08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਰਾਜ ਸਭਾ ਮੈਂਬਰ ਵਜੋਂ ਨਿਤਿਸ਼ ਨੂੰ ਜ਼ੈੱਡ-ਪਲੱਸ ਸੁਰੱਖਿਆ ਮਿਲੇਗੀ

ਅਜੀਤ ਡੈਸਕ 03-04-2026
ਪਟਨਾ, 2 ਅਪ੍ਰੈਲ (ਪੀ.ਟੀ.ਆਈ.)-ਰਾਜ ਗ੍ਰਹਿ ਵਿਭਾਗ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਰਾਜ ਸਭਾ ਵਿੱਚ ਦਾਖਲ ਹੋਣ ਤੋਂ ਬਾਅਦ ਜ਼ੈੱਡ-ਪਲੱਸ ਸੁਰੱਖਿਆ ਕਵਰ ਦਾ ਅਨੰਦ ਮਾਣਨਗੇ¢ ਮੁੱਖ ਮੰਤਰੀ ਹੋਣ ਦੇ ਨਾਤੇ ਨਿਤਿਸ਼ ਕੁਮਾਰ ਰਾਜ ਦੇ 'ਬਿਹਾਰ ਵਿਸ਼ੇਸ਼ ਸੁਰੱਖਿਆ ਐਕਟ, 2000' ਦੇ ਤਹਿਤ ਇੱਕ ਵਿਸ਼ੇਸ਼ ਸੁਰੱਖਿਆ ਕਵਰ ਦੇ ਹੱਕਦਾਰ ਸਨ, ਜੋ ਕਿ ਪ੍ਰਧਾਨ ਮੰਤਰੀ ਲਈ ਐੱਸ. ਪੀ. ਜੀ. ਐਕਟ ਦੇ ਅਨੁਸਾਰ ਹੈ¢ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਨਿਤਿਸ਼ ਕੁਮਾਰ ਨੂੰ ਸੁਰੱਖਿਆ ਪ੍ਰਦਾਨ ਕਰਨ ਦਾ ਫੈਸਲਾ ਜਨਤਾ ਦਲ (ਯੂ) ਦੇ ਪ੍ਰਧਾਨ ਦੇ ਸੰਸਦ ਵਿਚ ਸੰਭਾਵਿਤ ਪ੍ਰਵੇਸ਼ ਨੂੰ ਦੇਖਦੇ ਹੋਏ ਲਿਆ ਗਿਆ ਸੀ, ਜਿਸ ਲਈ ਉਨ੍ਹਾਂ ਨੂੰ ਮੁੱਖ ਮੰਤਰੀ ਵਜੋਂ ਆਪਣਾ ਅਹੁਦਾ ਛੱਡਣਾ ਪਵੇਗਾ¢16 ਮਾਰਚ ਨੂੰ ਰਾਜ ਸਭਾ ਲਈ ਚੁਣੇ ਗਏ ਨਿਤਿਸ਼ ਕੁਮਾਰ ਦੇ ਇਸ ਮਹੀਨੇ ਸੇਵਾਮੁਕਤ ਹੋਣ ਵਾਲੇ ਮੈਂਬਰਾਂ ਦੇ ਕਾਰਜਕਾਲ ਦੇ ਖਤਮ ਹੋਣ ਤੋਂ ਬਾਅਦ ਆਪਣਾ ਅਹੁਦਾ ਸੰਭਾਲਣ ਦੀ ਉਮੀਦ ਹੈ | ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਨਿਤਿਸ਼ ਕੁਮਾਰ, ਜਿਨ੍ਹਾਂ ਨੇ ਇਸ ਹਫ਼ਤੇ ਦੇ ਸ਼ੁਰੂ ਵਿੱਚ ਰਾਜ ਵਿਧਾਨ ਪ੍ਰੀਸ਼ਦ ਤੋਂ ਅਸਤੀਫਾ ਦੇ ਦਿੱਤਾ ਸੀ, ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਜਾਂ ਕੁਝ ਦਿਨ ਬਾਅਦ ਮੁੱਖ ਮੰਤਰੀ ਦਾ ਅਹੁਦਾ ਛੱਡ ਸਕਦੇ ਹਨ¢

ਪਿਛਲੀ ਖ਼ਬਰ ਸਪੀਕਰ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ 13 ਨੂੰ ਬੁਲਾਇਆ ਅਗਲੀ ਖ਼ਬਰ 'ਲਾਜ਼ਮੀ ਨਹੀਂ ਹੈ ਸਮਾਰਟ ਪ੍ਰੀਪੇਡ ਮੀਟਰ ਲਗਾਉਣਾ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।