28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਭਾਜਪਾ ਦਫ਼ਤਰ ਗ੍ਰਨੇਡ ਹਮਲਾ ਮਾਮਲੇ 'ਚ 5 ਕਾਬੂ

ਅਜੀਤ ਡੈਸਕ 05-04-2026

• ਹੈਂਡ ਗ੍ਰਨੇਡ ਤੇ ਪਿਸਤੌਲ ਬਰਾਮਦ • ਆਈ.ਐਸ.ਆਈ. ਨਾਲ ਜੁੜਿਆ ਮਾਡਿਊਲ ਆਇਆ ਸਾਹਮਣੇ
ਚੰਡੀਗੜ੍ਹ, 4 ਅਪ੍ਰੈਲ (ਅਜੀਤ ਬਿਊਰੋ)–ਚੰਡੀਗੜ੍ਹ ਦੇ ਸੈਕਟਰ-37 ਸਥਿਤ ਭਾਜਪਾ ਦਫ਼ਤਰ ਬਾਹਰ ਹੋਏ ਗ੍ਰੇਨੇਡ ਹਮਲੇ ਮਾਮਲੇ ਨੂੰ ਪੰਜਾਬ ਪੁਲਿਸ ਦੇ ਕਾਂਊਟਰ ਇੰਟੈਲੀਜੈਂਸ ਵਿੰਗ ਨੇ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪੇ੍ਰਸ਼ਨ ਦੌਰਾਨ ਸੁਲਝਾਉਂਦਿਆਂ 5 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਦੇ ਹੋਏ ਉਨ੍ਹਾਂ ਦੇ ਕਬਜ਼ੇ ਤੋਂ ਇਕ ਹੈਂਡ ਗ੍ਰੇਨੇਡ, ਇਕ .30 ਬੋਰ ਜਿਗਾਨਾ ਪਿਸਤੌਲ ਅਤੇ ਕਾਰਤੂਸ ਬਰਾਮਦ ਕਰਕੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ | ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਬਲਵਿੰਦਰ ਲਾਲ ਉਰਫ਼ ਸ਼ੰਮੀ ਵਾਸੀ ਮਜਾਰੀ (ਐਸ.ਬੀ.ਐਸ. ਨਗਰ), ਜਸਵੀਰ ਸਿੰਘ ਉਰਫ਼ ਜੱਸੀ ਵਾਸੀ ਭਰਾਪੁਰ (ਐਸ. ਬੀ. ਐਸ. ਨਗਰ), ਚਰਨਜੀਤ ਸਿੰਘ ਉਰਫ਼ ਚੰਨੀ ਵਾਸੀ ਸੁਜਾਵਲਪੁਰ (ਐਸ.ਬੀ.ਐਸ. ਨਗਰ), ਰੂਬਲ ਚੌਹਾਨ ਵਾਸੀ ਥਾਣਾ (ਸ਼ਿਮਲਾ) ਅਤੇ ਮਨਦੀਪ ਉਰਫ਼ ਅਭਿਜੋਤ ਸ਼ਰਮਾ ਵਾਸੀ ਧੂਰੀ (ਸੰਗਰੂਰ) ਵਜੋਂ ਹੋਈ ਹੈ | ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਸੀ ਕਿ ਇਹ ਮਡਿਊਲ ਪਾਕਿਸਤਾਨ ਦੀ ਆਈ.ਐਸ.ਆਈ. ਦੀ ਹਮਾਇਤ ਨਾਲ ਚੱਲ ਰਿਹਾ ਸੀ ਅਤੇ ਇਸ ਨੂੰ ਪੁਰਤਗਾਲ ਅਤੇ ਜਰਮਨੀ ਵਿਚ ਬੈਠੇ ਵਿਦੇਸ਼ੀ ਹੈਂਡਲਰਾਂ ਵਲੋਂ ਨਿਰਦੇਸ਼ਿਤ ਕੀਤਾ ਜਾ ਰਿਹਾ ਸੀ | ਡੀ.ਜੀ.ਪੀ. ਨੇ ਕਿਹਾ ਕਿ ਹਮਲੇ ਵਿਚ ਸ਼ਾਮਿਲ ਦੋ ਹੋਰ ਮੁੱਖ ਮੁਲਜ਼ਮਾਂ ਦੀ ਵੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ ਹੈ | ਐਸ.ਐਸ.ਓ.ਸੀ. ਮੁਹਾਲੀ ਦੇ ਏ.ਆਈ.ਜੀ. ਦੀਪਕ ਪਾਰੀਕ ਨੇ ਦੱਸਿਆ ਕਿ ਜਾਂਚ ਦੌਰਾਨ ਖ਼ੁਲਾਸਾ ਹੋਇਆ ਹੈ ਕਿ ਮੁਲਜ਼ਮਾਂ ਨੇ ਹਥਿਆਰਾਂ ਅਤੇ ਗੇ੍ਰਨੇਡਾਂ ਦੀ ਖੇਪ ਨੂੰ ਇਕ ਥਾਂ ਤੋਂ ਦੂਜੀ ਥਾਂ 'ਤੇ ਪਹੁੰਚਾਇਆ ਸੀ, ਜੋ ਵੱਖ-ਵੱਖ ਲੋਕਾਂ ਰਾਹੀਂ ਅੱਗੇ ਭੇਜੀ ਗਈ ਅਤੇ ਆਿਖ਼ਰਕਾਰ ਹਮਲਾਵਰਾਂ ਤੱਕ ਪਹੁੰਚਾਈ ਗਈ | ਇਸ ਸੰਬੰਧੀ ਥਾਣਾ ਐਸ.ਐਸ.ਓ.ਸੀ. ਮੁਹਾਲੀ ਵਿਚ 3 ਅਪ੍ਰੈਲ ਨੂੰ ਅਸਲ੍ਹਾ ਐਕਟ ਦੀ ਧਾਰਾ 25(1)(ਬੀ) ਅਤੇ ਭਾਰਤੀ ਨਿਆ ਸੰਹਿਤਾ ਦੀ ਧਾਰਾ 61(2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਮਾਮਲੇ ਦੀ ਹੋਰ ਜਾਂਚ ਜਾਰੀ ਹੈ |

ਪਿਛਲੀ ਖ਼ਬਰ 'ਆਪ' ਸਰਕਾਰ ਕਣਕ ਦਾ ਇਕ-ਇਕ ਦਾਣਾ ਖ਼ਰੀਦੇਗੀ-ਮੁੱਖ ਮੰਤਰੀ ਅਗਲੀ ਖ਼ਬਰ ਜਥੇਬੰਦੀਆਂ ਵਲੋਂ ਬੇਅਦਬੀ ਮਾਮਲੇ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ ਨੂੰ ਲੈ ਕੇ ਸ਼ਹਿਰ 'ਚ ਬਣੀ ਵੱਡੀ ਟ੍ਰੈਫਿਕ ਪ੍ਰੇਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।