15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਬਿਹਾਰ 'ਚ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ 32 ਲੋਕਾਂ 'ਚ ਨਿਤਿਸ਼ ਕੁਮਾਰ ਦਾ ਪੁੱਤਰ ਨਿਸ਼ਾਂਤ ਵੀ ਸ਼ਾਮਿਲ <br/>

ਅਜੀਤ ਡੈਸਕ 08-05-2026
ਪਟਨਾ, 7 ਮਈ (ਪੀ.ਟੀ.ਆਈ.) ਬਿਹਾਰ ਦੀ ਪਹਿਲੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੇ ਇੱਕ ਵੱਡੇ ਕੈਬਨਿਟ ਵਿਸਤਾਰ ਵਿੱਚ, ਜਨਤਾ ਦਲ (ਯੂ) ਦੇ ਮੁਖੀ ਨਿਤਿਸ਼ ਕੁਮਾਰ ਦੇ ਪੁੱਤਰ ਨਿਸ਼ਾਂਤ ਕੁਮਾਰ ਅਤੇ 31 ਹੋਰਾਂ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮÏਜੂਦਗੀ ਵਿੱਚ ਮੰਤਰੀਆਂ ਵਜੋਂ ਸਹੁੰ ਚੁੱਕੀ¢ ਸੂਬੇ ਵਿੱਚ ਪੰਜ-ਪਾਰਟੀ ਐੱਨ. ਡੀ. ਏ. ਦੇ ਸਾਰੇ ਹਿੱਸਿਆਂ ਤੋਂ ਚੁਣੇ ਗਏ ਕੁੱਲ 32 ਆਗੂਆਂ ਨੂੰ ਰਾਜਪਾਲ ਲੈਫਟੀਨੈਂਟ ਜਨਰਲ (ਸੇਵਾਮੁਕਤ) ਸਈਦ ਅਤਾ ਹਸਨੈਨ ਨੇ ਇੱਕ ਸ਼ਾਨਦਾਰ ਸਮਾਰੋਹ ਵਿੱਚ ਸਹੁੰ ਚੁਕਾਈ¢ ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਅਤੇ ਭਾਜਪਾ ਪ੍ਰਧਾਨ ਨਿਤਿਨ ਨਵੀਨ ਵੀ ਮÏਜੂਦ ਸਨ¢ ਸਹੁੰ ਚੁੱਕਣ ਵਾਲਿਆਂ ਵਿੱਚ ਜਨਤਾ ਦਲ (ਯੂ) ਦੇ ਪ੍ਰਧਾਨ ਨਿਤਿਸ਼ ਕੁਮਾਰ ਦੇ ਪੁੱਤਰ ਨਿਸ਼ਾਂਤ ਕੁਮਾਰ ਪ੍ਰਮੁੱਖ ਸਨ¢ ਨਿਤਿਸ਼ ਕੁਮਾਰ ਨੇ ਪਿਛਲੇ ਮਹੀਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਰਾਜ ਸਭਾ ਵਿੱਚ ਪ੍ਰਵੇਸ਼ ਕੀਤਾ ਸੀ¢ 243 ਮੈਂਬਰੀ ਵਿਧਾਨ ਸਭਾ ਵਿੱਚ 89 ਵਿਧਾਇਕਾਂ ਵਾਲੀ ਸਭ ਤੋਂ ਵੱਡੀ ਪਾਰਟੀ ਭਾਜਪਾ ਦੇ 15 ਮੰਤਰੀ ਹਨ, ਜਿਨ੍ਹਾਂ ਨੇ ਵੀਰਵਾਰ ਨੂੰ ਸਹੁੰ ਚੁੱਕੀ¢ ਸਹੁੰ ਚੁੱਕਣ ਵਾਲਿਆਂ ਵਿੱਚੋਂ ਜ਼ਿਆਦਾਤਰ ਪਿਛਲੇ ਨਵੰਬਰ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਐੱਨ.ਡੀ.ਏ. ਦੀ ਸੱਤਾ ਵਿੱਚ ਵਾਪਸੀ ਤੋਂ ਬਾਅਦ ਬਣੇ ਨਿਤਿਸ਼ ਕੁਮਾਰ ਦੇ ਮੰਤਰੀ ਮੰਡਲ ਦਾ ਹਿੱਸਾ ਸਨ¢ ਜਨਤਾ ਦਲ (ਯੂ) ਦੇ ਕੁੱਲ 15 ਮੰਤਰੀ ਹਨ, ਜਿਨ੍ਹਾਂ ਵਿੱਚੋਂ 13 ਨੇ ਵੀਰਵਾਰ ਨੂੰ ਗਾਂਧੀ ਮੈਦਾਨ ਵਿੱਚ ਸਹੁੰ ਚੁੱਕੀ¢ ਵਿਜੇ ਕੁਮਾਰ ਚÏਧਰੀ ਅਤੇ ਬਿਜੇਂਦਰ ਪ੍ਰਸਾਦ ਯਾਦਵ ਨੇ ਅਪ੍ਰੈਲ ਵਿੱਚ ਸਮਰਾਟ ਚÏਧਰੀ ਦੇ ਨਾਲ ਸਹੁੰ ਚੁੱਕੀ ਸੀ ਅਤੇ ਉਨ੍ਹਾਂ ਨੂੰ ਉਪ ਮੁੱਖ ਮੰਤਰੀ ਨਿਯੁਕਤ ਕੀਤਾ ਗਿਆ ਸੀ¢ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਦੀ ਅਗਵਾਈ ਵਾਲੀ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਸੰਜੇ ਕੁਮਾਰ ਸਿੰਘ ਅਤੇ ਸੰਜੇ ਕੁਮਾਰ ਪਾਸਵਾਨ ਦੋਵੇਂ ਮੰਤਰੀਆਂ ਵਜੋਂ ਵਾਪਸ ਆਏ ਹਨ¢ ਇਸੇ ਤਰ੍ਹਾਂ, ਹਿੰਦੁਸਤਾਨੀ ਅਵਾਮ ਮੋਰਚਾ ਦੇ ਕੇਂਦਰੀ ਮੰਤਰੀ ਜੀਤਨ ਰਾਮ ਮਾਂਝੀ ਦੇ ਪੁੱਤਰ ਸੰਤੋਸ਼ ਕੁਮਾਰ ਸੁਮਨ ਅਤੇ ਰਾਸ਼ਟਰੀ ਲੋਕ ਮੋਰਚਾ ਦੇ ਉਪੇਂਦਰ ਕੁਸ਼ਵਾਹਾ ਦੇ ਪੁੱਤਰ ਦੀਪਕ ਪ੍ਰਕਾਸ਼ ਨੇ ਵੀ ਮੰਤਰੀਆਂ ਵਜੋਂ ਸਹੁੰ ਚੁੱਕੀ¢

ਪਿਛਲੀ ਖ਼ਬਰ ਡਰਾਉਣ-ਧਮਕਾਉਣ ਦੀ ਰਾਜਨੀਤੀ ਕਦੇ ਸਫ਼ਲ ਨਹੀਂ ਹੋਵੇਗੀ-ਅਮਨ ਅਰੋੜਾ ਅਗਲੀ ਖ਼ਬਰ ਸਪੇਨ 'ਚ ਰਹਿੰਦੇ ਭਾਰਤੀਆਂ ਦੇ ਪਾਸਪੋਰਟ ਨਵਿਆਉਣ ਦੀ ਪ੍ਰਕਿਰਿਆ 'ਚ ਤੇਜ਼ੀ ਲਿਆਂਦੀ ਜਾਵੇ-ਸੰਧੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।