ਨਵੀਂ ਦਿੱਲੀ, 26 ਮਾਰਚ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਨਿਚਰਵਾਰ ਨੂੰ ਨਵੇਂ ਬਣੇ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕਰਨਗੇ | ਨੋਇਡਾ ਹਵਾਈ ਅੱਡੇ ਨੂੰ ਦਿੱਲੀ-ਐਨ.ਸੀ.ਆਰ. ਖੇਤਰ ਲਈ ਦੂਜੇ ਅੰਤਰਰਾਸ਼ਟਰੀ ਹਵਾਈ ਅੱਡੇ ਵਜੋਂ ਵਿਕਸਤ ਕੀਤਾ ਗਿਆ ਹੈ, ਜੋ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਪੂਰਕ ਹੈ | ਇਕ ਅਧਿਕਾਰਤ ਬਿਆਨ 'ਚ ਕਿਹਾ ਗਿਆ ਹੈ ਕਿ ਇਸਦਾ ਉਦਘਾਟਨ ਭਾਰਤ ਦੇ ਇਕ ਗਲੋਬਲ ਹਵਾਬਾਜ਼ੀ ਹੱਬ ਬਣਨ ਦੀ ਯਾਤਰਾ ਵਿਚ ਇਕ ਮਹੱਤਵਪੂਰਨ ਮੀਲ ਪੱਥਰ ਹੈ | ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 28 ਮਾਰਚ ਨੂੰ ਉੱਤਰ ਪ੍ਰਦੇਸ਼ ਦਾ ਦੌਰਾ ਕਰਨਗੇ | ਸਵੇਰੇ ਲਗਭਗ 11:30 ਵਜੇ, ਉਹ ਜੇਵਰ, ਗÏਤਮ ਬੁੱਧ ਨਗਰ ਵਿਖੇ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਟਰਮੀਨਲ ਇਮਾਰਤ ਦਾ ਦੌਰਾ ਕਰਨਗੇ | ਇਸ ਤੋਂ ਬਾਅਦ, ਦੁਪਹਿਰ ਲਗਭਗ 12 ਵਜੇ ਪ੍ਰਧਾਨ ਮੰਤਰੀ ਨੋਇਡਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਫੇਜ਼-1 ਦਾ ਉਦਘਾਟਨ ਕਰਨਗੇ ਤੇ ਇਸ ਮÏਕੇ ਇਕ ਜਨਤਕ ਇਕੱਠ ਨੂੰ ਵੀ ਸੰਬੋਧਨ ਕਰਨਗੇ |