ਤੋਂ ਵੱਡਾ ਹਥਿਆਰ ਹਨ-ਮੁੱਖ ਮੰਤਰੀ

ਪੇਂਡੂ ਉਲੰਪਿਕਸ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਦੌਰਾਨ ਮਨੀਸ਼ ਸਿਸੋਦੀਆ ਨੂੰ ਸਨਮਾਨਿਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ, ਨਾਲ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ | ਤਸਵੀਰ : ਅੰਮਿ੍ਤਪਾਲ ਸਿੰਘ ਕੈਲੇ<br/> 20-02-2026

ਪੇਂਡੂ ਉਲੰਪਿਕਸ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਸਮਾਪਤ
ਡੇਹਲੋਂ, 19 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਕਿਲ੍ਹਾ ਰਾਏਪੁਰ ਦੀਆਂ ਪ੍ਰਸਿੱਧ ਪੇਂਡੂ ਉਲੰਪਿਕ ਖੇਡਾਂ ਫਾਈਨਲ ਮੁਕਾਬਲਿਆਂ ਨਾਲ ਅਮਿੱਟ ਯਾਦਾਂ ਬਿਖੇਰਦੀਆਂ ਸਮਾਪਤ ਹੋਈਆਂ | ਅੱਜ ਆਖ਼ਰੀ ਦਿਨ ਬੈਲ ਗੱਡੀਆਂ ਦੀਆਂ ਹੀਟ ਦੌੜਾਂ, ਵਿਅਕਤੀਗਤ ਕਰਤਬ, ਹਾਕੀ, ਅਥਲੈਟਿਕਸ, ਕਬੱਡੀ ਸਮੇਤ ਵੱਖ-ਵੱਖ ਖੇਡਾਂ ਦੇ ਫਾਈਨਲ ਮੁਕਾਬਲੇ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ | ਬੈਲ ਗੱਡੀਆਂ ਦੀਆਂ ਦੌੜਾਂ ਦੇ ਫਾਈਨਲ ਮੁਕਾਬਲੇ ਵਿਚੋਂ ਕੁਲਵੰਤ ਸਿੰਘ ਚਨਾਰਥਲ ਦੀ ਬੈਲ ਗੱਡੀ ਨੇ ਪਹਿਲਾ, ਲਾਭ ਸਿੰਘ ਢੰਡਾਰੀ ਦੀ ਬੈਲ ਗੱਡੀ ਨੇ ਦੂਸਰਾ, ਥਾਣੇਦਾਰ ਰਣਧੀਰ ਸਿੰਘ ਬੀਪੁਰ ਦੀ ਬੈਲ ਗੱਡੀ ਨੇ ਤੀਸਰਾ ਅਤੇ ਹਰਮਿੰਦਰ ਸਿੰਘ ਸਮਾਣਾ ਇਟਲੀ ਦੀ ਬੈਲ ਗੱਡੀ ਨੇ ਚੌਥਾ ਸਥਾਨ ਪ੍ਰਾਪਤ ਕੀਤਾ | ਹਾਕੀ ਸੀਨੀਅਰ ਦੇ ਮੁਕਾਬਲਿਆਂ ਦੌਰਾਨ ਕੁਰੂਕਸ਼ੇਤਰ ਹਰਿਆਣਾ ਦੀ ਟੀਮ ਨੇ 2-1 ਤੇ ਰਾਊਾਡ ਗਲਾਸ ਸਪੋਰਟਸ ਸੈਂਟਰ ਰਾਮਪੁਰ ਛੰਨਾ ਨੂੰ ਹਰਾ ਕੇ ਚੈਂਪੀਅਨ ਬਣਨ ਦਾ ਮਾਣ ਹਾਸਿਲ ਕੀਤਾ | ਹਾਕੀ ਲੜਕੀਆਂ ਦੇ ਮੁਕਾਬਲੇ ਦੌਰਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਟੀਮ ਨੇ ਅੰਮਿ੍ਤਸਰ ਦੀ ਟੀਮ ਨੂੰ 2-0 ਨਾਲ ਹਰਾ ਕੇ ਜੇਤੂ ਰਹਿਣ ਦਾ ਮਾਣ ਹਾਸਿਲ ਕੀਤਾ | ਕਬੱਡੀ ਸਰਕਲ ਸਟਾਈਲ ਦੌਰਾਨ ਕੈਂਡ ਦੀ ਟੀਮ ਨੇ ਦਾਤਾਰ ਸੰਗਰੂਰ ਦੀ ਟੀਮ ਨੂੰ ਹਰਾ ਕੇ ਜੇਤੂ ਬਣਨ ਦਾ ਮਾਣ ਹਾਸਿਲ ਕੀਤਾ | ਸਪੋਰਟਸ ਸਟੇਡੀਅਮ ਕਿਲ੍ਹਾ ਰਾਏਪੁਰ ਵਿਖੇ ਫਾਈਨਲ ਮੁਕਾਬਲਿਆਂ ਨੂੰ ਦੇਖਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰਕਤ ਕੀਤੀ | ਸਪੋਰਟਸ ਸਟੇਡੀਅਮ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਪੰਜਾਬ ਦੇ ਬਜਟ ਵਿਚ ਖੇਡਾਂ ਦੇ ਬਜਟ ਵਿਚ ਵਾਧਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਖੇਡਾਂ ਸਭ ਤੋਂ ਵੱਡਾ ਹਥਿਆਰ ਹਨ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੰਦ ਕੀਤੀਆਂ ਗਈਆਂ ਬੈਲ ਗੱਡੀਆਂ ਦੀਆਂ ਦੌੜਾਂ ਹੁਣ ਕਾਨੂੰਨ ਵਿਚ ਸੋਧ ਉਪਰੰਤ ਮੁੜ ਸ਼ੁਰੂ ਹੋ ਗਈਆਂ ਹਨ | ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਬੱਚੇ ਮੈਦਾਨ ਵਿਚ ਪਸੀਨਾ ਵਹਾਉਣਗੇ ਅਤੇ ਘਰਾਂ ਨੂੰ ਤਗਮੇ ਲਿਆਉਣਗੇ | ਕਿਲ੍ਹਾ ਰਾਏਪੁਰ ਖੇਡਾਂ ਦੀ ਪੁਨਰ ਸੁਰਜੀਤੀ ਨੂੰ ਪੰਜਾਬ ਦੇ ਪੇਂਡੂ ਸੱਭਿਆਚਾਰ ਅਤੇ ਵਿਰਾਸਤ ਦੀ ਝਲਕ ਦੱਸਦਿਆਂ ਮੁੱਖ ਮੰਤਰੀ ਮਾਨ ਨੇ ਨਵੀਂ ਖੇਡ ਨੀਤੀ 2023 ਨੂੰ ਸੂਬੇ ਦੀਆਂ ਖੇਡਾਂ ਦੀ ਸ਼ਾਨ ਨੂੰ ਬਹਾਲ ਕਰਨ ਵੱਲ ਇੱਕ ਅਹਿਮ ਕਦਮ ਦੱਸਿਆ, ਜਿਸ ਤਹਿਤ ਹਰ ਪਿੰਡ ਵਿਚ ਸਟੇਡੀਅਮ ਬਣਾਏ ਜਾਣਗੇ | ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਕਿਲ੍ਹਾ ਰਾਏਪੁਰ ਵਿਚ ਅੱਠ ਏਕੜ ਵਿਚ ਫੈਲੇ ਛੱਪੜ ਦਾ ਸੁੰਦਰੀਕਰਨ ਕੀਤਾ ਜਾਵੇਗਾ ਅਤੇ ਪਿੰਡ ਵਿਚ ਇੱਕ ਆਧੁਨਿਕ ਲਾਇਬ੍ਰੇਰੀ ਬਣਾਈ ਜਾਵੇਗੀ | ਕਿਲ੍ਹਾ ਰਾਏਪੁਰ ਖੇਡਾਂ ਨੂੰ ਪੇਂਡੂ ਸੱਭਿਆਚਾਰ ਅਤੇ ਵਿਰਾਸਤ ਦੀ ਝਲਕ ਦੱਸਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਇਹ ਖੇਡਾਂ ਵਿਸ਼ਵ ਪੱਧਰ 'ਤੇ ਪ੍ਰਸਿੱਧ ਹਨ, ਇਸ ਮੇਲੇ ਦਾ ਮੁੱਖ ਆਕਰਸ਼ਣ ਬੈਲ ਗੱਡੀਆਂ ਦੀਆਂ ਦੌੜਾਂ 12 ਸਾਲਾਂ ਦੇ ਅੰਤਰਾਲ ਤੋਂ ਬਾਅਦ ਮੁੜ ਸੁਰਜੀਤ ਹੋਈਆਂ ਹਨ | ਉਨ੍ਹਾਂ ਕਿਹਾ ਕਿ ਬੈਲ ਗੱਡੀਆਂ ਦੀਆਂ ਦੌੜਾਂ ਸਾਡੀ ਪੇਂਡੂ ਵਿਰਾਸਤ ਨੂੰ ਦਰਸਾਉਂਦੀਆਂ ਹਨ | ਕਿਲ੍ਹਾ ਰਾਏਪੁਰ ਵਾਸੀਆਂ ਦੀਆਂ ਮੰਗਾਂ ਦਾ ਜ਼ਿਕਰ ਕਰਦੇ ਹੋਏ ਭਗਵੰਤ ਮਾਨ ਨੇ ਕਈ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ | ਇਸ ਮੌਕੇ 'ਤੇ 'ਆਪ' ਦੇ ਸੀਨੀਅਰ ਨੇਤਾ ਤੇ ਪੰਜਾਬ ਦੇ ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਤਰੁਨਪ੍ਰੀਤ ਸਿੰਘ ਸੌਂਦ, ਬਲਤੇਜ ਸਿੰਘ ਪੰਨੂ, ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਖੇਡਾਂ ਦੇ ਪ੍ਰਬੰਧਕਾਂ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਸੰਮੇਲਨ 'ਚ ਪੰਜਾਬੀ ਬੋਲਦੇ ਨਜ਼ਰ ਆਏ ਪ੍ਰਧਾਨ ਮੰਤਰੀ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਬਾਲ ਭਿੱਖਿਆ 'ਚ ਸ਼ਾਮਿਲ ਬੱਚਿਆਂ ਦੇ ਮੁੜ ਵਸੇਬੇ 'ਤੇ ਦਿੱਤਾ ਜ਼ੋਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।