23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਪੜ੍ਹੇ-ਲਿਖੇ ਲੋਕਾਂ ਦਾ 'ਡਿਜੀਟਲ ਅਰੈਸਟ' ਦਾ ਸ਼ਿਕਾਰ ਹੋਣਾ ਹੈਰਾਨੀਜਨਕ-ਸੁਪਰੀਮ ਕੋਰਟ <br/>

ਅਜੀਤ ਡੈਸਕ 21-04-2026

ਨਵੀਂ ਦਿੱਲੀ, 20 ਅਪ੍ਰੈਲ (ਏਜੰਸੀ)-ਸੁਪਰੀਮ ਕੋਰਟ ਨੇ ਇਸ ਗੱਲ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਕਿ ਪੜ੍ਹੇ-ਲਿਖੇ ਲੋਕ 'ਡਿਜੀਟਲ ਅਰੈਸਟ' ਦਾ ਸ਼ਿਕਾਰ ਹੋ ਰਹੇ ਹਨ | ਅਦਾਲਤ ਨੇ ਇਕ ਤਾਜ਼ਾ ਮਾਮਲੇ ਦਾ ਹਵਾਲਾ ਦਿੱਤਾ ਜਿਸ ਵਿਚ ਇਕ ਬਜ਼ੁਰਗ ਅÏਰਤ ਨੇ ਅਜਿਹੇ ਇਕ ਕੇਸ 'ਚ ਆਪਣੇ ਸੇਵਾਮੁਕਤੀ ਦੇ ਸਾਰੇ ਲਾਭ ਗੁਆ ਦਿੱਤੇ | ਚੀਫ਼ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਜੋਇਮਾਲਿਆ ਬਾਗਚੀ ਦੇ ਬੈਂਚ ਨੇ ਕਿਹਾ ਕਿ ਇਹ ਹੈਰਾਨੀਜਨਕ ਹੈ ਕਿ ਪੜ੍ਹੇ-ਲਿਖੇ ਲੋਕ ਇਸ ਤਰ੍ਹਾਂ ਠੱਗੀ ਦਾ ਸ਼ਿਕਾਰ ਹੋ ਰਹੇ ਹਨ | ਇਹ ਟਿੱਪਣੀ ਉਦੋਂ ਕੀਤੀ ਗਈ ਜਦੋਂ ਅਟਾਰਨੀ ਜਨਰਲ ਆਰ. ਵੈਂਕਟਰਮਣੀ ਨੇ ਡਿਜੀਟਲ ਗਿ੍ਫ਼ਤਾਰੀ ਦੇ ਪੀੜਤਾਂ ਨਾਲ ਸੰਬੰਧਿਤ ਸੂ-ਮੋਟੋ ਕੇਸ ਦਾ ਜ਼ਿਕਰ ਕੀਤਾ | ਅਟਾਰਨੀ ਜਨਰਲ ਨੇ ਕਿਹਾ ਕਿ ਇਕ ਅੰਤਰ-ਵਿਭਾਗੀ ਅੰਦਰੂਨੀ ਮੀਟਿੰਗ ਹੋ ਚੁੱਕੀ ਹੈ ਅਤੇ ਅੰਤਿਮ ਮੀਟਿੰਗ ਜਲਦੀ ਹੋਵੇਗੀ, ਅਸੀਂ ਬਹੁਤ ਤੇਜ਼ੀ ਨਾਲ ਕੰਮ ਕਰ ਰਹੇ ਹਾਂ | ਉਨ੍ਹਾਂ ਨੇ ਬੈਂਚ ਨੂੰ ਇਸ ਕੇਸ ਦੀ ਸੁਣਵਾਈ 12 ਮਈ ਨੂੰ ਕਰਨ ਦੀ ਬੇਨਤੀ ਕੀਤੀ | ਚੀਫ਼ ਜਸਟਿਸ ਨੇ ਇਕ ਬਜ਼ੁਰਗ ਅÏਰਤ ਦੇ ਕੇਸ ਦਾ ਹਵਾਲਾ ਦਿੱਤਾ ਜਿਸ ਨੂੰ ਉਹ ਆਪਣੀ ਅਧਿਕਾਰਤ ਸਮਰੱਥਾ 'ਚ ਜਾਣਦੇ ਸਨ | ਜਸਟਿਸ ਕਾਂਤ ਨੇ ਕਿਹਾ ਕਿ ਬਦਕਿਸਮਤੀ ਨਾਲ ਉਸ ਦੇ ਸੇਵਾਮੁਕਤੀ ਦੇ ਸਾਰੇ ਫੰਡਾਂ ਦੀ ਠੱਗੀ ਮਾਰ ਲਈ ਗਈ | ਬੈਂਚ ਨੇ ਅਟਾਰਨੀ ਜਨਰਲ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ 12 ਮਈ ਲਈ ਤੈਅ ਕੀਤੀ ਹੈ |

ਪਿਛਲੀ ਖ਼ਬਰ ਮੋਹਾਲੀ 'ਚ ਖੋਜ ਤੇ ਵਿਕਾਸ ਕੇਂਦਰ ਸਥਾਪਿਤ ਕਰਨ ਲਈ ਸੈਮੀਕੰਡਕਟਰ ਦਿੱਗਜ ਐਨ.ਐਕਸ.ਪੀ. ਨੂੰ ਸੱਦਾ ਅਗਲੀ ਖ਼ਬਰ ਹਾਈ ਕੋਰਟ ਵਲੋਂ ਆਸਾ ਰਾਮ ਦੀ ਪਟੀਸ਼ਨ 'ਤੇ ਫੈਸਲਾ ਰਾਖਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।