ਇਸ ਤੋਂ ਪਹਿਲਾਂ ਅੰਤਿੰ੍ਰਗ ਕਮੇਟੀ ਦੀ ਚਲਦੀ ਇਕੱਤਰਤਾ ਦੌਰਾਨ ਬਾਹਰ ਆਏ ਵਿਰੋਧੀ ਧਿਰਾਂ ਨਾਲ ਸੰਬੰਧਿਤ ਅੰਤਿੰ੍ਰਗ ਕਮੇਟੀ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੇ ਕਿਹਾ ਕਿ ਉਨ੍ਹਾਂ ਨੇ ਗਿਆਨੀ ਰਘਬੀਰ ਸਿੰਘ ਨੂੰ ਅਹੁਦੇ ਤੋਂ ਫਾਰਗ ਕਰਨ ਦੇ ਮਾਮਲੇ ਵਿਚ ਆਪਣਾ ਅਸਹਿਮਤੀ (ਡਿਸੈਂਡਿੰਗ) ਨੋਟ ਦਰਜ ਕਰਾਉਂਦਿਆਂ ਮੰਗ ਕੀਤੀ ਹੈ ਕਿ ਉਨ੍ਹਾਂ ਵਲੋਂ ਬੀਤੇ ਦਿਨ ਲਾਏ ਦੋਸ਼ਾਂ ਦੀ ਨਿਰਪੱਖਤਾ ਨਾਲ ਪੜਤਾਲ ਕਰਵਾਈ ਜਾਣੀ ਚਾਹੀਦੀ ਹੈ ਅਤੇ ਪ੍ਰਧਾਨ ਧਾਮੀ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਵਲੋਂ ਇਤਰਾਜ਼ ਜਤਾਏ ਜਾਣ 'ਤੇ ਅੱਜ ਸ਼ੋ੍ਰਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੂੰ ਇਕੱਤਰਤਾ ਵਿਚੋਂ ਬਾਹਰ ਭੇਜਿਆ ਗਿਆ |