22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

'ਆਪ' ਦੇ ਸਰਪੰਚ ਹਰਬਰਿੰਦਰ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਲੰਡਾ ਹਰੀਕੇ ਨੇ ਲਈ

ਅਜੀਤ ਡੈਸਕ 20-02-2026
ਤਰਨ ਤਾਰਨ, 19 ਫਰਵਰੀ (ਹਰਿੰਦਰ ਸਿੰਘ)-ਬੀਤੇ ਦਿਨੀਂ ਤਰਨ ਤਾਰਨ ਦੇ ਸਿੱਧੂ ਫਾਰਮ ਰਿਜ਼ੋਰਟ ਵਿਚ ਇਕ ਵਿਆਹ ਸਮਾਗਮ ਦੌਰਾਨ ਆਮ ਆਦਮੀ ਪਾਰਟੀ (ਆਪ) ਦੇ ਪਿੰਡ ਠੱਠੀਆਂ ਮਹੰਤਾਂ ਦੇ ਸਰਪੰਚ ਹਰਬਰਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿਚ ਵਿਦੇਸ਼ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਹਰੀਕੇ ਨੇ ਇਸ ਹੱਤਿਆ ਦੀ ਜ਼ਿੰਮੇਵਾਰੀ ਲੈਂਦਿਆਂ ਸੋਸ਼ਲ ਮੀਡੀਆ 'ਤੇ ਪੋਸਟ ਪਾਈ ਹੈ | ਇਸ ਪੋਸਟ ਵਿਚ ਲਿਖਿਆ ਗਿਆ ਹੈ ਕਿ ਸਰਪੰਚ ਹਰਬਰਿੰਦਰ ਸਿੰਘ ਨੋਨੀ ਨੂੰ ਮਾਰਨ ਦੇ ਮਾਮਲੇ ਵਿਚ ਗਵਾਹ ਬਣਿਆ ਸੀ | ਇਸ ਕਰਕੇ ਉਸ ਦੀ ਹੱਤਿਆ ਕੀਤੀ ਗਈ ਹੈ | ਵਰਨਣਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਨੌਸ਼ਹਿਰਾ ਪੰਨੂੰਆਂ ਵਿਖੇ ਫਿਰੌਤੀ ਦੇ ਮਾਮਲੇ ਵਿਚ ਠੱਠੀਆਂ ਮਹੰਤਾਂ ਦੇ ਰਹਿਣ ਵਾਲੇ ਵਿਅਕਤੀਆਂ ਦੇ ਹੱਥੋਂ ਕਬੱਡੀ ਖਿਡਾਰੀ ਨੋਨੀ ਮਾਰਿਆ ਗਿਆ ਸੀ, ਜੋ ਕਿ ਗੈਂਗਸਟਰ ਸਤਨਾਮ ਸਿੰਘ ਉਰਫ ਸੱਤਾ ਨੌਸ਼ਹਿਰਾ ਪੰਨੂੰਆਂ ਦਾ ਭਰਾ ਦੱਸਿਆ ਜਾ ਰਿਹਾ ਹੈ | ਸਰਪੰਚ ਹਰਬਰਿੰਦਰ ਸਿੰਘ ਇਸ ਮਾਮਲੇ ਵਿਚ ਗਵਾਹ ਸੀ |

ਪਿਛਲੀ ਖ਼ਬਰ ਰਾਜ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਸੋਧ ਨੀਤੀ ਦੇ ਅਗਲੇ ਪੜਾਅ ਲਈ ਤਿਆਰ ਰਹਿਣ-ਚੋਣ ਕਮਿਸ਼ਨ ਅਗਲੀ ਖ਼ਬਰ ਕੈਨੇਡਾ ਦੇ 'ਐਕਸਪ੍ਰੈੱਸ ਐਂਟਰੀ ਸਿਸਟਮ' 'ਚ ਕਿੱਤਿਆਂ ਦਾ ਵਾਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।