06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਖੁਰਾਕ ਸੁਰੱਖਿਆ ਅਤੇ ਸਮਾਜ ਭਲਾਈ

ਅਜੀਤ ਡੈਸਕ 09-03-2026
ਖੁਰਾਕ ਸੁਰੱਖਿਆ ਅਤੇ ਸਮਾਜ ਭਲਾਈ ਬਾਰੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਨੇ ਲਗਭਗ 40 ਲੱਖ ਪਰਿਵਾਰਾਂ ਨੂੰ ਮੁਫ਼ਤ ਤਿਮਾਹੀ ਜ਼ਰੂਰੀ ਰਾਸ਼ਨ ਕਿੱਟਾਂ ਪ੍ਰਦਾਨ ਕਰਨ ਲਈ 900 ਕਰੋੜ ਰੁਪਏ ਦੀ ਅਲਾਟਮੈਂਟ ਨਾਲ 'ਮੇਰੀ ਰਸੋਈ' ਯੋਜਨਾ ਸ਼ੁਰੂ ਕੀਤੀ ਹੈ | ਉਨ੍ਹਾਂ ਅੱਗੇ ਕਿਹਾ ਕਿ 10 ਲੱਖ ਹੋਰ ਲਾਭਪਾਤਰੀਆਂ ਲਈ ਨਵੇਂ ਰਾਸ਼ਨ ਕਾਰਡ ਬਣਾਉਣ ਦੀ ਵਿਵਸਥਾ ਵੀ ਕੀਤੀ ਗਈ ਹੈ | ਲਗਭਗ 7500 ਡਿਪੂਆਂ ਦੀ ਅਲਾਟਮੈਂਟ ਰਾਹੀਂ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ | ਉਨ੍ਹਾਂ ਅੱਗੇ ਦੱਸਿਆ ਕਿ ਸਮਾਜ ਭਲਾਈ ਅਤੇ ਨਿਆਂ ਖੇਤਰ ਨੂੰ 18,304 ਕਰੋੜ ਰੁਪਏ ਦੀ ਅਲਾਟਮੈਂਟ ਪ੍ਰਾਪਤ ਹੋਈ ਹੈ, ਜਿਸ ਵਿਚ ਮਾਸਿਕ ਵਿੱਤੀ ਸਹਾਇਤਾ ਪੈਨਸ਼ਨਾਂ ਲਈ 6,150 ਕਰੋੜ ਰੁਪਏ ਅਤੇ ਅਨੁਸੂਚਿਤ ਜਾਤੀ ਉਪ-ਯੋਜਨਾ ਅਧੀਨ 17,700 ਕਰੋੜ ਰੁਪਏ ਸ਼ਾਮਿਲ ਹਨ |

ਪਿਛਲੀ ਖ਼ਬਰ ਭਾਰਤ ਵਲੋਂ Bahrain 'ਚ ਆਪਣੇ ਨਾਗਰਿਕਾਂ ਨੂੰ ਸਲਾਹ, ਹੋ ਜਾਓ ਚੌਕਸ ! ਵੇਖੋ ਪ੍ਰਦੇਸਾਂ ਦੀਆਂ ਖ਼ਬਰਾਂ ਅਗਲੀ ਖ਼ਬਰ ਪੇਂਡੂ ਵਿਕਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।