09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਦੇਸ਼ 'ਚ ਤੇਲ ਜਾਂ ਗੈਸ ਦੀ ਕੋਈ ਕਮੀ ਨਹੀਂ-ਰਾਜਨਾਥ

ਅਜੀਤ ਡੈਸਕ 03-04-2026
ਤਿਰੁਵਨੰਤਪੁਰਮ, 2 ਅਪ੍ਰੈਲ (ਪੀ.ਟੀ.ਆਈ.) ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਦੇਸ਼ ਵਿੱਚ ਤੇਲ ਜਾਂ ਗੈਸ ਦੀ ਕੋਈ ਕਮੀ ਨਹੀਂ ਹੈ ਅਤੇ ਭਾਰਤ ਪੱਛਮੀ ਏਸ਼ੀਆ ਵਿੱਚ ਚੱਲ ਰਹੇ ਟਕਰਾਅ ਤੋਂ ਪੈਦਾ ਹੋਣ ਵਾਲੇ ਕਿਸੇ ਵੀ ਊਰਜਾ ਸੰਕਟ ਨਾਲ ਨਜਿੱਠਣ ਲਈ ਤਿਆਰ ਹੈ¢ ਕੇਰਲ ਵਿੱਚ ਇੱਕ ਸੈਨਿਕ ਸਨਮਾਨ ਸੰਮੇਲਨ ਨੂੰ ਸੰਬੋਧਨ ਕਰਦਿਆਂ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤੀ ਜਲ ਸੈਨਾ ਦੇ ਜਹਾਜ਼ ਹੋਰਮੁਜ਼ ਜਲਡਮਰੂ ਰਾਹੀਂ ਦੇਸ਼ ਦੇ ਟੈਂਕਰਾਂ ਨੂੰ ਸੁਰੱਖਿਅਤ ਢੰਗ ਨਾਲ ਲੈ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਾੜੀ ਖੇਤਰ ਵਿਚ ਭਾਰਤੀ ਹਿਤਾਂ ਦੀ ਰੱਖਿਆ ਲਈ ਆਪਣੇ ਕੂਟਨੀਤਕ ਹੁਨਰ ਦੀ ਵਰਤੋਂ ਕਰ ਰਹੇ ਹਨ¢ ਉਨ੍ਹਾਂ ਕਿਹਾ ਕਿ ਅਸੀਂ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਨੇੜਿਓਾ ਨਜ਼ਰ ਰੱਖ ਰਹੇ ਹਾਂ ਅਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹਾਂ | ਉਨ੍ਹਾਂ ਕਿਹਾ ਕਿ ਭਾਰਤ ਇਸ ਖੇਤਰ ਵਿੱਚ ਰਹਿਣ ਵਾਲੇ ਆਪਣੇ ਨਾਗਰਿਕਾਂ ਦੀ ਮਦਦ ਲਈ ਹਰ ਸੰਭਵ ਕੋਸ਼ਿਸ਼ ਕਰੇਗਾ¢

ਪਿਛਲੀ ਖ਼ਬਰ ਪੰਜਾਬ ਕੋਲ ਰਣਜੀਤ ਸਾਗਰ ਡੈਮ ਦਾ ਮੁੱਦਾ ਚੁੱਕਾਂਗੇ-ਉਮਰ ਅਬਦੁੱਲਾ ਅਗਲੀ ਖ਼ਬਰ ਚੰਡੀਗੜ੍ਹ ਕੇਂਦਰ ਦੇ ਅਧਿਕਾਰ ਖੇਤਰ 'ਚ ਆਉਂਦਾ ਹੈ, ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।