25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਪੰਜਾਬ ਵਿਧਾਨ ਸਭਾ 'ਚ ਅੱਜ ਪੇਸ਼ ਹੋਵੇਗਾ ਬਜਟ <br/>

ਅਜੀਤ ਡੈਸਕ 08-03-2026
ਚੰਡੀਗੜ੍ਹ, 7 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ 'ਚ 8 ਮਾਰਚ ਨੂੰ ਕੌਮਾਂਤਰੀ ਔਰਤ ਦਿਵਸ ਮੌਕੇ ਬਜਟ ਪੇਸ਼ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਸੂਬੇ ਦੀਆਂ ਔਰਤਾਂ ਲਈ ਵੱਡਾ ਐਲਾਨ ਕਰਨ ਦੀ ਤਿਆਰੀ ਕੀਤੀ ਗਈ ਹੈ | ਜਾਣਕਾਰੀ ਅਨੁਸਾਰ ਸਰਕਾਰ ਔਰਤਾਂ ਨਾਲ ਕੀਤਾ ਪ੍ਰਤੀ ਮਹੀਨਾ ਇਕ ਹਜ਼ਾਰ ਦੇਣ ਦਾ ਵਾਅਦਾ ਪੂਰਾ ਕਰਨ ਦੀ ਤਿਆਰੀ 'ਚ ਨਜ਼ਰ ਆ ਰਹੀ ਹੈ | ਦੂਜੇ ਪਾਸੇ ਆਖ਼ਰੀ ਬਜਟ ਹੋਣ ਦੇ ਚਲਦੇ ਜਿਥੇ ਸਰਕਾਰ ਲਈ ਇਹ ਬਜਟ ਇਜਲਾਸ ਚੁਣੌਤੀਪੂਰਨ ਰਹੇਗਾ, ਉਥੇ ਸਾਰੀਆਂ ਸਿਆਸੀ ਪਾਰਟੀਆਂ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਨਜ਼ਰ ਵੀ ਇਸ ਬਜਟ 'ਤੇ ਲੱਗੀ ਹੋਈ ਹੈ | ਬਜਟ ਪੇਸ਼ ਹੋਣ ਤੋਂ ਪਹਿਲਾਂ ਹੀ ਵਿਰੋਧੀ ਧਿਰਾਂ ਦੇ ਆਗੂਆਂ ਵਲੋਂ ਸਰਕਾਰ ਨੂੰ ਨਿਸ਼ਾਨੇ 'ਤੇ ਲੈ ਕੇ ਕਿਹਾ ਜਾਣ ਲੱਗਾ ਹੈ ਕਿ ਜੇਕਰ ਸਰਕਾਰ ਔਰਤਾਂ ਨੂੰ ਪ੍ਰਤੀ ਮਹੀਨਾ ਹਜ਼ਾਰ ਰੁਪਏ ਦੇਣ ਦੀ ਸ਼ੁਰੂਆਤ ਕਰਨ ਜਾ ਰਹੀ ਹੈ, ਤਾਂ ਪਿਛਲੇ ਚਾਰ ਸਾਲ ਦੇ ਪੈਸੇ ਵੀ ਸੂਬੇ ਦੀਆਂ ਔਰਤਾਂ ਨੂੰ ਦਿੱਤੇ ਜਾਣ | ਜਦਕਿ ਸਰਕਾਰ ਦਾ ਇਹ ਕਹਿਣਾ ਹੈ ਕਿ ਉਨ੍ਹਾਂ ਵਲੋਂ ਪਿਛਲੇ ਚਾਰ ਸਾਲ ਦੌਰਾਨ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਗਏ ਹਨ ਅਤੇ ਇਕ ਆਖ਼ਰੀ ਵਾਅਦਾ ਇਸ ਬਜਟ ਵਿਚ ਪੂਰਾ ਕਰ ਦਿੱਤਾ ਜਾਵੇਗਾ, ਜਿਸ ਦੇ ਚਲਦੇ ਵਿਰੋਧੀ ਧਿਰਾਂ ਕੋਲ ਚੁੱਕਣ ਲਈ ਕੋਈ ਮੁੱਦਾ ਹੀ ਨਹੀਂ ਰਹੇਗਾ | ਵਿਰੋਧੀ ਧਿਰਾਂ ਇਸ ਗੱਲ 'ਤੇ ਜ਼ੋਰ ਦੇ ਰਹੀਆਂ ਹਨ ਕਿ ਪਹਿਲਾਂ ਹੀ ਸੰਕਟ ਦਾ ਸਾਹਮਣਾ ਕਰ ਰਹੀ ਪੰਜਾਬ ਸਰਕਾਰ ਔਰਤਾਂ ਨੂੰ ਹਰ ਮਹੀਨੇ ਪ੍ਰਤੀ ਹਜ਼ਾਰ ਰੁਪਏ ਕਿਵੇਂ ਦੇ ਪਾਵੇਗੀ |

ਪਿਛਲੀ ਖ਼ਬਰ 'ਆਪ' ਸਰਕਾਰ ਸਰਹੱਦੀ ਖੇਤਰਾਂ ਦੀ ਨੁਹਾਰ ਬਦਲਣ ਲਈ ਵਚਨਬੱਧ-ਮੁੱਖ ਮੰਤਰੀ <br/> ਅਗਲੀ ਖ਼ਬਰ ਗਿਲਗਿਤ-ਬਾਲਟਿਸਤਾਨ 'ਚ 38 ਸ਼ੀਆ ਮੁਸਲਮਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।