ਚੰਡੀਗੜ੍ਹ, 6 ਮਈ (ਏਜੰਸੀ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ 'ਚ ਵਾਪਰਨ ਵਾਲੀ ਕਿਸੇ ਵੀ ਘਟਨਾ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ 'ਚ ਹੋਏ ਦੋਹਰੇ ਧਮਾਕਿਆਂ ਲਈ ਭਾਜਪਾ ਨੂੰ ਦੋਸ਼ੀ ਠਹਿਰਾ ਰਹੇ ਹਨ ਜਦੋਂਕਿ ਪੰਜਾਬ ਦੇ ਪੁਲਿਸ ਮੁਖੀ ਇਨ੍ਹਾਂ ਧਮਾਕਿਆਂ ਪਿੱਛੇ ਪਾਕਿਸਤਾਨ ਦੀ ਖ਼ੁਫੀਆ ਏਜੰਸੀ ਆਈ.ਐਸ.ਆਈ ਦਾ ਹੱਥ ਦੱਸ ਰਹੇ ਹਨ | ਹਰਿਆਣਾ ਦੇ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਸੁਰੱਖਿਆ, ਸਥਿਰਤਾ ਅਤੇ ਚੰਗੇ ਸ਼ਾਸਨ ਲਈ ਵਚਨਬੱਧ ਰਹੀ ਹੈ ਅਤੇ ਉਸ ਨੇ ਦੇਸ਼ ਨੂੰ ਸਭ ਤੋਂ ਉੱਪਰ ਰੱਖਿਆ ਹੈ ਅਤੇ ਇਹ ਭਵਿੱਖ ਵਿਚ ਵੀ ਇਸੇ ਸੰਕਲਪ ਨਾਲ ਕੰਮ ਕਰਦੀ ਰਹੇਗੀ |