08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਪਿੰਡ ਸਤੌਜ ਤੋਂ ਜ਼ਮੀਨਦੋਜ਼ ਬਿਜਲੀ ਸਪਲਾਈ ਦੀ ਕੀਤੀ ਜਾਵੇਗੀ ਸ਼ੁਰੂਆਤ-ਮੁੱਖ ਮੰਤਰੀ

ਅਜੀਤ ਡੈਸਕ 03-04-2026
ਧਰਮਗੜ੍ਹ, (ਗੁਰਜੀਤ ਸਿੰਘ ਚਹਿਲ)-ਜੱਦੀ ਪਿੰਡ ਸਤੌਜ ਵਿਖੇ ਅਚਾਨਕ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਿੰਡ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਮੁੱਖ ਮੰਤਰੀ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਬੁਨਿਆਦੀ ਸੁਵਿਧਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ | ਮੁੱਖ ਮੰਤਰੀ ਵਲੋਂ ਆਪਣੇ ਜੱਦੀ ਪਿੰਡ ਸਤੌਜ ਨੂੰ ਬਿਜਲੀ ਮਹਿਕਮੇ ਵਲੋਂ ਪਾਇਲਟ ਪੋ੍ਰਜੈਕਟ ਅਧੀਨ ਪਿੰਡ ਦੇ ਖੇਤਾਂ 'ਚ ਖੰਭਿਆਂ ਰਾਹੀਂ ਜਾਂਦੀ ਬਿਜਲੀ ਨੂੰ ਜ਼ਮੀਨਦੋਜ਼ ਸਪਲਾਈ ਦੇਣ ਲਈ ਹਾੜੀ ਦੀ ਫ਼ਸਲ ਤੋਂ ਬਾਅਦ ਕੰਮ ਸ਼ੁਰੂ ਕਰਨ ਦੀ ਗੱਲ ਕਰਦਿਆਂ ਕਿਹਾ ਕਿ ਇਸ ਪੋ੍ਰਜੈਕਟ ਨਾਲ ਪਿੰਡ ਸਤੌਜ ਦਾ ਨਾਂਅ ਦੁਨੀਆ ਦੇ ਨਕਸ਼ੇ 'ਤੇ ਚਮਕੇਗਾ | ਉਨ੍ਹਾਂ ਪਿੰਡ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਵੀ ਕੀਤੀ | ਉਹ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਵੀ ਨਤਮਸਤਕ ਹੋਏ, ਜਿਥੇ ਉਨ੍ਹਾਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਵਿਰੋਧੀ ਧਿਰਾਂ ਦੇ ਇਤਰਾਜ਼ ਦੇ ਬਾਵਜੂਦ ਸੀ.ਏ.ਪੀ.ਐਫ. ਬਿੱਲ ਲੋਕ ਸਭਾ 'ਚੋਂ ਪਾਸ ਅਗਲੀ ਖ਼ਬਰ ਅਮਰਾਵਤੀ ਨੂੰ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਵਜੋਂ ਮਾਨਤਾ ਦੇਣ ਵਾਲਾ ਬਿੱਲ ਪਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।