ਨਵੀਂ ਦਿੱਲੀ, 19 ਫਰਵਰੀ (ਏਜੰਸੀ)-ਚੋਣ ਕਮਿਸ਼ਨ ਨੇ 22 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਨਾਲ ਸੰਬੰਧਿਤ ਤਿਆਰੀ ਦਾ ਕੰਮ ਜਲਦ ਤੋਂ ਜਲਦ ਪੂਰਾ ਕਰਨ ਲਈ ਕਿਹਾ, ਕਿਉਂਕਿ ਇਹ ਸੋਧ ਪ੍ਰਕਿਰਿਆ ਅਪ੍ਰੈਲ ਤੋਂ ਸ਼ੁਰੂ ਹੋਣ ਦੀ ਉਮੀਦ ਹੈ | ਇਕ ਵਾਰ ਕੰਮ ਪੂਰਾ ਹੋਣ ਤੋਂ ਬਾਅਦ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕਵਰ ਕੀਤਾ ਜਾਵੇਗਾ | ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਚੰਡੀਗੜ੍ਹ, ਦਾਦਰ ਤੇ ਨਗਰ ਹਵੇਲੀ ਅਤੇ ਦਮਨ ਤੇ ਦੀਵ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਝਾਰਖੰਡ, ਕਰਨਾਟਕ, ਲੱਦਾਖ, ਮਹਾਰਾਸ਼ਟਰ, ਮਨੀਪੁਰ, ਮੇਘਾਲਿਆ, ਮਿਜ਼ੋਰਮ, ਨਾਗਾਲੈਂਡ, ਦਿੱਲੀ, ਓਡੀਸ਼ਾ, ਪੰਜਾਬ, ਸਿੱਕਮ, ਤਿ੍ਪੁਰਾ, ਤੇਲੰਗਾਨਾ ਅਤੇ ਉੱਤਰਾਖੰਡ ਦੇ ਮੁੱਖ ਚੋਣ ਅਧਿਕਾਰੀਆਂ ਨੂੰ ਲਿਖੇ ਪੱਤਰ 'ਚ ਚੋਣ ਅਥਾਰਟੀ ਨੇ ਕਿਹਾ ਕਿ ਵੋਟਰ ਸੂਚੀ ਦੇ ਪੈਨ-ਇੰਡੀਆ ਐਸ. ਆਈ. ਆਰ. ਦਾ ਆਦੇਸ਼ ਪਿਛਲੇ ਸਾਲ ਜੂਨ 'ਚ ਕੀਤਾ ਗਿਆ ਸੀ | ਬਿਹਾਰ 'ਚ ਵਿਸ਼ੇਸ਼ ਤੀਬਰ ਸੋਧ ਦਾ ਕੰਮ ਪੂਰਾ ਹੋ ਗਿਆ ਸੀ ਅਤੇ 9 ਰਾਜਾਂ ਤੇ ਤਿੰਨ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਚੱਲ ਰਿਹਾ ਹੈ | ਅਸਾਮ 'ਚ ਐਸ. ਆਈ. ਆਰ. ਦੀ ਬਜਾਏ ਇਕ 'ਵਿਸ਼ੇਸ਼ ਸੋਧ' 10 ਫਰਵਰੀ ਨੂੰ ਪੂਰੀ ਕੀਤੀ ਗਈ ਸੀ |