15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਪੰਜਾਬ ਤੋਂ 25,000 ਤੋਂ 30,000 ਕਰੋੜ ਰੁਪਏ ਵਿਦੇਸ਼ਾਂ 'ਚ ਪਹੁੰਚੇ-ਬਾਜਵਾ

ਅਜੀਤ ਡੈਸਕ 08-05-2026
ਚੰਡੀਗੜ੍ਹ, 7 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਈ.ਡੀ. ਨੇ ਆਮ ਆਦਮੀ ਪਾਰਟੀ ਦੇ ਆਗੂਆਂ ਜਾਂ ਮੁੱਖ ਮੰਤਰੀ ਦੇ ਕਰੀਬੀਆਂ ਤੋਂ ਪੈਸੇ ਬਰਾਮਦ ਕੀਤੇ ਹਨ ਜਾਂ ਭਿ੍ਸ਼ਟਾਚਾਰ ਸੰਬੰਧੀ ਕੋਈ ਜਾਣਕਾਰੀ ਇਕੱਠੀ ਕੀਤੀ ਹੈ, ਉਸਨੂੰ ਇਸਦੇ ਤਰਕਪੂਰਨ ਸਿੱਟੇ 'ਤੇ ਪਹੁੰਚਾਇਆ ਜਾਣਾ ਚਾਹੀਦਾ ਹੈ | ਬਾਜਵਾ ਨੇ ਕਿਹਾ ਕਿ ਉਨ੍ਹਾਂ ਦੇ ਸੂਤਰਾਂ ਨੇ ਦੱਸਿਆ ਹੈ ਕਿ ਪਿਛਲੇ ਚਾਰ ਸਾਲਾਂ 'ਚ 25,000 ਤੋਂ 30,000 ਕਰੋੜ ਰੁਪਏ ਵੱਖ-ਵੱਖ ਰਸਤਿਆਂ ਰਾਹੀਂ ਪੰਜਾਬ ਤੋਂ ਵਿਦੇਸ਼ਾਂ 'ਚ ਭੇਜੇ ਗਏ ਹਨ | ਉਨ੍ਹਾਂ ਕਿਹਾ ਕਿ ਦਿੱਲੀ ਦੀ ਲੀਡਰਸ਼ਿਪ, ਨਾ ਸਿਰਫ਼ ਹਰ ਵਿਭਾਗ 'ਚ, ਸਗੋਂ ਮੁੱਖ ਮੰਤਰੀ ਦਫ਼ਤਰ ਵੀ ਪੰਜਾਬ ਨੂੰ ਦੋਵੇਂ ਹੱਥਾਂ ਨਾਲ ਲੁੱਟ ਰਿਹਾ ਹੈ |

ਪਿਛਲੀ ਖ਼ਬਰ ਕੇਂਦਰੀ ਏਜੰਸੀਆਂ ਤੋਂ ਕਰਵਾਈ ਜਾਵੇ ਡੂੰਘੀ ਜਾਂਚ-ਰੰਧਾਵਾ ਅਗਲੀ ਖ਼ਬਰ ਪੰਜਾਬ ਨੂੰ ਲੁੱਟਣ ਵਾਲੇ ਸਾਰੇ ਕੱਟੜ ਭਿ੍ਸ਼ਟਾਚਾਰੀ ਜੇਲ੍ਹ ਜਾਣਗੇ-ਮਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।