08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਬੁਮਰਾਹ ਦੀਆਂ ਅੰਤਰਰਾਸ਼ਟਰੀ ਕ੍ਰਿਕਟ 'ਚ 500 ਵਿਕਟਾਂ ਪੂਰੀਆਂ

ਅਜੀਤ ਡੈਸਕ 06-03-2026

ਭਾਰਤੀ ਟੀਮ ਦੇ ਤਜਰਬੇਕਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ ਆਪਣੇ ਅੰਤਰਰਾਸ਼ਟਰੀ ਕਰੀਅਰ 'ਚ ਇਕ ਵੱਡਾ ਮੀਲ ਪੱਥਰ ਹਾਸਲ ਕੀਤਾ ਹੈ | ਜਿਵੇਂ ਹੀ ਬੁਮਰਾਹ ਨੇ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ਮੈਚ 'ਚ ਇੰਗਲੈਂਡ ਦੇ ਕਪਤਾਨ ਹੈਰੀ ਬਰੂਕ ਦੀ ਵਿਕਟ ਲਈ, ਉਸਨੇ ਅੰਤਰਰਾਸ਼ਟਰੀ ਕ੍ਰਿਕਟ 'ਚ 500 ਵਿਕਟਾਂ ਪੂਰੀਆਂ ਕਰ ਲਈਆਂ | ਜਸਪ੍ਰੀਤ ਬੁਮਰਾਹ ਨੇ ਆਪਣੇ ਟੈਸਟ ਕਰੀਅਰ 'ਚ 52 ਟੈਸਟ ਮੈਚ ਖੇਡੇ ਹਨ, ਜਿਸ 'ਚ ਉਸਨੇ 99 ਪਾਰੀਆਂ 'ਚ 234 ਵਿਕਟਾਂ ਲਈਆਂ | ਇਸ ਦੇ ਨਾਲ ਹੀ, ਇਸ ਸੱਜੇ ਹੱਥ ਦੇ ਗੇਂਦਬਾਜ਼ ਨੇ 89 ਵਨਡੇ ਮੈਚਾਂ 'ਚ 149 ਵਿਕਟਾਂ ਲਈਆਂ | ਬੁਮਰਾਹ ਨੇ ਹੁਣ ਤੱਕ 94 ਟੀ-20 ਅੰਤਰਰਾਸ਼ਟਰੀ ਮੈਚਾਂ 'ਚ 117 ਵਿਕਟਾਂ ਲਈਆਂ ਹਨ |

ਪਿਛਲੀ ਖ਼ਬਰ ਈਰਾਨ ਲਈ ਜਾਸੂਸੀ ਕਰਨੀ ਪਈ ਮਹਿੰਗੀ ! ਪੁਲਿਸ ਨੇ ਚੁੱਕ ਲਏ ਬੰਦੇ, ਵੇਖੋ ਪ੍ਰਦੇਸਾਂ ਦੀਆਂ ਖ਼ਬਰਾਂ ਅਗਲੀ ਖ਼ਬਰ ਹੋਲਾ ਮਹੱਲਾ ਦੀ ਸੰਪੂਰਨਤਾ ਮੌਕੇ ਨਿਹੰਗ ਸਿੰਘਾਂ ਨੇ ਸਜਾਇਆ ਮਹੱਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।