04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਬਿੱਲ ਪਾਸ ਨਾ ਹੋਣ 'ਤੇ ਸੱਤਾ ਤੇ ਵਿਰੋਧੀ ਧਿਰਾਂ ਆਹਮੋ-ਸਾਹਮਣੇ <br/>

ਅਜੀਤ ਡੈਸਕ 19-04-2026

ਨਵੀਂ ਦਿੱਲੀ, 18 ਅਪ੍ਰੈਲ (ਉਪਮਾ ਡਾਗਾ ਪਾਰਥ )-ਲੋਕ ਸਭਾ ਅਤੇ ਵਿਧਾਨ ਸਭਾਵਾਂ 'ਚ ਔਰਤਾਂ ਦੇ ਰਾਖਵੇਂਕਰਨ ਨੂੰ ਲਾਗੂ ਕਰਨ ਲਈ ਸਰਕਾਰ ਵਲੋਂ ਲਿਆਂਦੇ ਬਿੱਲ ਦੇ ਖਾਰਜ ਹੋਣ ਤੋਂ ਬਾਅਦ ਸੱਤਾ ਅਤੇ ਵਿਰੋਧੀ ਧਿਰਾਂ ਲਗਾਤਾਰ ਇਕ-ਦੂਜੇ ਨੂੰ ਨਿਸ਼ਾਨੇ 'ਤੇ ਲੈਂਦੀਆਂ ਨਜ਼ਰ ਆਈਆਂ | ਜਿਥੇ ਵਿਰੋਧੀ ਧਿਰਾਂ ਨੇ ਇਸ ਨੂੰ ਗੁੱਪ-ਚੁੱਪ ਤਰੀਕੇ ਨਾਲ ਲਿਆਂਦੀ ਹੱਦਬੰਦੀ ਨੂੰ ਰੋਕਣ ਦੀ ਕਵਾਇਦ ਦੱਸਦਿਆਂ ਇਸ ਨੂੰ ਲੋਕਤੰਤਰ ਦੀ ਜਿੱਤ ਕਰਾਰ ਦਿੱਤਾ, ਉਥੇ ਸਰਕਾਰ ਵਲੋਂ ਪ੍ਰਦਰਸ਼ਨਾਂ ਅਤੇ ਪ੍ਰੈੱਸ ਕਾਨਫ਼ਰੰਸਾਂ ਰਾਹੀਂ ਲਗਾਤਾਰ ਇਹ ਸੰਦੇਸ਼ ਦਿੱਤਾ ਗਿਆ ਕਿ ਕਾਂਗਰਸ ਸਮੇਤ ਸਾਰੀਆਂ ਵਿਰੋਧੀ ਧਿਰਾਂ ਔਰਤ ਵਿਰੋਧੀ ਹਨ | ਭਾਜਪਾ ਵਲੋਂ ਪ੍ਰਦਰਸ਼ਨਾਂ ਨੂੰ ਰਾਸ਼ਟਰ ਵਿਆਪੀ ਬਣਾਉਂਦਿਆਂ ਪਾਰਟੀ ਕਾਰਜਕਰਤਾਵਾਂ ਨੇ ਕਈ ਰਾਜਾਂ 'ਚ ਪ੍ਰਦਰਸ਼ਨ ਕੀਤਾ, ਜਿਸ 'ਚ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਵੀ ਸ਼ਾਮਿਲ ਹੁੰਦਿਆਂ ਰਾਜਧਾਨੀ 'ਚ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਦੇ ਘਰ ਤੱਕ ਮਾਰਚ ਕੀਤਾ | ਭਾਜਪਾ ਕਾਰਜਕਰਤਾਵਾਂ ਨੇ ਰਾਹੁਲ ਗਾਂਧੀ ਦਾ ਪੁਤਲਾ ਵੀ ਸਾੜਿਆ | ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਵੀ ਕਾਂਗਰਸ 'ਤੇ ਸ਼ਬਦੀ ਹਮਲਾ ਬੋਲਦਿਆਂ ਕਿਹਾ ਕਿ ਅਸੀਂ ਸਾਰੇ ਦੁਖੀ ਹਾਂ ਕਿ ਕਾਂਗਰਸ ਅਤੇ ਵਿਰੋਧੀ ਧਿਰਾਂ ਨੇ ਦੋ ਤਿਹਾਈ ਬਹੁਮਤ ਨਾਲ ਸੰਵਿਧਾਨ 'ਚ ਸੋਧ ਦੀ ਇਜਾਜ਼ਤ ਨਹੀਂ ਦਿੱਤੀ | ਉਨ੍ਹਾਂ ਕਿਹਾ ਕਿ ਇਹ ਸਾਡੀ ਸਰਕਾਰ ਜਾਂ ਪਾਰਟੀ ਦਾ ਨੁਕਸਾਨ ਨਹੀਂ ਹੈ | ਇਸ ਨਾਲ ਦੇਸ਼ ਦੀਆਂ ਔਰਤਾਂ ਦਾ ਨੁਕਸਾਨ ਹੋਇਆ ਹੈ |

ਪਿਛਲੀ ਖ਼ਬਰ ਅੱਤਵਾਦ ਨਾਲ ਜੁੜੇ ਮਾਮਲੇ 'ਚ ਸ਼ਬੀਰ ਸ਼ਾਹ ਗਿ੍ਫ਼ਤਾਰ ਅਗਲੀ ਖ਼ਬਰ ਵਿਰੋਧੀ ਧਿਰ ਨੇ ਰਾਖਵਾਂਕਰਨ ਬਿੱਲ ਰੋਕ ਕੇ ਔਰਤਾਂ ਦੇ ਸੁਪਨਿਆਂ ਨੂੰ ਕੁਚਲਿਆ-ਪ੍ਰਧਾਨ ਮੰਤਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।