ਨਵੀਂ ਦਿੱਲੀ, 26 ਮਾਰਚ (ਉਪਮਾ ਡਾਗਾ ਪਾਰਥ)-ਪੱਛਮੀ ਏਸ਼ੀਆ ਸੰਕਟ ਦਾ ਅਸਰ ਹੁਣ ਭਾਰਤ ਦੀ ਆਰਥਿਕਤਾ 'ਤੇ ਸਿੱਧਾ ਪੈਂਦਾ ਨਜ਼ਰ ਆ ਰਿਹਾ ਹੈ | ਪੈਟਰੋਲ, ਡੀਜ਼ਲ ਵੇਚਣ ਵਾਲੀ ਦੇਸ਼ ਦੀ ਸਭ ਤੋਂ ਵੱਡੀ ਪ੍ਰਾਈਵੇਟ ਕੰਪਨੀ ਨਾਯਰਾ ਐਨਰਜੀ ਨੇ ਕੀਮਤਾਂ 'ਚ ਵਾਧੇ ਦਾ ਐਲਾਨ ਕਰ ਦਿੱਤਾ ਹੈ | ਨਾਯਰਾ ਐਨਰਜੀ ਨੇ ਵੀਰਵਾਰ ਨੂੰ ਪੈਟਰੋਲ ਦੀਆਂ ਕੀਮਤਾਂ 'ਚ 5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਚ 3 ਰੁਪਏ ਪ੍ਰਤੀ ਲੀਟਰ ਦਾ ਇਜਾਫ਼ਾ ਕੀਤਾ ਹੈ | ਜ਼ਿਕਰਯੋਗ ਹੈ ਕਿ ਨਾਯਰਾ ਐਨਰਜੀ ਭਾਰਤ ਦੇ ਕੁੱਲ 102075 ਪੈਟਰੋਲ ਪੰਪਾਂ 'ਚੋਂ 6967 ਪੰਪਾਂ ਦਾ ਸੰਚਾਲਨ ਕਰਦੀ ਹੈ |