ਨਵੀਂ ਦਿੱਲੀ, 6 ਮਈ (ਏਜੰਸੀ)-ਸੀਨੀਅਰ ਨੌਕਰਸ਼ਾਹ ਸੌਰਭ ਵਿਜੇ ਨੂੰ ਭਾਰਤੀ ਵਿਲੱਖਣ ਪਛਾਣ ਅਥਾਰਿਟੀ (ਯੂ.ਆਈ.ਡੀ.ਏ.ਆਈ.) ਦਾ ਸੀ.ਈ.ਓ. ਨਿਯੁਕਤ ਕੀਤਾ ਗਿਆ ਹੈ | 1998 ਬੈਚ ਦੇ ਆਈ.ਏ.ਐਸ. ਅਧਿਕਾਰੀ ਵਿਜੇ ਇਸ ਸਮੇਂ ਆਪਣੇ ਕੇਡਰ ਰਾਜ ਮਹਾਰਾਸ਼ਟਰ 'ਚ ਸੇਵਾ ਨਿਭਾਅ ਰਹੇ ਹਨ | ਪਰਸੋਨਲ ਮੰਤਰਾਲੇ ਵਲੋਂ ਜਾਰੀ ਇੱਕ ਆਦੇਸ਼ 'ਚ ਕਿਹਾ ਗਿਆ ਹੈ ਕਿ ਕੈਬਨਿਟ ਦੀ ਨਿਯੁਕਤੀ ਕਮੇਟੀ (ਏ.ਸੀ.ਸੀ.) ਨੇ ਵਿਜੇ ਦੀ ਯੂ.ਆਈ.ਡੀ.ਏ.ਆਈ., ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਦੇ ਸੀ.ਈ.ਓ. ਵਜੋਂ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ | ਗੁਜਰਾਤ ਕੇਡਰ ਦੇ ਆਈ.ਏ.ਐਸ. ਅਧਿਕਾਰੀ ਮਨੀਸ਼ ਭਾਰਦਵਾਜ ਨੂੰ ਗ੍ਰਹਿ ਮੰਤਰਾਲੇ ਦੇ ਅੰਤਰ ਰਾਜ ਪ੍ਰੀਸ਼ਦ ਸਕੱਤਰੇਤ ਦੇ ਸਲਾਹਕਾਰ ਵਜੋਂ ਨਿਯੁਕਤ ਕੀਤਾ ਗਿਆ ਹੈ |