17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਚੋਣ ਕਮਿਸ਼ਨ ਵਲੋਂ ਰਾਜ ਚੋਣ ਕਮਿਸ਼ਨਰਾਂ ਨਾਲ ਮੀਟਿੰਗ ਕੱਲ੍ਹ

ਅਜੀਤ ਡੈਸਕ 23-02-2026
ਨਵੀਂ ਦਿੱਲੀ, 22 ਫਰਵਰੀ (ਏਜੰਸੀ)-ਭਾਰਤੀ ਚੋਣ ਕਮਿਸ਼ਨ 24 ਫਰਵਰੀ ਨੂੰ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਕਮਿਸ਼ਨ ਅਤੇ ਰਾਜ ਚੋਣ ਕਮਿਸ਼ਨਰਾਂ ਦੀ ਇਕ ਰਾਸ਼ਟਰੀ ਗੋਲਮੇਜ਼ ਕਾਨਫਰੰਸ ਬੁਲਾਏਗਾ | ਚੋਣ ਪੈਨਲ ਨੇ ਐਤਵਾਰ ਨੂੰ ਇਕ ਬਿਆਨ 'ਚ ਕਿਹਾ ਕਿ ਇਹ ਕਾਨਫਰੰਸ 27 ਸਾਲਾਂ ਦੇ ਅੰਤਰਾਲ ਬਾਅਦ ਕੀਤੀ ਜਾ ਰਹੀ ਹੈ, ਪਿਛਲੀ ਅਜਿਹੀ ਮੀਟਿੰਗ 1999 'ਚ ਹੋਈ ਸੀ | ਇਕ ਦਿਨ ਚੱਲਣ ਵਾਲੀ ਕਾਨਫਰੰਸ ਦੀ ਪ੍ਰਧਾਨਗੀ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਚੋਣ ਕਮਿਸ਼ਨਰਾਂ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਦੀ ਮੌਜੂਦਗੀ 'ਚ ਕਰਨਗੇ | ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਰਾਜ ਚੋਣ ਕਮਿਸ਼ਨਰ ਆਪਣੇ ਕਾਨੂੰਨੀ ਅਤੇ ਤਕਨੀਕੀ ਮਾਹਰਾਂ ਨਾਲ ਕਾਨਫਰੰਸ 'ਚ ਹਿੱਸਾ ਲੈਣਗੇ ਤੇ ਸਾਰੇ 36 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀ ਵੀ ਸ਼ਾਮਿਲ ਹੋਣਗੇ | ਇਸ ਕਾਨਫ਼ਰੰਸ ਦਾ ਮੁੱਖ ਉਦੇਸ਼ ਚੋਣ ਪ੍ਰਕਿਰਿਆਵਾਂ ਅਤੇ ਲਾਜਿਸਟਿਕਸ ਦੇ ਪ੍ਰਬੰਧਨ 'ਚ ਭਾਰਤੀ ਚੋਣ ਕਮਿਸ਼ਨ ਅਤੇ ਰਾਜ ਚੋਣ ਕਮਿਸ਼ਨਾਂ ਵਿਚਕਾਰ ਉਨ੍ਹਾਂ ਦੇ ਸੰਬੰਧਤ ਕਾਨੂੰਨੀ ਢਾਂਚੇ ਅੰਦਰ ਵਧੇਰੇ ਤਾਲਮੇਲ ਨੂੰ ਉਤਸ਼ਾਹਿਤ ਕਰਨਾ ਹੈ |

ਪਿਛਲੀ ਖ਼ਬਰ ਪਾਕਿ ਸਮੇਤ ਇਸਲਾਮੀ ਦੇਸ਼ ਇਜ਼ਰਾਈਲ ਬਾਰੇ ਅਮਰੀਕੀ ਰਾਜਦੂਤ ਦੇ ਬਿਆਨ 'ਤੇ ਭੜਕੇ ਅਗਲੀ ਖ਼ਬਰ ਭਾਰਤੀ ਮੂਲ ਦੇ ਖਿਡਾਰੀ ਆਪੋ-ਆਪਣੇ ਦੇਸ਼ਾਂ ਦਾ ਮਾਣ ਵਧਾ ਰਹੇ ਹਨ-ਮੋਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।