15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ 'ਆਪ'-ਜਾਖੜ

ਅਜੀਤ ਡੈਸਕ 08-05-2026

ਮੁੱਖ ਮੰਤਰੀ ਦੇ ਬਿਆਨ ਨੂੰ ਲੈ ਕੇ ਕੇਸ ਦਰਜ ਕਰਨ ਦੀ ਮੰਗ ਸੰਬੰਧੀ ਭਾਜਪਾ ਵਫ਼ਦ ਪੁੱਜਾ ਡੀ.ਜੀ.ਪੀ. ਦਫ਼ਤਰ
ਚੰਡੀਗੜ•, 7 ਮਈ (ਸੰਦੀਪ ਕੁਮਾਰ ਮਾਹਨਾ)–ਮੁੱਖ ਮੰਤਰੀ ਵਲੋਂ ਭਾਜਪਾ ਨੂੰ ਬੰਬ ਧਮਾਕਿਆਂ ਨਾਲ ਜੋੜਨ ਸੰਬੰਧੀ ਦਿੱਤੇ ਗਏ ਬਿਆਨ ਦੇ ਵਿਰੋਧ ਵਿਚ ਭਾਜਪਾ ਦਾ ਇਕ ਵਫ਼ਦ ਅੱਜ ਡੀ.ਜੀ.ਪੀ ਦਫ਼ਤਰ ਪੁੱਜਾ ਅਤੇ ਮੁੱਖ ਮੰਤਰੀ ਭਗਵੰਤ ਮਾਨ, 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਹੋਰ ਆਗੂਆਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ | ਵਫ਼ਦ ਦੀ ਅਗਵਾਈ ਕਰ ਰਹੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਦੋਸ਼ ਲਗਾਏ ਕਿ ਬੰਬ ਧਮਾਕਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਤੇ ਜਾ ਰਹੇ ਬਿਆਨ ਸੋਚੀ-ਸਮਝੀ ਸਿਆਸੀ ਸਾਜਿਸ਼ ਦਾ ਹਿੱਸਾ ਹਨ, ਜਿਨ੍ਹਾਂ ਰਾਹੀਂ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਸਮਾਜਿਕ ਤਾਣੇ-ਬਾਣੇ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਵਫ਼ਦ 'ਚ ਪੰਜਾਬ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਵਿਧਾਇਕ ਜੰਗੀ ਲਾਲ ਮਹਾਜਨ, ਕੌਮੀ ਘੱਟ ਗਿਣਤੀ ਕਮਿਸ਼ਨਰ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਤੀਕਸ਼ਣ ਸੂਦ, ਰਾਣਾ ਗੁਰਮੀਤ ਸਿੰਘ ਸੋਢੀ, ਕੇਵਲ ਸਿੰਘ ਢਿੱਲੋਂ, ਅਮਨਜੋਤ ਕੌਰ ਰਾਮੂਵਾਲੀਆ, ਸਾਬਕਾ ਡੀ.ਜੀ.ਪੀ ਐਸ.ਐਸ. ਵਿਰਕ, ਸਾਬਕਾ ਡੀ.ਜੀ.ਪੀ ਪੀ.ਐੱਸ. ਗਿੱਲ, ਸੂਬਾ ਮੀਤ ਪ੍ਰਧਾਨ ਰਾਕੇਸ਼ ਰਾਠੌਰ, ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ, ਕਾਨੂੰਨੀ ਸੈੱਲ ਦੇ ਕਨਵੀਨਰ ਐਡਵੋਕੇਟ ਐਨ. ਕੇ. ਵਰਮਾ ਸਮੇਤ ਸੂਬਾ ਪੱਧਰੀ ਆਗੂ ਹਾਜ਼ਰ ਸਨ |
ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਡੀ.ਜੀ.ਪੀ ਇੱਕ ਪਾਸੇ ਧਮਾਕਿਆਂ ਪਿੱਛੇ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈ.ਐਸ.ਆਈ ਦਾ ਹੱਥ ਹੋਣ ਦੀ ਗੱਲ ਕਰ ਰਹੇ ਹਨ, ਜਦਕਿ ਮੁੱਖ ਮੰਤਰੀ ਆਪਣੇ ਬਿਆਨਾਂ ਰਾਹੀਂ ਪਾਕਿਸਤਾਨ ਨੂੰ ਕਲੀਨ ਚਿੱਟ ਦੇ ਰਹੇ ਹਨ | ਮੁੱਖ ਮੰਤਰੀ ਦੇ ਅਜਿਹੇ ਬਿਆਨ ਦੇਸ਼ ਦੇ ਹਿਤਾਂ ਅਤੇ ਪੰਜਾਬ ਦੀ ਸ਼ਾਂਤੀ ਲਈ ਖ਼ਤਰਨਾਕ ਹਨ | ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਖ਼ਿਲਾਫ਼ ਦੇਸ਼-ਧੋ੍ਰਹ ਦਾ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ 'ਆਪ' ਪੰਜਾਬ ਵਿਚ ਨਫ਼ਰਤ ਅਤੇ ਤਣਾਅ ਦਾ ਮਾਹੌਲ ਬਣਾ ਕੇ ਸਿਆਸੀ ਲਾਹਾ ਲੈਣਾ ਚਾਹੁੰਦੀ ਹੈ | ਜਾਖੜ ਨੇ ਕਿਹਾ ਕਿ ਕਈ 'ਆਪ' ਆਗੂਆਂ ਵਲੋਂ ਇਕੋ ਜਿਹੇ ਬਿਆਨ ਦਿੱਤੇ ਜਾਣ ਤੋਂ ਸਪੱਸ਼ਟ ਹੈ ਕਿ ਇਹ ਸਭ ਕੁਝ ਪਾਰਟੀ ਦੀ ਸੋਚੀ-ਸਮਝੀ ਯੋਜਨਾ ਦਾ ਹਿੱਸਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਸਭ ਤੋਂ ਵੱਡੀ ਤਾਕਤ ਇਸ ਦੀ ਭਾਈਚਾਰਕ ਸਾਂਝ ਹੈ ਅਤੇ ਭਾਜਪਾ ਇਸ ਨੂੰ ਕਿਸੇ ਵੀ ਕੀਮਤ 'ਤੇ ਖ਼ਰਾਬ ਨਹੀਂ ਹੋਣ ਦੇਵੇਗੀ | ਜੇਕਰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਬਿਆਨ 'ਤੇ ਕਾਰਵਾਈ ਹੋ ਸਕਦੀ ਹੈ ਤਾਂ ਮੁੱਖ ਮੰਤਰੀ ਅਤੇ 'ਆਪ' ਆਗੂ ਵੀ ਕਾਨੂੰਨ ਤੋਂ ਉੱਪਰ ਨਹੀਂ ਹਨ | ਜਾਖੜ ਨੇ ਐਲਾਨ ਕੀਤਾ ਕਿ ਭਾਜਪਾ ਇਸ ਮਾਮਲੇ 'ਚ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਐਨ.ਆਈ.ਏ ਜਾਂਚ ਦੀ ਮੰਗ ਕਰੇਗੀ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਭਾਜਪਾ ਹਰ ਲੋਕਤੰਤਰੀ ਢੰਗ ਨਾਲ ਸੰਘਰਸ਼ ਕਰੇਗੀ |

ਪਿਛਲੀ ਖ਼ਬਰ ਜੇਕਰ ਅਦਾਲਤਾਂ ਹਰ ਧਾਰਮਿਕ ਵਿਵਾਦ 'ਚ ਦਖ਼ਲ ਦੇਣਗੀਆਂ ਤਾਂ ਟੁੱਟ ਜਾਣਗੇ 'ਧਰਮ'-ਸੁਪਰੀਮ ਕੋਰਟ ਅਗਲੀ ਖ਼ਬਰ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।