ਨਵੀਂ ਦਿੱਲੀ, 6 ਮਈ (ਜਗਤਾਰ ਸਿੰਘ)-ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਨੇ ਮੀਡੀਆ ਮਾਹਿਰ ਸ਼ਸ਼ੀ ਸ਼ੇਖਰ ਵੇਮਪਤੀ ਨੂੰ ਸੈਂਸਰ ਬੋਰਡ ਯਾਨੀ ਸੈਂਟਰਲ ਬੋਰਡ ਆਫ਼ ਫ਼ਿਲਮ ਸਰਟੀਫਿਕੇਸ਼ਨ (ਸੀ. ਬੀ. ਐਫ. ਸੀ.) ਦਾ ਨਵਾਂ ਚੇਅਰਪਰਸਨ ਨਿਯੁਕਤ ਕੀਤਾ ਹੈ | ਵੇਮਪਤੀ ਪਹਿਲਾਂ ਹੀ ਪ੍ਰਸਾਰ ਭਾਰਤੀ ਦੇ ਸੀ.ਈ.ਓ. ਵਜੋਂ ਆਪਣਾ ਪੰਜ ਸਾਲ ਦਾ ਕਾਰਜਕਾਲ ਪੂਰਾ ਕਰ ਚੁੱਕੇ ਹਨ | ਸੀ. ਬੀ. ਐਫ. ਸੀ. ਭਾਰਤ ਵਿਚ ਫ਼ਿਲਮਾਂ ਨੂੰ ਪ੍ਰਮਾਣਿਤ ਕਰਨ ਵਾਲੀ ਮੁੱਖ ਸੰਸਥਾ ਹੈ | ਇਹ ਫ਼ਿਲਮਾਂ ਨੂੰ ਉਮਰ ਦੇ ਅਨੁਸਾਰ ਸ਼੍ਰੇਣੀਬੱਧ ਕਰਦੀ ਹੈ ਤੇ ਸਮਾਜਿਕ ਸੰਵੇਦਨਸ਼ੀਲਤਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਸਰਟੀਫ਼ਿਕੇਟ ਜਾਰੀ ਕਰਦੀ ਹੈ |