29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਪੰਜਾਬ ਸਰਕਾਰ ਜਲਿ੍ਹਆਂਵਾਲਾ ਬਾਗ਼ ਸਾਕੇ ਦੇ ਸ਼ਹੀਦਾਂ ਦੀ ਸੂਚੀ ਜਾਰੀ ਕਰੇ-ਤਰਲੋਚਨ ਸਿੰਘ

ਅਜੀਤ ਡੈਸਕ 12-04-2026
ਨਵੀਂ ਦਿੱਲੀ, 11 ਅਪ੍ਰੈਲ (ਉਪਮਾ ਡਾਗਾ ਪਾਰਥ)-ਸੋਮਵਾਰ ਨੂੰ ਜਲਿ੍ਹਆਂਵਾਲਾ ਬਾਗ਼ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਪਹਿਲਾਂ ਜਲਿ੍ਹਆਂਵਾਲਾ ਬਾਗ਼ ਟਰੱਸਟ ਨੇ ਪੰਜਾਬ ਸਰਕਾਰ ਨੂੰ ਸ਼ਹੀਦਾਂ ਦੀ ਸੂਚੀ ਜਾਰੀ ਕਰਨ ਦੀ ਅਪੀਲ ਕੀਤੀ | ਟਰੱਸਟ ਦੇ ਮੈਂਬਰ ਅਤੇ ਸਾਬਕਾ ਰਾਜ ਸਭਾ ਸੰਸਦ ਮੈਂਬਰ ਤਰਲੋਚਨ ਸਿੰਘ ਨੇ ਇਸ ਸੰਬੰਧ 'ਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਚਿੱਠੀ ਵੀ ਲਿਖੀ | ਚਿੱਠੀ 'ਚ ਉਨ੍ਹਾਂ ਕਿਹਾ ਕਿ ਜਲਿ੍ਹਆਂਵਾਲਾ ਬਾਗ਼ ਟਰੱਸਟ ਵਲੋਂ ਪਹਿਲਾਂ ਵੀ ਕਈ ਵਾਰ 13 ਅਪ੍ਰੈਲ 1919 ਨੂੰ ਜਨਰਲ ਡਾਇਰ ਦੀਆਂ ਗੋਲੀਆਂ ਨਾਲ ਸ਼ਹੀਦ ਹੋਏ ਲੋਕਾਂ ਦੀ ਸੂਚੀ ਸੌਂਪਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਜਲਿ੍ਹਆਂਵਾਲਾ ਬਾਗ਼ ਦੇ ਅੰਦਰ ਸੂਚੀ ਲਾਈ ਜਾ ਸਕੇ | ਉਨ੍ਹਾਂ ਨੇ ਚਿੱਠੀ 'ਚ ਲਿਖਿਆ ਕਿ ਸ਼ਹੀਦਾਂ ਦੇ ਪਰਿਵਾਰ ਕਈ ਵਾਰ ਇਸ ਸੰਬੰਧ 'ਚ ਟਰੱਸਟ ਨੂੰ ਇਤਰਾਜ਼ ਕਰ ਚੁੱਕੇ ਹਨ, ਪਰ ਸੂਬਾ ਸਰਕਾਰ ਹਾਲੇ ਤੱਕ ਉਹ ਸੂਚੀ ਪ੍ਰਵਾਨ ਕਰਨ 'ਚ ਨਾਕਾਮ ਰਹੀ ਹੈ | ਉਨ੍ਹਾਂ ਸੂਬਾ ਸਰਕਾਰ ਨੂੰ ਛੇਤੀ ਤੋਂ ਛੇਤੀ ਸ਼ਹੀਦਾਂ ਦੀ ਸੂਚੀ ਜਾਰੀ ਕਰਨ ਦੀ ਅਪੀਲ ਕੀਤੀ ਤਾਂ ਜੋ ਸਾਲਾਂ ਤੋਂ ਸ਼ਹੀਦਾਂ ਦੇ ਪਰਿਵਾਰ ਦੀ ਬਕਾਇਆ ਮੰਗ ਪੂਰੀ ਕੀਤੀ ਜਾ ਸਕੇ |

ਪਿਛਲੀ ਖ਼ਬਰ ਬੰਗਾਲ 'ਚ ਭਾਜਪਾ ਸਰਕਾਰ ਆਈ ਤਾਂ ਸੀ.ਏ.ਏ. ਲਾਗੂ ਕਰਾਂਗੇ-ਮੋਦੀ ਅਗਲੀ ਖ਼ਬਰ ਹਵਾਈ ਫ਼ੌਜ ਮੁਖੀ ਵਲੋਂ ਅਮਰੀਕੀ ਹਮਰੁਤਬਾ ਨਾਲ ਰੱਖਿਆ ਸੰਬੰਧਾਂ 'ਤੇ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।