19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪੰਜਾਬ ਭਰ 'ਚ ਹਾਈ ਅਲਰਟ

ਅਜੀਤ ਡੈਸਕ 07-05-2026
ਚੰਡੀਗੜ੍ਹ, 6 ਮਈ (ਕਪਿਲ ਵਧਵਾ)-ਪੰਜਾਬ ਵਿਚ ਮੰਗਲਵਾਰ ਰਾਤ ਨੂੰ ਜਲੰਧਰ ਤੇ ਅੰਮਿ੍ਤਸਰ 'ਚ ਹੋਏ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ 'ਤੇ ਕਰ ਦਿੱਤਾ ਗਿਆ ਹੈ | ਪਹਿਲਾ ਧਮਾਕਾ ਰਾਤ ਕਰੀਬ 8 ਵਜੇ ਜਲੰਧਰ ਵਿਖੇ ਬੀ.ਐਸ.ਐਫ ਦੇ ਪੰਜਾਬ ਹੈੱਡਕੁਆਟਰ ਦੇ ਬਾਹਰ ਹੋਇਆ, ਜਿਸ ਦੀ ਜ਼ਿੰਮੇਵਾਰੀ ਸੋਸ਼ਲ ਮੀਡੀਆ 'ਤੇ ਖ਼ਾਲਿਸਤਾਨ ਲਿਬਰੇਸ਼ਨ ਆਰਮੀ ਵਲੋਂ ਲਈ ਗਈ, ਜਦਕਿ ਦੂਜਾ ਧਮਾਕਾ ਰਾਤ ਕਰੀਬ 11 ਵਜੇ ਅੰਮਿ੍ਤਸਰ ਵਿਚ ਖਾਸਾ ਛਾਉਣੀ ਦੇ ਬਾਹਰ ਹੋਇਆ | ਇਨ੍ਹਾਂ ਘਟਨਾਵਾਂ ਤੋਂ ਬਾਅਦ ਚੰਡੀਗੜ੍ਹ ਦੇ ਸੈਕਟਰ-9 ਸਥਿਤ ਪੰਜਾਬ ਪੁਲਿਸ ਹੈੱਡਕੁਆਟਰ ਦੀ ਸੁਰੱਖਿਆ ਵੀ ਸਖ਼ਤ ਕਰ ਦਿੱਤੀ ਗਈ ਹੈ | ਹੈੱਡਕੁਆਟਰ ਦੇ ਮੁੱਖ ਗੇਟ ਨੂੰ ਬੁਲੇਟਪਰੂਫ ਕੀਤਾ ਗਿਆ ਹੈ ਅਤੇ ਬਾਹਰ ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ | ਆਉਣ-ਜਾਣ ਵਾਲੇ ਹਰ ਵਿਅਕਤੀ 'ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ ਅਤੇ ਇਲਾਕੇ ਵਿਚ ਲਗਾਤਾਰ ਨਿਗਰਾਨੀ ਵਧਾ ਦਿੱਤੀ ਗਈ ਹੈ | ਇਸ ਤੋਂ ਇਲਾਵਾ ਚੰਡੀਗੜ੍ਹ ਪੁਲਿਸ ਵਲੋਂ ਵੀ ਪੰਜਾਬ ਪੁਲਿਸ ਦੇ ਹੈੱਡਕੁਆਟਰ ਬਾਹਰ ਪੀ.ਸੀ.ਆਰ ਵਾਹਨਾਂ ਰਾਹੀਂ ਗਸ਼ਤ ਵੀ ਵਧਾ ਦਿੱਤੀ ਹੈ, ਇਸ ਦੇ ਨਾਲ ਹੀ ਧਮਾਕਿਆਂ ਤੋਂ ਬਾਅਦ ਪੰਜਾਬ ਭਰ ਵਿਚ ਨਾਕਾਬੰਦੀ ਵਧਾ ਦਿੱਤੀ ਗਈ ਹੈ | ਸਰਹੱਦੀ ਅਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਪੁਲਿਸ ਵਲੋਂ ਖ਼ਾਸ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ | ਕਈ ਜ਼ਿਲਿ੍ਹਆਂ ਵਿਚ ਰਾਤ ਸਮੇਂ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ ਅਤੇ ਸ਼ੱਕੀ ਵਿਅਕਤੀਆਂ 'ਤੇ ਨਿਗਰਾਨੀ ਰੱਖੀ ਜਾ ਰਹੀ ਹੈ | ਫ਼ਿਲਹਾਲ ਸੁਰੱਖਿਆ ਏਜੰਸੀਆਂ ਵਲੋਂ ਦੋਵੇਂ ਧਮਾਕਿਆਂ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਣ ਲਈ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ |
ਪਿਛਲੀ ਖ਼ਬਰ ਕੈਨੇਡਾ 'ਚ ਵਿਦੇਸ਼ੀਆਂ ਲਈ ਵੀਜ਼ਾ ਮੁੜ ਬਹਾਲ ਕਰਨ ਦਾ ਮੌਕਾ ਅਗਲੀ ਖ਼ਬਰ ਸੁਵੇਂਦੂ ਅਧਿਕਾਰੀ ਦੇ ਪੀ.ਏ. ਦੀ ਗੋਲੀਆਂ ਮਾਰ ਕੇ ਹੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।