16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸ਼ਾਹਬਾਜ਼ ਸ਼ਰੀਫ਼ ਵਲੋਂ ਸਿੱਖ ਭਾਈਚਾਰੇ ਨੂੰ ਵਿਸਾਖੀ ਦੀਆਂ ਸ਼ੁੱਭਕਾਮਨਾਵਾਂ

ਅਜੀਤ ਡੈਸਕ 15-04-2026
ਅੰਮਿ੍ਤਸਰ, 14 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਮੀਆਂ ਮੁਹੰਮਦ ਸ਼ਾਹਬਾਜ਼ ਸ਼ਰੀਫ਼ ਨੇ ਸਿੱਖ ਭਾਈਚਾਰੇ ਨੂੰ ਵਿਸਾਖੀ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਪਾਕਿ ਇਕ ਸ਼ਾਂਤੀ-ਪ੍ਰੇਮੀ ਦੇਸ਼ ਹੈ ਜਿੱਥੇ ਘੱਟ ਗਿਣਤੀਆਂ ਨੂੰ ਪੂਰੀ ਧਾਰਮਿਕ ਆਜ਼ਾਦੀ ਮਿਲਦੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਪਾਕਿ ਸਰਕਾਰ ਘੱਟ ਗਿਣਤੀਆਂ ਨੂੰ ਬਰਾਬਰ ਅਧਿਕਾਰ ਅਤੇ ਸਭ ਤੋਂ ਵਧੀਆ ਸਹੂਲਤਾਂ ਪ੍ਰਦਾਨ ਕਰਨਾ ਆਪਣੀ ਜ਼ਿੰਮੇਵਾਰੀ ਸਮਝਦੀ ਹੈ | ਪਾਕਿ ਦੇ ਧਾਰਮਿਕ ਮਾਮਲਿਆਂ ਅਤੇ ਅੰਤਰ-ਧਰਮ ਸਦਭਾਵਨਾ ਦੇ ਸੰਘੀ ਮੰਤਰੀ ਸਰਦਾਰ ਮੁਹੰਮਦ ਯੂਸਫ਼ ਨੇ ਸ਼ਾਹਬਾਜ਼ ਸ਼ਰੀਫ਼ ਦੇ ਇਸ ਸੰਦੇਸ਼ ਦੇ ਨਾਲ ਹੀ ਆਪਣੀ ਤਰਫ਼ੋਂ ਜਾਰੀ ਬਿਆਨ 'ਚ ਕਿਹਾ ਕਿ ਪਾਕਿ 'ਚ 18 ਗੁਰਦੁਆਰਿਆਂ ਵਿਚ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੀਆਂ ਨੌਕਰੀਆਂ 'ਚ ਘੱਟ ਗਿਣਤੀਆਂ ਲਈ 5 ਫ਼ੀਸਦੀ ਕੋਟਾ ਰਾਖਵਾਂ ਰੱਖਿਆ ਗਿਆ ਹੈ |

ਪਿਛਲੀ ਖ਼ਬਰ ਉਪ ਰਾਸ਼ਟਰਪਤੀ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ 10 ਵਾਰ ਸੂਬੇ ਦੇ ਮੁੱਖ ਮੰਤਰੀ ਰਹੇ ਨਿਤਿਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।