29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਭਾਜਪਾ 'ਚ ਸ਼ਾਮਿਲ ਹੋਏ ਉੱਘੇ ਖਿਡਾਰੀ ਲਿਏਾਡਰ ਪੇਸ

ਅਜੀਤ ਡੈਸਕ 01-04-2026
ਨਵੀਂ ਦਿੱਲੀ, 31 ਮਾਰਚ (ਉਪਮਾ ਡਾਗਾ ਪਾਰਥ)-ਭਾਰਤੀ ਟੈਨਿਸ ਦੇ ਮਸ਼ਹੂਰ ਖਿਡਾਰੀ ਲਿਏਾਡਰ ਪੇਸ ਮੰਗਲਵਾਰ ਨੂੰ ਰਸਮੀ ਤੌਰ 'ਤੇ ਭਾਜਪਾ 'ਚ ਸ਼ਾਮਿਲ ਹੋ ਗਏ | ਕੋਲਕਾਤਾ 'ਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੇ ਨਾਲ ਪੇਸ ਦੀ ਹਾਲੀਆ ਮੁਲਾਕਾਤ ਤੋਂ ਬਾਅਦ ਉਨ੍ਹਾਂ ਦੇ ਪਾਰਟੀ 'ਚ ਸ਼ਾਮਿਲ ਹੋਣ ਦੇ ਕਿਆਸ ਲਾਏ ਜਾ ਰਹੇ ਹਨ | ਭਾਜਪਾ 'ਚ ਸ਼ਾਮਿਲ ਹੋਣ ਤੋਂ ਬਾਅਦ ਪੇਸ ਨੇ ਬੰਗਾਲ ਨਾਲ ਆਪਣਾ ਜੁੜਾਅ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਮਾਂ ਬੰਗਾਲੀ ਹੈ ਅਤੇ ਉਨ੍ਹਾਂ ਦਾ ਜਨਮ ਬੰਗਾਲ 'ਚ ਹੋਇਆ ਸੀ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਮੇਂ ਖੇਡਾਂ ਲਈ ਬੁਨਿਆਦੀ ਢਾਂਚਾ ਨਹੀਂ ਸੀ ਅਤੇ ਅੱਜ ਵੀ ਬੰਗਾਲ ਅਤੇ ਤਾਮਿਲਨਾਡੂ 'ਚ ਬੁਨਿਆਦੀ ਢਾਂਚਾ ਬਿਹਤਰ ਹੋ ਸਕਦਾ ਹੈ | ਲਿਏਾਡਰ ਪੇਸ, ਜੋ ਕਿ 2021 'ਚ ਤਿ੍ਣਮੂਲ ਕਾਂਗਰਸ 'ਚ ਸ਼ਾਮਿਲ ਹੋਏ ਸਨ ਅਤੇ 2022 'ਚ ਗੋਆ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਟੀ.ਐਮ.ਸੀ. ਲਈ ਪ੍ਰਚਾਰ ਕੀਤਾ ਸੀ, ਹਾਲਾਂਕਿ ਉਨ੍ਹਾਂ ਨੇ ਖੁਦ ਕੋਈ ਚੋਣ ਨਹੀਂ ਲੜੀ ਸੀ | ਮੰਗਲਵਾਰ ਨੂੰ ਉਹ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਿਲ ਹੋਏ |

ਪਿਛਲੀ ਖ਼ਬਰ 122 ਲੱਖ ਮੀਟਿ੍ਕ ਟਨ ਕਣਕ ਦੀ ਖ਼ਰੀਦ ਦਾ ਟੀਚਾ-ਕਟਾਰੂਚੱਕ ਅਗਲੀ ਖ਼ਬਰ ਬਿਹਾਰ ਦੇ ਮੰਦਰ 'ਚ ਭਾਜੜ ਕਾਰਨ ਅੱਠ ਸ਼ਰਧਾਲੂਆਂ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।