ਰਾਸ਼ਟਰਪਤੀ ਦਰੋਪਦੀ ਮੁਰਮੂ ਨੇ 'ਆਪ੍ਰੇਸ਼ਨ ਸੰਧੂਰ' ਨੂੰ ਅੱਤਵਾਦ ਖ਼ਿਲਾਫ਼ ਅਤੇ ਦੇਸ਼ ਦੀ ਪ੍ਰਭੂਸੱਤਾ ਅਤੇ ਨਾਗਰਿਕਾਂ ਨੂੰ ਖ਼ਤਰਾ ਪਹੁੰਚਾਉਣ ਵਾਲਿਆਂ ਖ਼ਿਲਾਫ਼ ਭਾਰਤ ਦੇ ਸੰਕਲਪ ਦੀ ਮਜ਼ਬੂਤ ਮਿਸਾਲ ਦੱਸਦਿਆਂ ਕਿਹਾ ਕਿ ਇਸ ਮਿਸ਼ਨ ਦੀ ਬੇਮਿਸਾਲ ਸਫ਼ਲਤਾ ਸਾਡੀਆਂ ਹਥਿਆਰਬੰਦ ਫ਼ੌਜਾਂ ਦੀ ਬੇਜੋੜ ਬਹਾਦਰੀ ਅਤੇ ਮਜ਼ਬੂਤ ਸੰਕਲਪ ਨੂੰ ਦਰਸਾਉਂਦੀ ਹੈ | ਰਾਸ਼ਟਰਪਤੀ ਨੇ ਕਿਹਾ ਕਿ ਪਹਿਲਗਾਮ 'ਚ ਹੋਏ ਜ਼ਾਲਮਾਨਾ ਹਮਲੇ ਦਾ ਜਵਾਬ ਪੂਰੀ ਤਰ੍ਹਾਂ ਸਟੀਕ ਤਰੀਕੇ ਨਾਲ ਦਿੱਤਾ ਗਿਆ | ਉਨ੍ਹਾਂ ਅੱਤਵਾਦ ਦੀ ਪੁਸ਼ਤਪਨਾਹ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੰਦਿਆਂ ਕਿਹਾ ਕਿ ਜੋ ਲੋਕ ਭਾਰਤ ਨੂੰ ਧਮਕਾਉਣ ਦੀ ਕੋਸ਼ਿਸ਼ ਕਰਦੇ ਹਨ, ਉਨ੍ਹਾਂ ਨੂੰ ਇਹ ਜਾਣ ਲੈਣਾ ਚਾਹੀਦਾ ਹੈ ਕਿ ਸਾਡਾ ਰਾਸ਼ਟਰ ਪੂਰੀ ਤਰ੍ਹਾਂ ਚੌਕਸ, ਇਕਜੁੱਟ ਅਤੇ ਪੂਰੀ ਤਾਕਤ ਨਾਲ ਖੜ੍ਹਾ ਹੈ |