23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਸੁਪਰੀਮ ਕੋਰਟ ਵਲੋਂ ਉਮਰ ਖਾਲਿਦ ਦੀ ਪਟੀਸ਼ਨ ਖ਼ਾਰਜ

ਅਜੀਤ ਡੈਸਕ 21-04-2026
ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਸੁਪਰੀਮ ਕੋਰਟ ਨੇ ਕਾਰਕੁਨ ਉਮਰ ਖਾਲਿਦ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ 'ਚ ਉਸ ਨੇ ਆਪਣੀ ਜ਼ਮਾਨਤ ਪਟੀਸ਼ਨ ਖਾਰਜ ਕਰਨ ਵਾਲੇ ਫੈਸਲੇ ਦੀ ਸਮੀਖਿਆ ਦੀ ਮੰਗ ਕੀਤੀ ਸੀ | ਅਦਾਲਤ ਨੇ ਕਿਹਾ ਕਿ 2020 ਦੇ ਦਿੱਲੀ ਦੰਗਿਆਂ ਦੀ ਸਾਜ਼ਿਸ਼ ਦੇ ਸਿਲਸਿਲੇ 'ਚ ਖਾਲਿਦ 'ਤੇ ਲਗਾਏ ਗਏ ਦੋਸ਼ਾਂ 'ਤੇ ਯਕੀਨ ਕਰਨ ਲਈ ਪੁਖ਼ਤਾ ਆਧਾਰ ਮੌਜੂਦ ਹਨ | ਜਸਟਿਸ ਅਰਵਿੰਦ ਕੁਮਾਰ ਅਤੇ ਜਸਟਿਸ ਐਨ.ਵੀ. ਅੰਜਾਰੀਆ ਦੇ ਬੈਂਚ ਨੇ ਸਮੀਖਿਆ ਪਟੀਸ਼ਨ 'ਤੇ ਜ਼ਬਾਨੀ ਸੁਣਵਾਈ ਦੀ ਮੰਗ ਵਾਲੀ ਅਰਜ਼ੀ ਨੂੰ ਵੀ ਨਾ-ਮਨਜ਼ੂਰ ਕਰ ਦਿੱਤਾ | ਬੈਂਚ ਨੇ 16 ਅਪ੍ਰੈਲ ਦੇ ਆਪਣੇ ਆਦੇਸ਼ 'ਚ ਕਿਹਾ ਕਿ ਸਮੀਖਿਆ ਪਟੀਸ਼ਨ ਤੇ ਉਸ ਨਾਲ ਜੁੜੇ ਦਸਤਾਵੇਜ਼ਾਂ ਦਾ ਅਧਿਐਨ ਕਰਨ ਤੋਂ ਬਾਅਦ ਸਾਨੂੰ 5 ਜਨਵਰੀ 2026 ਦੇ ਫ਼ੈਸਲੇ ਦੀ ਸਮੀਖਿਆ ਕਰਨ ਦਾ ਕੋਈ ਠੋਸ ਆਧਾਰ ਜਾਂ ਕਾਰਨ ਨਜ਼ਰ ਨਹੀਂ ਆਉਂਦਾ | ਇਸ ਲਈ ਸਮੀਖਿਆ ਪਟੀਸ਼ਨ ਨੂੰ ਖਾਰਜ ਕੀਤਾ ਜਾਂਦਾ ਹੈ |

ਪਿਛਲੀ ਖ਼ਬਰ ਗ਼ੈਰ-ਕਾਨੂੰਨੀ ਸਿਮ ਕਾਰਡ ਖਰੀਦ ਧੋਖਾਧੜੀ ਮਾਮਲੇ 'ਚ ਮੁੱਖ ਸਾਜਿਸ਼ਕਰਤਾ ਗਿ੍ਫ਼ਤਾਰ ਅਗਲੀ ਖ਼ਬਰ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ ਦੇਰੀ ਨਾਲ ਮਿਲੀਆਂ ਕਿਤਾਬਾਂ ਐਨ.ਸੀ.ਈ.ਆਰ.ਟੀ. ਨੂੰ ਨੋਟਿਸ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।